Punjab Police Raid: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ ਨੂੰ ਫੜਨ ਲਈ ਪੁਲਿਸ ਦੀ ਛਾਪੇਮਾਰੀ

ਵਿਦੇਸ਼ ਵਿੱਚ ਆਪਣਾ ਨੈੱਟਵਰਕ ਚਲਾ ਰਹੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ।

By  Aarti September 21st 2023 01:53 PM -- Updated: September 21st 2023 01:59 PM

Gangster Goldy Brar: ਵਿਦੇਸ਼ ਵਿੱਚ ਆਪਣਾ ਨੈੱਟਵਰਕ ਚਲਾ ਰਹੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪੁਲਿਸ ਵੱਲੋਂ ਆਪਰੇਸ਼ਨ ਚਲਾਇਆ ਗਿਆ  ਹੈ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਇਸ ਬਾਰੇ ਜਾਣਕਾਰੀ ਕਾਰਵਾਈ ਖਤਮ ਹੋਣ ਤੋਂ ਬਾਅਦ ਦਿੱਤੀ ਜਾਵੇਗੀ।

ਇਸੇ ਦੇ ਚੱਲਦੇ ਬਠਿੰਡਾ ’ਚ ਪੰਜਾਬ ਪੁਲਿਸ ਦੀ ਟੀਮ ਵੱਲੋਂ 81 ਥਾਵਾਂ ’ਤੇ ਸਰਚ ਆਪਰੇਸ਼ਨ ਚਲਾਇਆ ਗਿਆ ਪਰ ਹੁਣ ਤੱਕ ਪੁਲਿਸ ਦੇ ਹੱਥ ’ਚ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ। ਜਿਆਦਾਤਰ ਗੋਲਡੀ ਬਰਾੜ ਦੇ ਸਾਥੀ ਜਾਂ ਉਸਦੀ ਮਦਦ ਕਰਨ ਵਾਲੇ ਸਾਥੀਆਂ ਦੇ ਠਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। 

ਇਸ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਨੂੰ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਪਰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਦੇ ਲਈ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। 

ਪੰਜਾਬ ਪੁਲਿਸ ਦੇ ਵੱਡੇ ਸਰਚ ਆਪਰੇਸ਼ਨ ਦੌਰਾਨ ਬਰਨਾਲਾ ’ਚ ਪੰਜਾਬ ਪੁਲਿਸ ਦੀ ਟੀਮ ਨੇ ਗੋਲਡੀ ਬਰਾੜ ਦੇ ਨਾਲ ਜੁੜੇ ਗੈਂਗਸਟਰਾਂ ਦੇ ਘਰ ਛਾਪੇਮਾਰੀ ਕੀਤੀ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਤਿੰਨ ਗੈਂਗਸਟਰ ਕਾਲਾ ਧਨੌਲਾ, ਬਲਜਿੰਦਰ ਕਿੰਦਾ ਅਤੇ ਗੁਰਪ੍ਰੀਤ ਬੁਗਲਾ ਦੇ ਘਰਾਂ ’ਚ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਦੀ ਟੀਮ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਮਾਜ ਦਾ ਮਾਹੌਲ ਵਿਗਾੜਨ ਵਾਲਿਆਂ ਖਿਲਾਪ ਸਖਤ ਕਾਰਵਾਈ ਕੀਤੀ ਜਾਵੇਗੀ। 

ਕਾਬਿਲੇਗੌਰ ਹੈ ਕਿ ਗੈਂਗਸਟਰ ਗੋਲਡੀ ਬਰਾੜ ਜੇਲ੍ਹ ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖਾਸ ਦੱਸਿਆ ਜਾਂਦਾ ਹੈ। ਲਾਰੈਂਸ ਦੇ ਕਹਿਣ ’ਤੇ ਹੀ ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਜਿਸ ਸਮੇਂ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ ਉਹ ਕੈਨੇਡਾ ’ਚ ਸੀ। ਕੈਨੇਡਾ ’ਚ ਰਹਿੰਦੇ ਹੋਏ ਗੋਲਡੀ ਬਰਾੜ ਵੱਲੋਂ ਲਾਰੈਂਸ ਬਿਸ਼ਨੋਈ ਦੇ ਨੈਟਵਰਕ ਨੂੰ ਫੈਲਾਉਣ, ਹਥਿਆਰਾਂ ਦੀ ਤਸਕਰੀ, ਵਸੂਲੀ ਤੇ ਕਤਲ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੰਦਾ ਰਿਹਾ ਹੈ। ਪੰਜਾਬ ’ਚ ਗੋਲਡੀ ਬਰਾੜ ਦੀਆਂ ਅਪਰਾਧਿਕ ਘਟਨਾਵਾਂ ਨੂੰ ਦੇਖਦੇ ਹੋਏ ਐਨਆਈਏ ਵੱਲੋਂ ਉਸ ’ਤੇ ਯੂਏਪੀਏ ਲਗਾਇਆ ਗਿਆ ਹੈ। 

ਇਹ ਵੀ ਪੜ੍ਹੋ: ਵੱਡੀ ਖ਼ਬਰ : ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ

Related Post