ਦਲ ਖਾਲਸਾ ਤੇ ਅਕਾਲੀ ਦਲ (ਅ) ਦੇ ਆਗੂ ਘਰ 'ਚ ਨਜ਼ਰਬੰਦੀ, ਪੁਲਿਸ ਛਾਉਣੀ 'ਚ ਤਬਦੀਲ ਹੋਇਆ ਗੁਰਦਾਸਪੁਰ

Protest against 26 January : ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ 26 ਜਨਵਰੀ ਦੇ ਸੁਤੰਰਰਤਾ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ, ਜਿਸ ਲਈ ਪੁਲਿਸ ਨੇ ਪੂਰੇ ਸ਼ਹਿਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿਤਾ ਗਿਆ ਅਤੇ ਕੁਝ ਦਲ ਖਾਲਸਾ ਦੇ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿਤਾ ਗਿਆ ਹੈ।

By  KRISHAN KUMAR SHARMA January 25th 2025 01:21 PM -- Updated: January 25th 2025 01:26 PM

Dal Khalsa News : ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਗੁਰਦਾਸਪੁਰ ਅੰਦਰ 25 ਜਨਵਰੀ ਨੂੰ ਰੋਸ਼ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈ ਸੀ ਅਤੇ ਕਿਹਾ ਕਿ 26 ਜਨਵਰੀ ਦੇ ਸੁਤੰਰਰਤਾ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ, ਜਿਸ ਲਈ 25 ਜਨਵਰੀ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ ਪਰ ਪੁਲਿਸ ਨੇ ਪੂਰੇ ਸ਼ਹਿਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿਤਾ ਗਿਆ ਅਤੇ ਕੁਝ ਦਲ ਖਾਲਸਾ ਦੇ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿਤਾ ਗਿਆ ਹੈ।

ਦਲ ਖਾਲਸਾ ਦੇ ਆਗੂਆਂ ਨੇ ਕਿਹਾ ਕਿ ਉਹ ਗੁਰਦਾਸਪੁਰ ਸ਼ਹਿਰ ਵਿੱਚ ਰੋਸ਼ ਪ੍ਰਦਰਸ਼ਨ ਕਰਕੇ ਰਹਿਣਗੇ। ਐਸਪੀ ਜੁਗਰਾਜ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ  ਨਹੀਂ ਮਿਲੀ।

ਦਲ ਖਾਲਸਾ ਦੇ ਵੱਲੋਂ ਅੱਜ ਗੁਰਦਾਸਪੁਰ ਵਿਖੇ ਇੱਕ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿੱਥੇ ਉਹਨਾਂ ਨੂੰ ਅੱਜ ਜਾਣ ਤੋਂ ਰੋਕਿਆ ਗਿਆ। ਗੁਰਦਾਸਪੁਰ 'ਚ ਅੱਜ ਦਲ ਖਾਲਸਾ ਦੇ ਵੱਲੋਂ ਇੱਕ ਮਾਰਚ ਕੱਢਿਆ ਜਾਣਾ ਸੀ, ਜਿਸ ਨੂੰ ਲੈ ਕੇ ਦਲ ਖਾਲਸਾ ਦੇ ਸਾਰੇ ਮੈਂਬਰਾਂ ਨੂੰ ਅੱਜ ਪੰਜਾਬ ਪੁਲਿਸ ਨੇ ਘਰ 'ਚ ਹੀ ਨਜ਼ਰਬੰਦ ਕਰ ਦਿੱਤਾ। ਗੁਰਦਾਸਪੁਰ, ਜਲੰਧਰ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਦਲ ਖਾਲਸਾ ਦੇ ਮੈਂਬਰਾਂ ਨੂੰ ਅੱਜ ਪੰਜਾਬ ਪੁਲਿਸ ਦੇ ਵੱਲੋਂ ਨਜ਼ਰਬੰਦ ਕੀਤਾ ਗਿਆ। ਅੰਮ੍ਰਿਤਸਰ 'ਚ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ ਨੂੰ ਵੀ ਅੱਜ ਪੰਜਾਬ ਪੁਲਿਸ ਦੇ ਵੱਲੋਂ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ।

ਕੰਵਰਪਾਲ ਸਿੰਘ ਬਿੱਟੂ ਨੇ ਸਾਡੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਉਹਨਾਂ ਨੂੰ ਪੁਲਿਸ ਦੇ ਵੱਲੋਂ ਗੁਰਦਾਸਪੁਰ ਜਾਣ ਤੋਂ ਰੋਕਿਆ ਜਾ ਰਿਹਾ ਹੈ, ਉਨਾਂ ਦੇ ਘਰ ਸਵੇਰ ਤੋਂ ਹੀ ਪੁਲਿਸ ਆ ਚੁੱਕੀ ਹੈ, ਉਨਾਂ ਨੇ ਕਿਹਾ ਕਿ ਅਸੀਂ ਪੁਲਿਸ ਦਾ ਵਿਰੋਧ ਕਰਦੇ ਹਾਂ ਕਿਉਂਕਿ ਅਸੀਂ ਵੀ ਸੰਵਿਧਾਨਿਕ ਤਰੀਕੇ ਦੇ ਨਾਲ ਅੱਜ ਗੁਰਦਾਸਪੁਰ ਵਿਖੇ ਇੱਕ ਮਾਰਚ ਕੱਢਣਾ ਸੀ।

ਪੁਲਿਸ ਦਾ ਕੀ ਹੈ ਕਹਿਣਾ ?

ਸਿਵਿਲ ਲਾਈਨ ਪੁਲਿਸ ਸਟੇਸ਼ਨ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਉਹਨਾਂ ਦੇ ਵੱਲੋਂ ਦਲ ਖਾਲਸਾ ਦੇ ਆਗੂ ਕਵਲਪਾਲ ਸਿੰਘ ਬਿੱਟੂ ਦੇ ਘਰ ਪਹੁੰਚੇ ਹੈ ਤੇ ਅਤੇ ਉਹਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਅੱਜਕ ਆਪਣੇ ਘਰੋਂ ਬਾਹਰ ਨਾ ਨਿਕਲਣ।

Related Post