Punjab Petrol Price Hike: ਪੰਜਾਬ ਸਰਕਾਰ ਦਾ ਆਮ ਲੋਕਾਂ ਨੂੰ ਵੱਡਾ ਝਟਕਾ,ਪੈਟਰੋਲ ਤੇ ਡੀਜ਼ਲ ਹੋਇਆ ਮਹਿੰਗਾ
Punjab Petrol Price: ਪੰਜਾਬ ਦੇ ਲੋਕ ਮਹਿੰਗਾਈ ਦੀ ਮਾਰ ਹੇਠ ਹਨ। ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ।
Punjab Petrol Price: ਪੰਜਾਬ ਦੇ ਲੋਕ ਮਹਿੰਗਾਈ ਦੀ ਮਾਰ ਹੇਠ ਹਨ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਧਾ ਦਿੱਤਾ ਹੈ। ਵੀਰਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੈਟਰੋਲ 'ਤੇ ਵੈਟ 'ਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਨੂੰ ਪੈਟਰੋਲ ਤੋਂ 150 ਕਰੋੜ ਰੁਪਏ ਅਤੇ ਡੀਜ਼ਲ ਤੋਂ 392 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ।
ਮਹਿੰਗਾਈ ਦਾ ਬੋਝ ਲੋਕਾਂ 'ਤੇ ਥੋਪਣ ਦੇ ਸਵਾਲ 'ਤੇ ਚੀਮਾ ਨੇ ਕਿਹਾ ਕਿ ਇਸ ਤੋਂ ਆਉਣ ਵਾਲਾ ਪੈਸਾ ਪੰਜਾਬ ਦੇ ਵਿਕਾਸ 'ਤੇ ਹੀ ਖਰਚ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 7 ਕਿਲੋਵਾਟ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ 3 ਰੁਪਏ ਪ੍ਰਤੀ ਯੂਨਿਟ ਦੀ ਰਾਹਤ ਦਿੱਤੀ ਸੀ। ਇਹ ਦੋਹਰੀ ਸਬਸਿਡੀ ਸੀ। ਸਰਕਾਰ ਨੇ ਇਸ ਨੂੰ ਬੰਦ ਕਰ ਦਿੱਤਾ ਹੈ। ਹਾਲਾਂਕਿ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਯੋਜਨਾ ਜਾਰੀ ਰਹੇਗੀ।