ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰਯੋਗੀ ਪ੍ਰੀਖਿਆਵਾਂ ਲਈ ਜਾਰੀ ਕੀਤੀ ਡੇਟਸ਼ੀਟ
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾਣ ਵਾਲੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਦੇ ਸ਼ਡਿਊਲ ਸਬੰਧੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੂਰੇ ਵਿਸ਼ੇ (ਸਮੇਤ ਓਪਨ ਸਕੂਲ), ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਵਧਾਉਣ ਲਈ ਕੈਟਾਗਰੀਆਂ ਅਧੀਨ ਪ੍ਰੀਖਿਆਵਾਂ ਦੇਣ ਵਾਲੇ ਦਸਵੀਂ ਸ਼ੇ੍ਣੀ ਦੇ ਪ੍ਰੀਖਿਆਰਥੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 25 ਅਪ੍ਰੈਲ ਤੋਂ 06 ਮਈ 2023 ਤੱਕ ਅਤੇ ਬਾਰ੍ਹਵੀਂ ਸ਼ੇ੍ਰਣੀ ਦੇ ਪ੍ਰੀਖਿਆਰਥੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 25 ਅਪਰੈਲ ਤੋਂ 9 ਮਈ 2023 ਤਕ ਕਰਵਾਈਆਂ ਜਾਣਗੀਆਂ।
ਵੈਬਸਾਈਟ ਉੱਤੇ ਡੇਟਸ਼ੀਟ ਉਪਲੱਬਧ
ਪ੍ਰੀਖਿਆ ਸਬੰਧੀ ਡੇਟਸ਼ੀਟ ਅਤੇ ਹੋਰ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਉਪਲੱਬਧ ਕਰਵਾ ਦਿੱਤੀ ਗਈ ਹੈ। ਜ਼ਰੂਰਤ ਪੈਣ ਤੇ ਈ-ਮੇਲ ਆਈਡੀ ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸਕੂਲਾਂ ਦੇ ਮੁਖੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ
ਉਪ ਸਕੱਤਰ ਮਨਮੀਤ ਸਿੰਘ ਭੱਠਲ ਨੇ ਸਬੰਧਤ ਸੰਸਥਾਵਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਨੋਟ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਪ੍ਰੀਖਿਆਰਥੀ ਇਹ ਪ੍ਰਯੋਗੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਕੂਲ ਮੁਖੀਆਂ ਨੂੰ ਸੂਬਾ ਸਰਕਾਰ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਹਦਾਇਤ ਕੀਤੀ।