ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਦਾ ਨੇਪਾਲ ਫ਼ਰਾਰ ਹੋਣ ਦਾ ਖ਼ਦਸ਼ਾ; 4 ਸਹਿਯੋਗੀਆਂ ਨੂੰ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅਸਾਮ ਭੇਜਿਆ

ਪੰਜਾਬ ਪੁਲਿਸ ਦੇ ਚੋਟੀ ਦੇ ਸੂਤਰਾਂ ਨੇ ਦੱਸਿਆ ਕਿ ਖਾਲਿਸਤਾਨੀ ਵੱਖਵਾਦੀ ਨੇਤਾ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਵੱਡੀ ਤਾਲਮੇਲ ਵਾਲੀ ਕਾਰਵਾਈ ਦੇ ਵਿਚਕਾਰ ਇੱਕ ਅਸਾਧਾਰਨ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ।

By  Jasmeet Singh March 19th 2023 01:21 PM

ਗੁਹਾਟੀ: ਪੰਜਾਬ ਪੁਲਿਸ ਦੇ ਚੋਟੀ ਦੇ ਸੂਤਰਾਂ ਨੇ ਦੱਸਿਆ ਕਿ ਖਾਲਿਸਤਾਨੀ ਵੱਖਵਾਦੀ ਨੇਤਾ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਵੱਡੀ ਤਾਲਮੇਲ ਵਾਲੀ ਕਾਰਵਾਈ ਦੇ ਵਿਚਕਾਰ ਇੱਕ ਅਸਾਧਾਰਨ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ। 

ਸੂਤਰਾਂ ਮੁਤਾਬਕ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਅੰਮ੍ਰਿਤਪਾਲ ਦੇ ਨੇਪਾਲ ਭੱਜਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਦੱਸਿਆ ਕਿ ਭਾਰਤ-ਨੇਪਾਲ ਬਾਰਡਰ 'ਤੇ ਸਰਗਰਮੀ ਵੱਧ ਗਈ ਹੈ ਅਤੇ ਸੁਰੱਖਿਆ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। 

ਸੂਤਰਾਂ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਕਿ ਛੇਤੀ ਹੀ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇੇਗਾ, ਜਿਸ ਲਈ ਪੁਲਿਸ ਵੱਲੋਂ ਸ਼ਿਕੰਜਾ ਕੱਸਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। 

ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਗ੍ਰਿਫਤਾਰ ਕੀਤੇ ਗਏ 4 ਸਹਿਯੋਗੀਆਂ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਉੱਪਰੀ ਅਸਾਮ ਦੇ ਡਿਬਰੂਗੜ੍ਹ ਭੇਜਿਆ ਗਿਆ ਹੈ। ਉਨ੍ਹਾਂ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰੱਖਿਆ ਜਾਵੇਗਾ। 

ਕੱਟੜਪੰਥੀ ਨੇਤਾ ਦੇ ਸਾਥੀਆਂ ਨਾਲ ਪੰਜਾਬ ਪੁਲਿਸ ਦੀ 27 ਮੈਂਬਰੀ ਟੀਮ ਵੀ ਸ਼ਾਮਲ ਸੀ, ਜਿਸ ਵਿੱਚ ਇਸ ਦੇ ਇੰਸਪੈਕਟਰ ਜਨਰਲ, ਜੇਲ੍ਹਾਂ ਵੀ ਸ਼ਾਮਲ ਸਨ। ਡਿਬਰੂਗੜ੍ਹ ਦੇ ਜ਼ਿਲ੍ਹਾ ਕੁਲੈਕਟਰ ਅਤੇ ਸਥਾਨਕ ਪੁਲਿਸ ਸੁਪਰਡੈਂਟ ਨੇ ਮੋਹਨਬਾੜੀ ਹਵਾਈ ਅੱਡੇ 'ਤੇ ਉੱਚ ਸੁਰੱਖਿਆ ਵਾਲੀ ਟੀਮ ਦਾ ਸਵਾਗਤ ਕੀਤਾ।

ਡਿਬਰੂਗੜ੍ਹ ਕੇਂਦਰੀ ਜੇਲ੍ਹ ਉੱਤਰ-ਪੂਰਬੀ ਭਾਰਤ ਦੀਆਂ ਸਭ ਤੋਂ ਪੁਰਾਣੀਆਂ ਜੇਲ੍ਹਾਂ ਵਿੱਚੋਂ ਇੱਕ ਹੈ। ਇਹ ਬਹੁਤ ਮਜ਼ਬੂਤ ਹੈ ਅਤੇ ਅਸਾਮ ਵਿੱਚ ਉਲਫ਼ਾ ਖਾੜਕੂਵਾਦ ਦੇ ਸਿਖਰ ਦੌਰਾਨ ਚੋਟੀ ਦੇ ਅੱਤਵਾਦੀਆਂ ਨੂੰ ਰੱਖਣ ਲਈ ਵਰਤਿਆ ਗਿਆ ਸੀ।

Related Post