Ludhiana Ed Raids AAP Leaders : 'ਆਪ' ਆਗੂਆਂ ਦੇ ਘਰਾਂ ’ਚ ਮਾਰੀ ਈਡੀ ਨੇ ਰੇਡ; ਰਾਜ ਸਭਾ ਮੈਂਬਰ ਅਰੋੜਾ ਤੇ ਕਾਰੋਬਾਰੀ ਪ੍ਰਦੀਪ ਅਗਰਵਾਲ ਦੇ ਘਰ ਮਾਰਿਆ ਛਾਪਾ

ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਕਈ ਵਿਦੇਸ਼ੀ ਲੈਣ-ਦੇਣ ਈਡੀ ਦੇ ਧਿਆਨ ਵਿੱਚ ਆਏ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਜਾ ਰਹੀ ਹੈ।

By  Aarti October 7th 2024 10:52 AM -- Updated: October 7th 2024 11:08 AM

Ludhiana Ed Raids AAP Leaders : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ 'ਤੇ ਛਾਪਾ ਮਾਰਿਆ।

ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਕਈ ਵਿਦੇਸ਼ੀ ਲੈਣ-ਦੇਣ ਈਡੀ ਦੇ ਧਿਆਨ ਵਿੱਚ ਆਏ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਜਾ ਰਹੀ ਹੈ। 

ਇਨ੍ਹਾਂ ਤੋਂ ਇਲਾਵਾ ਪ੍ਰਾਪਰਟੀ ਨਾਲ ਜੁੜੇ ਵੱਡੇ ਕਾਰੋਬਾਰੀ ਪ੍ਰਦੀਪ ਅਗਰਵਾਲ ਜਨਪਤ ਸਟੇਟ ਦੇ ਮਾਲਕ ਦੇ ਕਈ ਟਿਕਾਣਿਆਂ ’ਤੇ ਵੀ ਛਾਪੇਮਾਰੀ ਕੀਤੀ ਗਈ। 

ਇਸ ਤੋਂ ਪਹਿਲਾਂ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਭਾਰਤ ਭੂਸ਼ਣ ਆਸ਼ੂ ਈਡੀ ਦਫ਼ਤਰ ਪੁੱਜੇ ਸਨ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਈਡੀ ਨੇ ਉਸ ਨੂੰ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ : ਜਿਹੜੇ ਪਾਰਟੀ ਵਰਕਰਾਂ ਨੂੰ ਪੰਚਾਇਤ ਚੋਣਾਂ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ ਉਹ ਭਲਕੇ 7 ਅਕਤੂਬਰ ਨੂੰ ਚੰਡੀਗੜ੍ਹ ਮੁੱਖ ਦਫਤਰ ਪੁੱਜਣ: ਅਕਾਲੀ ਦਲ

Related Post