ਪੰਜਾਬ ਪੁਲਿਸ ਚੱਲੀ ਹਰਿਆਣਾ ਪੁਲਿਸ ਦੀ ਰਾਹ, 4 ਗ੍ਰਿਫ਼ਤਾਰ; 250 ਖ਼ਿਲਾਫ਼ ਕੇਸ ਦਰਜ

By  Jasmeet Singh March 8th 2024 08:58 PM -- Updated: March 8th 2024 09:12 PM

Police action against blocking NH: ਬੀਤੇ ਦਿਨ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨੇ ਅਤੇ ਆਵਾਜਾਈ ਠੱਪ ਕਰਨ ਦੇ ਸਬੰਧ 'ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਸਣੇ 8 ਵਿਅਕਤੀਆਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ-353, 186, 283, 278, 149 ਅਤੇ ਨੈਸ਼ਨਲ ਹਾਈਵੇ ਐਕਟ ਦੀ ਧਾਰਾ-8ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ 'ਚ ਕਰੀਬ 250 ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਏ.ਡੀ.ਸੀ.ਪੀ ਜ਼ੋਨ- 3 ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਦਿਨੀਂ ਰੋਸ ਪ੍ਰਦਰਸ਼ਨ ਦੌਰਾਨ ਮੁਲਜ਼ਮਾਂ ਨੇ ਨੈਸ਼ਨਲ ਹਾਈਵੇਅ ’ਤੇ ਜਾਮ ਲਗਾ ਕੇ ਆਵਾਜਾਈ ਠੱਪ ਕੀਤੀ ਅਤੇ ਧੱਕਾ-ਮੁੱਕੀ ਕਰਕੇ ਪੁਲੀਸ ਪਾਰਟੀ ਦੀ ਡਿਊਟੀ ਵਿੱਚ ਵਿਘਨ ਪਾਇਆ। ਜਿਸ ਕਾਰਨ ਉਕਤ ਆਰੋਪੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ 'ਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਭਵਿੱਖ ਵਿੱਚ ਵੀ ਟੋਲ ਪਲਾਜ਼ਿਆਂ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ। ਏ.ਡੀ.ਸੀ.ਪੀ ਨੇ ਕਿਹਾ ਕਿ ਧਰਨਾਕਾਰੀ ਟ੍ਰੈਫਿਕ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ। ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੂਰੀ ਖ਼ਬਰ ਪੜ੍ਹੋ: 

Related Post