ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

High Court issue Notice to Amritpal Singh : ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਉਸ ਦੀ ਮੈਂਬਰ ਪਾਰਲੀਮੈਂਟ ਵਜੋਂ ਚੋਣ ਖਿਲਾਫ਼ ਦਾਇਰ ਇੱਕ ਪਟੀਸ਼ਨ ਦੇ ਮਾਮਲੇ 'ਚ ਇਹ ਨੋਟਿਸ ਜਾਰੀ ਕੀਤਾ ਹੈ, ਜਿਸ ਰਾਹੀਂ ਉਸ ਦੀ ਚੋਣ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

By  KRISHAN KUMAR SHARMA September 13th 2024 01:17 PM -- Updated: September 13th 2024 01:21 PM

khadoor Sahib MP Amritpal Singh : ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਸਾਂਸਦ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਉਸ ਦੀ ਮੈਂਬਰ ਪਾਰਲੀਮੈਂਟ ਵਜੋਂ ਚੋਣ ਖਿਲਾਫ਼ ਦਾਇਰ ਇੱਕ ਪਟੀਸ਼ਨ ਦੇ ਮਾਮਲੇ 'ਚ ਇਹ ਨੋਟਿਸ ਜਾਰੀ ਕੀਤਾ ਹੈ, ਜਿਸ ਰਾਹੀਂ ਉਸ ਦੀ ਚੋਣ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਸਾਂਸਦ ਅੰਮ੍ਰਿਤਪਾਲ ਸਿੰਘ ਇਸ ਸਮੇਂ ਸਾਥੀਆਂ ਸਮੇਤ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਲਈ ਅੰਮ੍ਰਿਤਪਾਲ ਸਿੰਘ ਨੂੰ ਇਹ ਨੋਟਿਸ ਜੇਲ੍ਹ ਵਿੱਚ ਦਿੱਤਾ ਜਾਵੇਗਾ। ਦੱਸ ਦਈਏ ਕਿ ਹਾਈਕੋਰਟ 'ਚ ਇਹ ਪਟੀਸ਼ਨ ਅੰਮ੍ਰਿਤਪਾਲ ਸਿੰਘ ਵਿਰੁੱਧ ਚੋਣ ਲੜ ਚੁੱਕੇ ਵਿਕਰਮਜੀਤ ਸਿੰਘ ਨੇ ਹਾਈ ਕੋਰਟ ਵਿੱਚ ਇਹ ਚੋਣ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।

ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਉਹ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਵੀ ਲੜਿਆ ਸੀ ਅਤੇ ਅੰਮ੍ਰਿਤਪਾਲ ਸਿੰਘ ਨੇ ਵੀ ਇਸੇ ਸੀਟ ਤੋਂ ਚੋਣ ਲੜੀ ਸੀ ਪਰ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਸਨ। ਉਨ੍ਹਾਂ ਨੇ ਆਪਣੇ ਚੋਣ ਖਰਚੇ ਦਾ ਪੂਰਾ ਵੇਰਵਾ ਵੀ ਨਹੀਂ ਦਿੱਤਾ।

ਚੋਣਾਂ ਦੌਰਾਨ ਉਸ ਦੀ ਹਮਾਇਤ ਵਿੱਚ ਰੋਜ਼ਾਨਾ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਗੱਡੀਆਂ ਅਤੇ ਚੋਣ ਸਮੱਗਰੀ ਦੀ ਵਰਤੋਂ ਕੀਤੀ ਗਈ, ਇਸ ਦਾ ਕੋਈ ਵੇਰਵਾ ਨਹੀਂ ਦਿੱਤਾ ਗਿਆ, ਕਿੰਨਾ ਖਰਚਾ ਹੋਇਆ ਅਤੇ ਕਿੱਥੇ ਖਰਚ ਕੀਤਾ ਗਿਆ, ਇਹ ਨਹੀਂ ਦੱਸਿਆ ਗਿਆ।

ਉਸ ਵੱਲੋਂ ਮਿਲੇ ਫੰਡਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਧਾਰਮਿਕ ਸਥਾਨਾਂ ਦੀ ਵਰਤੋਂ ਵੀ ਉਸ ਦੀ ਚੋਣ ਮੁਹਿੰਮ ਵਿੱਚ ਕੀਤੀ ਗਈ, ਬਿਨਾਂ ਇਜਾਜ਼ਤ ਲਏ ਸੋਸ਼ਲ ਮੀਡੀਆ ’ਤੇ ਉਸ ਦਾ ਪ੍ਰਚਾਰ ਕੀਤਾ ਗਿਆ।

Related Post