ZirakPur Child Case : ਨਾਬਾਲਗ ਵੱਲੋਂ ਖੁਦਕੁਸ਼ੀ ਮਾਮਲੇ ਚ ਬਾਲ ਅਧਿਕਾਰ ਕਮਿਸ਼ਨ ਨੇ ਲਿਆ ਸੂ-ਮੋਟੋ, 4 ਅਪ੍ਰੈਲ ਤੱਕ ਮੰਗੀ ਰਿਪੋਰਟ

Child Suicide Case : ਬੱਚੇ ਦਾ ਨਾਮ ਮੌਲਿਕ ਵਰਮਾ ਦੱਸਿਆ ਜਾ ਰਿਹਾ ਹੈ, ਜੋ ਕਿ ਚੰਡੀਗੜ੍ਹ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ। ਬੱਚੇ ਦੀ ਜੇਬ ਵਿੱਚੋਂ ਸੁਸਾਇਡ ਨੋਟ ਵੀ ਮਿਲਿਆ ਦੱਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਮਾਮਲਾ ਸਾਹਮਣੇ ਆਉਣ 'ਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਇਸ ਮਾਮਲੇ ਵਿੱਚ ਸੂ-ਮੋਟੋ ਲਿਆ ਹੈ।

By  KRISHAN KUMAR SHARMA March 24th 2025 04:05 PM -- Updated: March 24th 2025 04:14 PM
ZirakPur Child Case : ਨਾਬਾਲਗ ਵੱਲੋਂ ਖੁਦਕੁਸ਼ੀ ਮਾਮਲੇ ਚ ਬਾਲ ਅਧਿਕਾਰ ਕਮਿਸ਼ਨ ਨੇ ਲਿਆ ਸੂ-ਮੋਟੋ, 4 ਅਪ੍ਰੈਲ ਤੱਕ ਮੰਗੀ ਰਿਪੋਰਟ

Zirakpur Child Suicide Case : ਜ਼ੀਰਕਪੁਰ 'ਚ ਇੱਕ ਨਾਬਾਲਗ ਮੁੰਡੇ ਵੱਲੋਂ ਪੱਖੇ ਨਾਲ ਲਟਕ ਕੇ ਜੀਵਨਲੀਲਾ ਸਮਾਪਤ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦਾ ਨਾਮ ਮੌਲਿਕ ਵਰਮਾ ਦੱਸਿਆ ਜਾ ਰਿਹਾ ਹੈ, ਜੋ ਕਿ ਚੰਡੀਗੜ੍ਹ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ। ਬੱਚੇ ਦੀ ਜੇਬ ਵਿੱਚੋਂ ਸੁਸਾਇਡ ਨੋਟ ਵੀ ਮਿਲਿਆ ਦੱਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਮਾਮਲਾ ਸਾਹਮਣੇ ਆਉਣ 'ਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਇਸ ਮਾਮਲੇ ਵਿੱਚ ਸੂ-ਮੋਟੋ ਲਿਆ ਹੈ।


ਕਮਿਸ਼ਨ ਨੇ ਮੋਹਾਲੀ ਪੁਲਿਸ ਨੇ ਮਾਮਲੇ ਵਿੱਚ ਪੱਤਰ ਲਿਖ ਕੇ 3 ਅਪ੍ਰੈਲ ਤੱਕ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਿਆ ਹੈ, ''ਚੰਡੀਗੜ੍ਹ ਪੁਲਿਸ ਦੇ ਥਾਣੇ 'ਚ ਥਾਣੇਦਾਰ ਤੋਂ ਦੁਖੀ ਬੱਚੇ ਨੇ ਚੁੱਕਿਆ ਵੱਡਾ ਕਦਮ'' ਦੇ ਮਾਮਲੇ ਸਬੰਧੀ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ ਲਿਆ ਗਿਆ ਹੈ। ਖਬਰ ਅਨੁਸਾਰ ਪੀੜਤ ਬੱਚਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 11ਵੀਂ ਜਮਾਤ ਨਾਨ-ਮੈਡੀਕਲ ਵਿੱਚ ਪੜ੍ਹਦਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਸਕੂਲ ਪ੍ਰਬੰਧਕਾ ਵੱਲੋਂ ਕੁੱਝ ਅਧਿਆਪਕਾਂ ਦੀ ਮੀਮ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦਾ ਦੋਸ਼ ਲਾਇਆ ਗਿਆ ਸੀ। ਇਸ ਮਾਮਲੇ ਚ ਉਨ੍ਹਾਂ ਨੂੰ ਤੇ ਹੋਰ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਬੁਲਾਇਆ ਗਿਆ ਸੀ। ਉਸ ਸਮੇਂ ਬੱਚਿਆਂ ਨੂੰ ਚੇਤਾਵਨੀ ਦਿੱਤੀ ਗਈ ਸੀ। ਉਸ ਵੇਲੇ ਬੱਚਿਆਂ ਨੇ ਆਪਣੇ ਸੋਸ਼ਲ ਮੀਡੀਆ ਦੇ ਖਾਤੇ ਬੰਦ ਕਰ ਦਿੱਤੇ ਸਨ। ਹੁਣ ਚਾਰ ਮਹੀਨਿਆ ਬਾਅਦ ਵੀ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਕਮਿਸ਼ਨ ਨੇ ਅੱਗੇ ਲਿਖਿਆ ਹੈ ਕਿ ਮੀਡੀਆ ਖ਼ਬਰਾਂ ਅਨੁਸਾਰ, ਇਸ ਮਾਮਲੇ ਸਬੰਧੀ ਬੱਚਿਆਂ ਨੂੰ ਸਾਇਬਰ ਕਰਾਇਮ ਦੇ ਏ.ਐਸ.ਆਈ. ਗੁਰਦੇਵ ਸਿੰਘ ਵੱਲੋਂ ਥਾਣੇ ਸੱਦਿਆ ਗਿਆ ਸੀ, ਥਾਣੇ ਵਿੱਚ ਬੱਚਿਆਂ ਨਾਲ ਕੁੱਟਮਾਰ ਕੀਤੀ ਗਈ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ, 17 ਸਾਲਾ ਬੱਚੇ ਮੋਲਿਕ ਵੱਲੋਂ ਆਤਮ ਹੱਤਿਆ ਕਰ ਲਈ ਹੈ, ਜਿਸ ਸਬੰਧੀ ਬੱਚੇ ਦੀ ਜੇਬ ਵਿੱਚੋਂ ਜੇ.ਪੀ. ਹਸਪਤਾਲ ਦੇ ਡਾਕਟਰਾਂ ਨੇ ਸੁਸਾਇਡ ਨੋਟ ਬਰਾਮਦ ਕੀਤਾ ਗਿਆ।

ਕਮਿਸ਼ਨ ਨੇ ਮੋਹਾਲੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਕਿਹਾ ਹੈ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਜ਼ੀਰਕਪੁਰ ਦੇ ਰਹਿਣ ਵਾਲੇ ਬੱਚੇ ਨੂੰ ਸਾਇਬਰ ਕਰਾਇਮ ਸੈਲ, ਸੈਕਟਰ 17 ਚੰਡੀਗੜ੍ਹ ਦੇ ਏ.ਐਸ.ਆਈ. ਗੁਰਦੇਵ ਸਿੰਘ ਅਤੇ ਸਕੂਲ ਦੇ ਸਟਾਫ ਵੱਲੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਗਿਆ, ਜੋ ਕਿ ਬਹੁਤ ਗੰਭੀਰ ਮਾਮਲਾ ਹੈ। ਇਸ ਲਈ ਪੂਰੇ ਮਾਮਲੇ ਵਿੱਚ ਸਮੁੱਚੇ ਦਸਤਾਵੇਜ਼, ਬਿਆਨਾਤ ਅਤੇ ਸੀਸੀਟੀਵੀ ਫੁਟੇਜ਼ ਦੇ ਆਧਾਰ 'ਤੇ ਪੂਰੀ ਜਾਂਚ ਕੀਤੀ ਜਾਵੇ ਅਤੇ ਬੱਚੇ ਨੇ ਕਿਸ ਤੋਂ ਮਜਬੂਰ ਹੋ ਕੇ ਖੁਦਕੁਸ਼ੀ ਕੀਤੀ, ਪਤਾ ਲਗਾਇਆ ਜਾਵੇ।

Related Post