Punjab Monsoon Alert: ਪੰਜਾਬ 'ਚ ਮਾਨਸੂਨ ਨੇ ਦਿੱਤੀ ਦਸਤਕ, ਮੌਸਮ ਵਿਭਾਗ ਵੱਲੋਂ ਤੂਫਾਨ ਤੇ ਭਾਰੀ ਮੀਂਹ ਦਾ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਪ੍ਰਗਟਾਈ ਹੈ।

By  Aarti June 29th 2024 05:05 PM

Punjab Weather Alert:  ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਆਉਣ ਵਾਲੇ 2-3 ਦਿਨਾਂ 'ਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਮਾਨਸੂਨ ਸਰਗਰਮ ਹੋ ਜਾਵੇਗਾ। ਜਿਸਦੇ ਚੱਲਦੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ।

ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਨੇ ਕਿਹਾ ਕਿ ਮਾਨਸੂਨ ਹਿਮਾਚਲ ਪ੍ਰਦੇਸ਼, ਲੱਦਾਖ, ਕਸ਼ਮੀਰ, ਜੰਮੂ ਅਤੇ ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਹੁੰਚ ਗਿਆ ਹੈ।

ਦੱਸ ਦਈਏ ਕਿ ਮੌਸਮ ਵਿਭਾਗ ਨੇ ਕਿਹਾ ਕਿ ਮਾਨਸੂਨ ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਹੋਰ ਹਿੱਸਿਆਂ ਵਿੱਚ ਅਤੇ ਚੰਡੀਗੜ੍ਹ ਵੱਲ ਵਧਣ ਲਈ ਹਾਲਾਤ ਠੀਕ ਹਨ ਅਤੇ ਇਹ ਅਗਲੇ 2-3 ਦਿਨਾਂ ਵਿੱਚ ਇੱਥੇ ਪਹੁੰਚ ਜਾਵੇਗਾ। ਵਿਭਾਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ 29 ਅਤੇ 30 ਜੂਨ, ਪੰਜਾਬ ਵਿੱਚ 30 ਜੂਨ ਅਤੇ 1 ਜੁਲਾਈ ਅਤੇ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 29 ਜੂਨ ਤੋਂ 1 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ।

ਕਾਬਿਲੇਗੌਰ ਹੈ ਕਿ ਮਾਨਸੂਨ ਨੇ ਇੱਕ ਦਿਨ ਪਹਿਲਾਂ ਹੀ ਦਿੱਲੀ ਵਿੱਚ ਦਿਲ ਦਹਿਲਾ ਦੇਣ ਵਾਲੀ ਐਂਟਰੀ ਕੀਤੀ। 24 ਘੰਟਿਆਂ ਵਿੱਚ 9 ਇੰਚ ਮੀਂਹ ਪਿਆ। ਜਿਸ ਨਾਲ ਲੋਕਾਂ ਨੂੰ ਜਿੱਥੇ ਅੱਤ ਦੀ ਗਰਮੀ  ਤੋਂ ਰਾਹਤ ਮਿਲੀ ਹੈ ਉੱਥੇ ਹੀ ਦੂਜੇ ਪਾਸੇ ਕਈ ਥਾਵਾਂ ’ਤੇ ਮੀਂਹ ਆਫਤ ਵੀ ਬਣਿਆ ਹੈ। 

ਇਹ ਵੀ ਪੜ੍ਹੋ: Ladakh Tank Accident: ਲੱਦਾਖ 'ਚ ਟੈਂਕ ਅਭਿਆਸ ਦੌਰਾਨ ਵੱਡਾ ਹਾਦਸਾ, JCO ਸਮੇਤ 5 ਜਵਾਨ ਸ਼ਹੀਦ

Related Post