ਨਿਗਮ ਤੇ ਕੌਂਸਲ ਚੋਣਾਂ ਦਾ ਮਾਮਲਾ : HC ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਪੁੱਛਿਆ - ਸਾਲ ਤੋਂ ਵੱਧ ਸਮਾਂ ਬੀਤਣ 'ਤੇ ਵੀ ਕਿਉਂ ਨਹੀਂ ਕਰਵਾਈਆਂ ਚੋਣਾਂ
Punjab MC elections : ਪੰਜਾਬ ਸਰਕਾਰ ਵੱਲੋਂ ਚੋਣਾਂ ਨਾ ਕਰਵਾਏ ਜਾਣ ਦੇ ਖਿਲਾਫ਼ ਦਾਖਲ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹਾਈਕੋਰਟ ਨੇ ਮਾਮਲੇ 'ਚ ਇਸਤੋਂ ਪਹਿਲਾਂ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਹੁਣ ਤੱਕ ਚੋਣਾਂ ਨਾ ਕਰਵਾਉਣ ਲਈ ਤਿੱਖੀ ਝਾੜ ਪਾਈ।
Punjab municipal corporation and municipal council elections : ਪੰਜਾਬ ਦੀਆਂ ਪੰਚਾਇਤੀ ਚੋਣਾਂ ਤੋਂ ਬਾਅਦ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਮਾਮਲਾ ਵੀ ਭਖਦਾ ਨਜ਼ਰ ਆ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਚੋਣਾਂ ਨਾ ਕਰਵਾਏ ਜਾਣ ਦੇ ਖਿਲਾਫ਼ ਦਾਖਲ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹਾਈਕੋਰਟ ਨੇ ਮਾਮਲੇ 'ਚ ਇਸਤੋਂ ਪਹਿਲਾਂ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਹੁਣ ਤੱਕ ਚੋਣਾਂ ਨਾ ਕਰਵਾਉਣ ਲਈ ਤਿੱਖੀ ਝਾੜ ਪਾਈ।
ਹਾਈਕੋਰਟ ਨੇ ਸੋਮਵਾਰ ਫੈਸਲਾ ਸੁਰੱਖਿਅਤ ਰੱਖਦਿਆਂ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਕ ਸਾਲ ਤੋਂ ਵੱਧ ਸਮਾਂ ਬੀਤ ਗਿਆ ਹੈ, ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ। ਹਾਲਾਂਕਿ ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਉਨ੍ਹਾਂ ਨੂੰ ਮਾਰਚ ਤੱਕ ਦਾ ਸਮਾਂ ਦਿੱਤਾ ਜਾਵੇ। ਹਾਈ ਕੋਰਟ ਨੇ ਕਿਹਾ ਕਿ ਦਸੰਬਰ ਦੇ ਅੰਤ ਤੱਕ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਸਕਦੀਆਂ
ਆਖ਼ਰਕਾਰ ਇੱਕ ਸੰਖੇਪ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਅਤੇ ਜਲਦ ਹੀ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ ਕਿ ਪੰਜਾਬ ਦੀਆਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਦੋਂ ਹੋਣਗੀਆਂ।
ਦੱਸ ਦੇਈਏ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਦੋ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।