NIA ਨੇ ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਦਾਇਰ ਕੀਤੀ ਚਾਰਜਸ਼ੀਟ

By  Amritpal Singh November 13th 2023 10:15 AM -- Updated: November 13th 2023 10:32 AM

Punjab News: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਸਰਹੱਦ ਪਾਰ ਤੋਂ ਤਸਕਰੀ ਦੇ ਮਾਮਲੇ ਵਿੱਚ ਇੱਕ ਵਿਅਕਤੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਮਲਕੀਤ ਸਿੰਘ ਉਰਫ਼ ਪਿਸਤੌਲ ਖ਼ਿਲਾਫ਼ ਚਾਰਜਸ਼ੀਟ ਮੁਹਾਲੀ, ਪੰਜਾਬ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ। ਡੇਰਾ ਬਾਬਾ ਨਾਨਕ ਪੁਲਿਸ ਥਾਣਾ ਬਟਾਲਾ ਨੇ 24 ਮਾਰਚ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਵੱਲੋਂ ਪਿੰਡ ਭਗਤਾਣਾ-ਬੋਹੜਵਾਲਾ ਵਿਖੇ ਇੱਕ ਸ਼ਮਸ਼ਾਨਘਾਟ ਤੋਂ ਪੰਜ ਆਸਟ੍ਰੀਆ ਦੇ ਪਿਸਤੌਲਾਂ, 10 ਮੈਗਜ਼ੀਨਾਂ ਅਤੇ 91 ਜਿੰਦਾ ਕਾਰਤੂਸਾਂ ਸਮੇਤ ਅਸਲਾ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ, 'ਚ ਮਾਮਲਾ ਦਰਜ ਕੀਤਾ ਗਿਆ ਸੀ।

8 ਅਗਸਤ ਨੂੰ, ਐਨਆਈਏ ਨੇ ਆਰਮਜ਼ ਐਕਟ, ਏਅਰਕ੍ਰਾਫਟ ਐਕਟ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦੁਬਾਰਾ ਦਰਜ ਕੀਤਾ। ਅਧਿਕਾਰੀ ਨੇ ਕਿਹਾ ਕਿ ਜਾਂਚ 'ਚ ਪਾਬੰਦੀਸ਼ੁਦਾ  ਸੰਗਠਨ ਕੇਐੱਲਐੱਫ ਦੇ ਮੈਂਬਰਾਂ ਅਤੇ ਪਾਕਿਸਤਾਨ ਸਥਿਤ ਵਿਅਕਤੀਆਂ ਵਿਚਾਲੇ ਸਬੰਧਾਂ ਦਾ ਖੁਲਾਸਾ ਹੋਇਆ ਹੈ।


Related Post