Heroin Seized In Punjab: ਪੰਜਾਬ ਪੁਲਿਸ ਨੇ 4 ਤਸਕਰ ਸਣੇ ਹੈਰੋਇਨ ਦੀ ਵੱਡੀ ਖੇਪ ਕੀਤੀ ਬਰਾਮਦ, DGP ਪੰਜਾਬ ਨੇ ਕੀਤਾ ਇਹ ਖੁਲਾਸਾ
ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ 'ਤੇ ਭੇਜੀ ਗਈ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਖੇਪ 2 ਵੱਖ-ਵੱਖ ਤਸਕਰ ਗਿਰੋਹ ਤੋਂ ਕਾਬੂ ਕੀਤੀ ਗਈ ਹੈ
Heroin Seized In Punjab: ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ 'ਤੇ ਭੇਜੀ ਗਈ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਖੇਪ 2 ਵੱਖ-ਵੱਖ ਤਸਕਰ ਗਿਰੋਹ ਤੋਂ ਕਾਬੂ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 539 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਵੀ ਕੀਤਾ। ਉਨ੍ਹਾਂ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਭਾਰਤੀ ਸਰਹੱਦ 'ਤੇ ਪਹੁੰਚਾਈ ਗਈ ਸੀ ਅਤੇ ਫੜੇ ਗਏ ਸਮੱਗਲਰ ਇਸ ਖੇਪ ਨੂੰ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ 'ਚ ਪਹੁੰਚਾਉਣ ਵਾਲੇ ਸਨ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਵਿੱਚ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮਾਮਲੇ ਵਿੱਚ 41 ਕਿਲੋ ਅਤੇ ਦੂਜੇ ਮਾਮਲੇ ਵਿੱਚ 36 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਕੁੱਲ ਕੀਮਤ 539 ਕਰੋੜ ਰੁਪਏ ਦੇ ਕਰੀਬ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਪੁਲਿਸ ਨੇ 3 ਦਰਾਮਦ ਪਿਸਤੌਲ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: Patiala news: ਬਹਾਦਰਗੜ੍ਹ ਟਰੇਨਿੰਗ ਸੈਂਟਰ ‘ਚ ਗੋਲੀਬਾਰੀ ਕਾਰਨ ਟਰੇਨੀ ਕਮਾਂਡੋ ਦੀ ਮੌਤ