Ladhowal Toll Plaza : ਕੱਲ੍ਹ ਤੋਂ ਫ੍ਰੀ ਹੋਵੇਗਾ ‘ਪੰਜਾਬ ਦਾ ਸਭ ਤੋਂ ਮਹਿੰਗਾ’ ਲਾਡੋਵਾਲ ਟੋਲ ਪਲਾਜ਼ਾ, ਜਾਣੋ ਕਾਰਨ

ਲਾਡੋਵਾਲ ਟੋਲ ਪਲਾਜ਼ਾ ਇੱਕ ਵਾਰ ਫਿਰ ਭਲਕੇ ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ।

By  Dhalwinder Sandhu September 26th 2024 04:27 PM -- Updated: September 26th 2024 07:13 PM

Ladhowal Toll Plaza : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇੱਕ ਵਾਰ ਫਿਰ ਭਲਕੇ (ਸ਼ੁੱਕਰਵਾਰ) ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਟੋਲ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਟੋਲ ਮੁਲਾਜ਼ਮਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ।

ਮਹੀਨਿਆਂ ਤੋਂ ਸਿਰਫ਼ ਮੀਟਿੰਗਾਂ 

ਟੋਲ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।


ਕੰਪਨੀ ਮੁਲਾਜ਼ਮਾਂ ਨੂੰ ਨਹੀਂ ਦੇ ਰਹੀ ਕੋਈ ਸਹੂਲਤ 

ਮੁਲਾਜ਼ਮਾਂ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦਾ ਪੀਐਫ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਈਐਸਆਈ ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।

Related Post