ਪੰਜਾਬ ਵਜ਼ਾਰਤ ਦੀ ਮੀਟਿੰਗ ਅੱਜ, ਬਜਟ ਸੈਸ਼ਨ ਦੀ ਤਿਆਰੀ ਨੂੰ ਲੈ ਕੇ ਹੋਵੇਗੀ ਚਰਚਾ

By  Ravinder Singh February 3rd 2023 08:37 AM -- Updated: February 3rd 2023 08:55 AM
ਪੰਜਾਬ ਵਜ਼ਾਰਤ ਦੀ ਮੀਟਿੰਗ ਅੱਜ, ਬਜਟ ਸੈਸ਼ਨ ਦੀ ਤਿਆਰੀ ਨੂੰ ਲੈ ਕੇ ਹੋਵੇਗੀ ਚਰਚਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ 12 ਵਜੇ ਸਿਵਲ ਸਕੱਤਰੇਤ ਵਿਚ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਬਨਿਟ ਮੀਟਿੰਗ ਵਿਚ ਬਜਟ ਸੈਸ਼ਨ ਦੀ ਤਿਆਰੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਸਰਕਾਰ ਲਈ ਇਹ ਬਜਟ ਇਮਤਿਹਾਨ ਸਾਬਤ ਹੋ ਸਕਦੇ ਹਨ। ਇਸ ਮੌਕੇ ਨਵੀਂ ਐਨਆਰਆਈ ਪਾਲਿਸੀ, ਨਵੀਂ ਖੇਤੀਬਾੜੀ ਪਾਲਿਸੀ ਉਤੇ ਵੀ ਚਰਚਾ ਸੰਭਵ ਹੈ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੈਬਨਿਟ ਵਿਚ ਕੀਤੇ ਗਏ ਫੇਰਬਦਲ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। ਡਾ. ਬਲਬੀਰ ਸਿੰਘ ਸਿਹਤ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਕੈਬਨਿਟ ਮੀਟਿੰਗ ਵਿਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸਾਬਕਾ ਐਸਐਸਪੀ ਕੁਲਦੀਪ ਚਾਹਲ 'ਤੇ ਸੀਬੀਆਈ ਜਾਂਚ ਸ਼ੁਰੂ- ਸੂਤਰ

ਮੁੱਖ ਮੰਤਰੀ ਦੀ ਜ਼ਿਲ੍ਹਿਆਂ ਦੇ ਡੀਸੀ ਨਾਲ ਮੀਟਿੰਗ ਅੱਜ

ਮੁਖ ਮੰਤਰੀ ਭਗਵੰਤ ਮਾਨ ਜ਼ਿਲ੍ਹਿਆਂ ਦੇ ਡੀਸੀਜ਼ ਤੇ ਐਸਐਸਪੀ ਨਾਲ ਅੱਜ ਹਾਈ ਲੈਵਲ ਮੀਟਿੰਗ ਕਰਨਗੇ। ਇਹ ਮੀਟਿੰਗ ਕਾਨੂੰਨ ਵਿਵਸਥਾ , ਨਸ਼ਾ ਅਤੇ ਵਿਕਾਸ ਦੇ ਕੰਮਾਂ ਉਤੇ ਕੇਂਦਰਿਤ ਹੋਵੇਗੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 1 ਫਰਵਰੀ ਨੂੰ ਮੀਟਿੰਗ ਰੱਖੀ ਗਈ ਸੀ। ਗਵਰਨਰ ਦੇ ਪ੍ਰੋਗਰਾਮ ਕਾਰਨ ਇਸ ਮੀਟਿੰਗ ਦਾ ਸ਼ਡਿਊਲ ਬਦਲਣਾ ਪਿਆ। ਇਸ ਤੋਂ ਪਹਿਲਾਂ ਵੀ ਕਈ ਵਾਰ ਮੀਟਿੰਗ ਹੋ ਚੁੱਕੀ ਹੈ।

Related Post