ਨਹੀਂ ਮਿਲੇਗੀ ਰਾਹਤ: ਆਉਣ ਵਾਲੇ ਦਿਨਾਂ ’ਚ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਵਧੇਗੀ ਠੰਢ

By  Aarti January 3rd 2023 10:10 AM

Punjab weather Update: ਪੂਰੇ ਉੱਤਰ ਭਾਰਤ ’ਚ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਸੂਬੇ ਭਰ ’ਚ ਸੰਘਣੀ ਧੁੰਦ ਤੇ ਠੰਢ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ’ਚ ਕੜਾਕੇ ਦੀ ਠੰਢ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ ਅਤੇ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ’ਚ ਵੀ ਵਾਧਾ ਕਰ ਦਿੱਤਾ ਹੈ।

ਇਸ ਤੋਂ ਇਲਾਵਾ ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਧੁੰਦ ਦੇ ਖੇਤਰ ਦੀਆਂ ਤਾਜ਼ਾ ਤਸਵੀਰਾਂ ਸੈਟੇਲਾਈਟ ਵਿੱਚ ਦੇਖਿਆ ਗਿਆ ਹੈ। ਜਿਸ ’ਚ ਪੰਜਾਬ ਸਣੇ ਵੱਖ ਵੱਖ ਸੂਬਿਆਂ ਚ ਧੁੰਦ ਦਾ ਕਹਿਰ ਦਿਖਾਈ ਦੇ ਰਿਹਾ ਹੈ। 

ਮੌਸਮ ਵਿਭਾਗ ਮੁਤਾਬਿਕ ਉੱਤਰ ਭਾਰਤ ਦੇ ਲੋਕਾਂ ਨੂੰ ਅਜੇ ਠੰਢ ਤੋਂ ਰਾਹਤ ਮਿਲਦੇ ਹੋਏ ਦਿਖਾਈ ਨਹੀਂ ਦੇ ਰਹੀ ਹੈ। ਆਉਣ ਵਾਲੇ ਦਿਨਾਂ ਦੌਰਾਨ ਧੁੰਦ ਦਾ ਕਹਿਰ ਇਸੇ ਤਰ੍ਹਾਂ ਹੀ ਜਾਰੀ ਰਹੇਗਾ ਨਾਲ ਹੀ ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ।  

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਝਾਰਖੰਡ, ਅਸਾਮ,ਉੱਤਰ ਪ੍ਰਦੇਸ਼, ਬਿਹਾਰ, ਉੱਤਰਾਖੰਡ ਵਰਗੇ ਸੂਬਿਆਂ ’ਚ ਕੜਾਕੇ ਦੀ ਠੰਢ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਨਾਲ ਹੀ ਪੱਛਮੀ ਬੰਗਾਲ, ਸਿੱਕਮ, ਤੱਟਵਰਤੀ ਆਂਧਰਾ ਪ੍ਰਦੇਸ਼, ਪੁਡੂਚੇਰੀ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਕੁਝ ਹਿੱਸਿਆਂ ਚ ਮੀਂਹ ਪੈਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: ਕਿਸਾਨ ਦੀ ਨਿਸ਼ਾਨਦੇਹੀ 'ਤੇ ਬੀਐਸਐਫ ਜਵਾਨਾਂ ਨੇ ਡਰੋਨ ਤੇ 1 ਕਿਲੋ ਹੈਰੋਇਨ ਕੀਤੀ ਬਰਾਮਦ

Related Post