Punjab Revenue Strike : ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣਗੇ ਰੈਵੇਨਿਊ ਆਫੀਸਰਜ਼, ਪੰਜਾਬ ਸਰਕਾਰ ਨੂੰ 3 ਦਿਨ ਦਾ ਅਲਟੀਮੇਟਮ!
Punjab Revenue Strike : ਪੰਜਾਬ ਵਿੱਚ 14 ਜਨਵਰੀ ਤੋਂ ਸੂਬੇ ਭਰ ਦੇ ਤਹਿਸੀਲ ਦਫਤਰ ਅਣਮਿੱਥੇ ਸਮੇਂ ਲਈ ਬੰਦ ਹੋ ਸਕਦੇ ਹਨ, ਕਿਉਂਕਿ ਪੰਜਾਬ ਰੈਵੀਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ 3 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ।
Punjab Revenue Strike : ਪੰਜਾਬ ਵਿੱਚ 14 ਜਨਵਰੀ ਤੋਂ ਸੂਬੇ ਭਰ ਦੇ ਤਹਿਸੀਲ ਦਫਤਰ ਅਣਮਿੱਥੇ ਸਮੇਂ ਲਈ ਬੰਦ ਹੋ ਸਕਦੇ ਹਨ, ਕਿਉਂਕਿ ਪੰਜਾਬ ਰੈਵੀਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ 3 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਹ ਅਲਟੀਮੇਟਮ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਨੂੰਲੈ ਕੇ ਦਿੱਤਾ ਗਿਆ ਹੈ। ਐਸੋਸੀਏਸ਼ਨ ਆਗੂਆਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਸਹੀ ਢੰਗ ਨਾਲ ਕੀਤੀ ਜਾਵੇ।
ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਹੜਤਾਲ ਦੌਰਾਨ ਪੰਜਾਬ ਭਰ ਦੇ ਸਾਰੇ ਤਹਿਸੀਲ ਦਫਤਰ ਅਣਮਿੱਥੇ ਸਮੇਂ ਲਈ ਬੰਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਕੁੱਝ ਦਿਨ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ, ਜੋ ਕਿ ਬਿਲਕੁਲ ਬੇਬੁਨਿਆਦ ਹਨ ਅਤੇ ਐਸੋਸੀਏਸ਼ਨ ਵੱਲੋਂ ਇਨ੍ਹਾਂ ਇਲਜ਼ਾਮਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਹੈ ਅਤੇ ਉਨ੍ਹਾਂ ਵੱਲੋਂ ਜਾਂਚ ਮਾਰਕ ਕਰਨ ਤੋਂ ਬਾਅਦ ਵੀ ਸਹੀ ਢੰਗ ਨਾਲ ਜਾਂਚ ਨਹੀਂ ਹੋ ਰਹੀ ਹੈ, ਜਿਸ ਕਾਰਨ ਹੜਤਾਲ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਸਹੀ ਜਾਂਚ ਕਰਵਾਉਣ ਲਈ ਸੋਮਵਾਰ ਸ਼ਾਮ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਆਗੂਆਂ ਨੇ ਕਿਹਾ ਕਿ ਜੇਕਰ ਸੋਮਵਾਰ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਕਰਦੀ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਜਾਣਗੇ।