Punjab Panchayat Polls 2024 : ਪੰਜਾਬ ਪੰਚਾਇਤੀ ਚੋਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ; ਭਲਕੇ ਪੂਰੇ ਪੰਜਾਬ ’ਚ ਪੈਣਗੀਆਂ ਵੋਟਾਂ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 1000 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 206 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।

By  Aarti October 14th 2024 03:55 PM -- Updated: October 14th 2024 06:09 PM

Punjab Panchayat Polls 2024 : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਭਲਕੇ ਪੂਰੇ ਪੰਜਾਬ ’ਚ ਸਰਪੰਚਾਂ ਪੰਚਾਂ ਦੀ ਚੋਣ ਲਈ ਵੋਟਿੰਗ ਹੋਵੇਗੀ।

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 1000 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 206 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਵੋਟਿੰਗ ਹੋਵੇਗੀ।


ਹਾਈਕੋਰਟ ਨੇ ਵੀਡੀਓਗ੍ਰਾਫੀ ਦੇ ਲਈ ਦਿੱਤੀ ਇਜ਼ਾਜਤ 

ਇਸ ਤੋਂ ਇਲਾਵਾ ਜਿਨ੍ਹਾਂ ਪੰਚਾਇਤਾਂ ਦੇ ਚੋਣ ਦੀ ਵੀਡੀਓਗ੍ਰਾਫੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੀ ਮੰਗ ਨੂੰ ਹਾਈਕੋਰਟ ਨੇ ਮੰਨਦੇ ਹੋਏ ਉਨ੍ਹਾਂ ਨੂੰ ਭਲਕੇ ਹੋਣ ਵਾਲੀਆਂ ਚੋਣ ਦੇ ਲਈ ਵੀਡੀਓਗ੍ਰਾਫੀ ਦੀ ਇਜ਼ਾਜਤ ਦੇ ਦਿੱਤੀ ਹੈ। 

ਦੱਸ ਦਈਏ ਕਿ ਪੰਜਾਬ ਵਿੱਚ 15 ਅਕਤੂਬਰ ਯਾਨੀ ਭਲਕੇ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ ਐਨਓਸੀ ਜਾਰੀ ਨਹੀਂ ਕੀਤਾ ਗਿਆ ਹੈ।

ਦੂਜੇ ਪਾਸੇ ਚੋਣ ਫੈਸਲੇ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਧੰਨਵਾਦ ਕੀਤਾ ਹੈ। ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ। ਇਸ ਤੋਂ ਪਹਿਲਾਂ ਚੋਣਾਂ ਨੂੰ ਲੈ ਕੇ ਕਈ ਬੱਦਲ ਮੰਡਰਾ ਰਹੇ ਸਨ। ਪਰ ਹੁਣ ਇਹ ਸਪੱਸ਼ਟ ਹੈ ਕਿ ਚੋਣਾਂ ਹੋਣਗੀਆਂ।


ਕਾਬਿਲੇਗੌਰ ਹੈ ਕਿ ਇਸ ਸਮੇਂ ਸੂਬੇ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ CM ਮਾਨ ਦੇ ਘਿਰਾਓ ਦਾ ਐਲਾਨ, 18 ਅਕਤੂਬਰ ਤੋਂ ਚੰਡੀਗੜ੍ਹ ਕੋਠੀ ਅੱਗੇ ਲਾਉਣਗੇ ਪੱਕਾ ਮੋਰਚਾ

Related Post