Punjab Nagar Nigam Election : ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ, ਜਾਣੋ ਇਸ ਬਾਰੇ ਸਭ ਕੁਝ
ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖਤਮ ਹੋ ਚੁੱਕਾ ਹੈ। ਇਨ੍ਹਾਂ ਵਿੱਚੋਂ ਕਈਆਂ ਦਾ ਕਾਰਜਕਾਲ ਖ਼ਤਮ ਹੋਏ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਜਿਸ ਕਾਰਨ ਇੱਥੋਂ ਦੇ ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ।
Punjab Nagar Nigam Election : ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਅਤੇ ਕੁਝ ਵਾਰਡਾਂ ਵਿੱਚ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਨੇ ਚੋਣ ਪ੍ਰੋਗਰਾਮ ਜਾਰੀ ਕੀਤਾ। ਵੋਟਿੰਗ 21 ਦਸੰਬਰ ਨੂੰ ਹੋਵੇਗੀ।
ਚੋਣਾਂ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਰਾਜ ਚੋਣ ਕਮਿਸ਼ਨ ਨੇ ਵੋਟਿੰਗ ਦਾ ਸਮਾਂ ਇੱਕ ਘੰਟਾ ਵਧਾ ਦਿੱਤਾ ਹੈ। ਇਸ ਵਾਰ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਸੋਮਵਾਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਦਸੰਬਰ ਹੈ। 14 ਦਸੰਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਨਗਰ ਨਿਗਮ ਚੋਣਾਂ ਵਿੱਚ ਈਵੀਐਮ ਰਾਹੀਂ ਵੋਟਿੰਗ ਹੋਵੇਗੀ।
ਪੰਜਾਬ ਦੀਆਂ ਲੋਕ ਸਭਾ ਚੋਣਾਂ ਦਾ ਮਾਮਲਾ ਹਾਈਕੋਰਟ ਅਤੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਗਿਆ ਸੀ। ਹਾਈ ਕੋਰਟ ਨੇ ਪੰਜਾਬ ਦੇ ਨਗਰ ਨਿਗਮ ਅਤੇ ਕੌਂਸਲ ਚੋਣਾਂ ਸਬੰਧੀ ਆਪਣੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਰਾਜ ਚੋਣ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੂੰ ਮਾਣਹਾਨੀ ਦੇ ਨੋਟਿਸ ਜਾਰੀ ਕੀਤੇ ਸਨ। ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀ ਸੀ। ਸੁਪਰੀਮ ਕੋਰਟ ਨੇ ਸਰਕਾਰ ਨੂੰ ਕੋਈ ਰਾਹਤ ਨਹੀਂ ਦਿੱਤੀ ਅਤੇ ਦੋ ਹਫ਼ਤਿਆਂ ਵਿੱਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੂੰ ਗਾਇਕ ਰੌਕੀ ਮਿੱਤਲ ਨੇ ਦਿੱਤੀ ਸ਼ਰਧਾਂਜਲੀ, ਜਨਮ ਦਿਨ ਨੂੰ ਸਮਰਪਤ ਗੀਤ ਕੀਤਾ ਰਿਲੀਜ਼