ਜੰਮੂ-ਕਸ਼ਮੀਰ ’ਚ ਸ਼ਹੀਦ ਹੋਏ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

By  Aarti January 13th 2024 04:14 PM

Gurdaspur: ਗੁਰਦਾਸਪੁਰ ਜਿਲੇ ਦੇ ਕਾਦੀਆਂ ਹਲਕੇ ਦੇ ਬੇਟ ਖੇਤਰ ਦੇ ਪਿੰਡ ਭੈਣੀ ਖਾਦਰ ਦੇ ਇੱਕ ਫ਼ੌਜੀ ਨੌਜਵਾਨ ਦੀ ਗਸ਼ਤ ਕਰਦੇ ਸਮੇਂ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ੌਜੀ ਜਵਾਨ ਦੇ ਪਿਤਾ ਨਰਿੰਦਰ ਸਿੰਘ ਅਤੇ ਚੇਅਰਮੈਨ ਕੁਲਵੰਤ ਸਿੰਘ ਭੈਣੀ ਖਾਦਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ (24) ਫ਼ੀਲਡ 73 ਰਜਮੈਂਟ 18 ਆਰ. ਆਰ. ਵਿੱਚ ਪਿਛਲੇ 6 ਸਾਲ ਤੋਂ ਸੇਵਾ ਨਿਭਾ ਰਿਹਾ ਸੀ। ਜੋ ਕਿ ਜੰਮੂ ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਜ਼ਿਲ੍ਹਾ ਬਾਰਾਮੂਲਾ ਵਿਖੇ ਤਾਇਨਾਤ ਸੀ। 

ਡਿਊਟੀ ਦੌਰਾਨ ਪੰਜਾਬ ਦਾ ਜਵਾਨ ਹੋਇਆ ਸ਼ਹੀਦ 

ਬੀਤੇ ਦਿਨ ਗੁਰਪ੍ਰੀਤ ਸਿੰਘ ਫ਼ੌਜੀ ਟੁਕੜੀ ਸਮੇਤ ਗੁਲਮਰਗ ਵਿਖੇ ਪਹਾੜੀ ਇਲਾਕੇ ਵਿੱਚ ਗਸ਼ਤ ਕਰ ਰਿਹਾ ਸੀ। ਪਰ ਇਸ ਦੌਰਾਨ ਉਸ ਦਾ ਪੈਰ ਤਲਕਣ ਕਾਰਨ ਉਹ ਇੱਕ ਡੂੰਘੀ ਖੱਡ ਵਿੱਚ ਜਾ ਡਿੱਗ ਗਿਆ। ਇਸ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ਹੈ। ਬੀਤੀ ਸ਼ਾਮ ਉਨ੍ਹਾਂ ਨੂੰ ਫ਼ੌਜ ਦੇ ਉੱਚ ਅਧਿਕਾਰੀਆਂ ਨੇ ਫ਼ੋਨ ਰਾਹੀਂ ਇਸ ਸਬੰਧੀ ਸੂਚਿਤ ਕੀਤਾ।

ਇਹ ਵੀ ਪੜ੍ਹੋ: ਪੰਜਾਬ ਭਰ ’ਚ ਕੜਾਕੇ ਦੀ ਠੰਢ ਦਾ ਰੈੱਡ ਅਲਰਟ ਜਾਰੀ, ਜਾਣੋ ਅੱਜ ਦੇ ਮੌਸਮ ਦਾ ਹਾਲ

ਅੱਜ ਜੱਦੀ ਪਿੰਡ ਚ ਕੀਤਾ ਅੰਤਿਮ ਸਸਕਾਰ

ਦੱਸ ਦਈਏ ਕਿ13 ਜਨਵਰੀ ਨੂੰ ਉਸ ਦੀ ਮ੍ਰਿਤਕ ਦੇਹ ਗੁਲਮਰਗ ਤੋਂ ਵਾਪਸ ਭੈਣੀ ਖਾਦਰ ਵਿਖੇ ਪਹੁੰਚਣ ਬਾਅਦ ਉਸ ਦਾ ਫ਼ੌਜੀ ਸਨਾਮਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਡੀਸੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ, ਐਸ ਐਸ ਪੀ ਗੁਰਦਾਸਪੁਰ ਸਮੇਂਤ ਕਈ ਪ੍ਰਸ਼ਾਸਨ ਅਧਿਕਾਰੀ ਪਹੁੰਚੇ। ਇਸ ਮੌਕੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਤਰਸ ਦੇ ਆਧਾਰ ਉੱਤੇ ਭਾਰਤੀ ਸੈਨਾ ਵਿੱਚ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ।

ਇਹ ਵੀ ਪੜ੍ਹੋ: ਪਾਕਿਸਤਾਨ ਦੀ ਧੀ ਨੇ ਭਾਰਤ 'ਚ ਲਿਆ ਜਨਮ, ਆਗਰਾ ਤੋਂ ਲਾਹੌਰ ਜਾ ਰਹੀ ਸੀ ਮੈਰਿਸ਼

ਜਵਾਨ ਦੀ ਸ਼ਹਾਦਤ ’ਤੇ ਸੀਐੱਮ ਮਾਨ ਨੇ ਜਤਾਇਆ ਦੁੱਖ

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਹ ਵੀ ਪੜ੍ਹੋ ਅਕਾਲੀ ਦਲ ਵਿਧਾਨ ਸਭਾ ਤੇ ਸੰਸਦੀ ਚੋਣਾਂ 'ਚ ਔਰਤਾਂ ਨੂੰ ਦੇਵੇਗਾ 33 ਫੀਸਦੀ ਸੀਟਾਂ: ਸੁਖਬੀਰ ਸਿੰਘ ਬਾਦਲ

ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਅੰਤਿਮ ਸਸਕਾਰ-ਸੀਐੱਮ ਮਾਨ

ਮੁੱਖ ਮੰਤਰੀ ਨੇ ਬਹਾਦਰ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਲਗਨ ਦਿਖਾਈ ਹੈ ਅਤੇ ਸ਼ਹੀਦ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਸ਼ਹੀਦ ਦਾ ਸਸਕਾਰ ਉਸ ਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਤੀਸਰੇ ਦਿਨ ਗੁ. ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ

Related Post