DSP Dalbir Singh ਕਤਲ ਮਾਮਲੇ ਨੂੰ ਪੁਲਿਸ ਨੇ ਸੁਲਝਾਇਆ, ਇੰਝ ਦਿੱਤਾ ਸੀ ਵਾਰਦਾਤ ਨੂੰ ਅੰਜਾਮ
DSP Dalbir Murder Case Solve:ਜਲੰਧਰ ਦੇ ਡੀਐਸਪੀ ਦਲਬੀਰ ਦਿਓਲ ਦੇ ਕਤਲ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮਾਮਲੇ ਦੇ ਮੁਲਜ਼ਮ ਆਟੋ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਨਾਲ ਹੀ ਪੁਲਿਸ ਨੇ ਮੁਲਜ਼ਮ ਕੋਲੋਂ ਵਾਰਦਾਤ ਸਮੇਂ ਵਰਤੇ ਹਥਿਆਰ ਨੂੰ ਵੀ ਬਰਾਮਦ ਕਰ ਲਿਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।
ਪੰਜਾਬ ਡੀਜੀਪੀ ਨੇ ਸੋਸ਼ਲ ਮੀਡੀਆ ਐਕਸ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਨੇ ਸਵਰਗੀ ਡੀਐਸਪੀ ਦਲਬੀਰ ਸਿੰਘ ਦੇ ਅੰਨ੍ਹੇ ਕਤਲ ਕੇਸ ਨੂੰ ਸੁਲਝਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਪੁਲਿਸ ਨੇ 2 ਦਿਨਾਂ 'ਚ ਦੋਸ਼ੀ ਦੀ ਗ੍ਰਿਫਤਾਰੀ ਅਤੇ ਕਤਲ ਦਾ ਹਥਿਆਰ ਬਰਾਮਦ ਕਰਕੇ ਮਾਮਲਾ ਸੁਲਝਾ ਲਿਆ ਹੈ।
ਇਹ ਵੀ ਪੜ੍ਹੋ: Delhi CM ਕੇਜਰੀਵਾਲ ਦੀ ਗ੍ਰਿਫਤਾਰੀ ਦਾ ਖਦਸ਼ਾ, ਘਰ 'ਚ ਵਧਾਈ ਗਈ ਸੁਰੱਖਿਆ
ਦੱਸ ਦਈਏ ਕਿ ਮਾਮਲੇ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ। ਜਿਸ ਮੁਤਾਬਿਕ ਡੀਐਸਪੀ ਡਰਾਈਵਰ ਦੇ ਨਾਲ ਬੈਠ ਕੇ 31 ਦਸਬੰਰ ਦੀ ਰਾਤ ਨੂੰ ਸ਼ਰਾਬ ਪੀਂਦਾ ਗਿਆ ਅਤੇ ਜਿਸ ਤੋਂ ਬਾਅਦ ਰਾਤ 1 ਵਜੇ ਦੇ ਕਰੀਬ ਜਲੰਧਰ ਦੇ ਵਰਕਸ਼ਾਪ ਚੌਂਕ ਤੋਂ ਡੀਐਸਪੀ ਦਲਬੀਰ ਸਿੰਘ ਦਿਓਲ ਨੇ ਆਟੋ ਡਰਾਈਵਰ ਨੂੰ ਖੋਜੇਵਾਲ ਸਥਿਤ ਘਰ ਛੱਡਣ ਦੀ ਗੱਲ ਆਖੀ ਅਤੇ ਦੋਨਾਂ ਦੀ ਆਪਸ ’ਚ ਲੜਾਈ ਹੋਈ ਅਤੇ ਹੱਥੋਪਾਈ ਦੇ ਦੌਰਾਨ ਆਟੋ ਡਰਾਈਵਰ ਨੇ ਹੀ ਡੀਐਸਪੀ ਦੇ ਗੋਲੀ ਮਾਰ ਦਿੱਤੀ।
ਨਹੀਂ ਮਿਲਿਆ ਡੀਐਸਪੀ ਦਾ ਰਿਵਾਲਵਰ
ਹਾਲਾਂਕਿ ਮੁਲਜ਼ਮ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੂੰ ਡੀਐਸਪੀ ਦਾ ਰਿਵਾਲਵਰ ਬਰਾਮਦ ਨਹੀਂ ਹੋਇਆ ਹੈ। ਪੁਲਿਸ ਵੱਲੋਂ ਇਸਦੀ ਭਾਲ ਕੀਤੀ ਜਾ ਰਹੀ ਹੈ।
ਪੂਰਾ ਮਾਮਲਾ ਜਾਣੋ
ਦੱਸ ਦਈਏ ਕਿ ਪੁਲਿਸ ਨੂੰ ਸੋਮਵਾਰ ਨੂੰ ਡੀਐਸਪੀ ਦਲਬੀਰ ਸਿੰਘ ਦਿਓਲ ਦੀ ਲਾਸ਼ ਮਿਲੀ ਸੀ। ਡੀਐਸਪੀ ਦੀ ਲਾਸ਼ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ 'ਚ ਮਿਲੀ ਸੀ। ਸੂਤਰਾਂ ਮੁਤਾਬਕ ਇਸ ਮਾਮਲੇ 'ਚ ਪੁਲਿਸ ਨੂੰ ਵੱਡੀ ਜਾਣਕਾਰੀ ਉਦੋਂ ਹੱਥ ਲੱਗੀ ਜਦੋਂ ਇਹ ਜਾਣਕਾਰੀ ਸਾਹਮਣੇ ਆਈ ਕਿ 16 ਦਿਨ ਪਹਿਲਾਂ ਪਿੰਡ ਮੰਡ ਵਿੱਚ ਡੀਐਸਪੀ ਦਲਬੀਰ ਸਿੰਘ ਦਿਓਲ ਨੇ ਪਿੰਡ ਵਾਸੀਆਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਹਾਲਾਂਕਿ ਉਥੇ ਕਿਸੇ ਨੂੰ ਗੋਲੀ ਨਹੀਂ ਲੱਗੀ। ਉਦੋਂ ਪੁਲਿਸ ਨੇ ਦਲਬੀਰ ਸਿੰਘ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਸੀ ਪਰ ਰਾਜੀਨਾਮਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: Punjab Weather: ਪੰਜਾਬ ’ਚ ਠੰਢ ਨੇ ਫੜਿਆ ਜ਼ੋਰ; ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ