Punjab Stubble Burning Update : ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖ਼ਤੀ, ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ

ਪੰਜਾਬ ਸਰਕਾਰ ਨੇ ਸਖਤੀ ਦਿਖਾਉਂਦੇ ਹੋਏ ਇਹ ਵੀ ਕਿਹਾ ਹੈ ਕਿ ਜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਈ ਤਾਂ ਰੈੱਡ ਐਂਟਰੀ ਵੀ ਕੀਤੀ ਜਾਵੇਗੀ।

By  Aarti September 23rd 2024 11:41 AM -- Updated: September 23rd 2024 01:03 PM

Punjab Stubble Burning Update :  ਪੰਜਾਬ ’ਚ ਝੋਨੇ ਦੀ ਕਟਾਈ ਸ਼ੁਰੂ ਹੁੰਦੇ ਹੀ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਸਖਤ ਦਿਖਾਈ ਦੇ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜੇਕਰ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਈ ਤਾਂ ਉਨ੍ਹਾਂ ਦੀ ਰੈੱਡ ਐਂਟਰੀ ਕੀਤੀ ਜਾਵੇਗੀ। ਇਨ੍ਹਾਂ ਹੀ ਲਾਇਸੈਂਸ ਵੀ ਰੱਦ ਕੀਤੇ ਜਾਣਗੇ। ਇਨ੍ਹਾਂ ਹੀ ਨਹੀਂ ਨਵੇਂ ਸਿਰੇ ਤੋਂ ਅਸਲੇ ਦਾ ਲਾਇਸੈਂਸ ਵੀ ਅਪਲਾਈ ਨਹੀਂ ਕੀਤੇ ਜਾ ਸਕਣਗੇ। 

ਪੰਜਾਬ ਸਰਕਾਰ ਨੇ ਸਖਤੀ ਦਿਖਾਉਂਦੇ ਹੋਏ ਇਹ ਵੀ ਕਿਹਾ ਹੈ ਕਿ ਜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਈ ਤਾਂ ਰੈੱਡ ਐਂਟਰੀ ਵੀ ਕੀਤੀ ਜਾਵੇਗੀ।  

ਦੱਸ ਦਈਏ ਕਿ ਬੀਤੇ ਦਿਨ ਝੋਨੇ ਦੀ ਕਟਾਈ ਸ਼ੁਰੂ ਹੁੰਦੇ ਹੀ 11 ਮਾਮਲੇ ਦੇਖਣ ਨੂੰ ਮਿਲੇ। ਸਾਲ 2022 ’ਚ 22 ਸਤੰਬਰ ਨੂੰ 30 ਮਾਮਲੇ ਸਾਹਮਣੇ ਆਏ ਸੀ। ਹਰ ਸਾਲ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ ਪਰ ਇਸ ਵਾਰ ਪੰਜਾਬ ਸਰਕਾਰ ਵੱਲੋਂ ਸਖਤੀ ਦਿਖਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ।  

ਕਾਬਿਲੇਗੌਰ ਹੈ ਕਿ ਐਤਵਾਰ ਨੂੰ 11 ਨਵੇਂ ਮਾਮਲੇ ਦਰਜ ਕੀਤੇ ਗਏ, ਜਿਸ ਤੋਂ ਬਾਅਦ ਇਸ ਸੀਜ਼ਨ 'ਚ ਹੁਣ ਤੱਕ ਮਾਮਲਿਆਂ ਦੀ ਗਿਣਤੀ 63 ਹੋ ਗਈ ਹੈ। ਪਰਾਲੀ ਸਾੜਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਲਗਾਤਾਰ ਨੰਬਰ ਇੱਕ ਬਣ ਗਿਆ ਹੈ। ਇੱਥੇ 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 39 ਮਾਮਲੇ ਸਾਹਮਣੇ ਆਏ ਹਨ।

ਹਾਲਾਂਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਸ਼ਹਿਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਤਸੱਲੀਬਖਸ਼ ਸਥਿਤੀ ਵਿੱਚ ਹੈ, ਜਿਸ ਰਫ਼ਤਾਰ ਨਾਲ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸ ਦੇ ਨਾਲ ਹੀ ਬਾਰਿਸ਼ ਵਿੱਚ ਵੀ ਕਮੀ ਆਈ ਹੈ। ਅਜਿਹੇ ਵਿੱਚ ਵਾਤਾਵਰਣ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਹਵਾ ਦੇ ਪ੍ਰਦੂਸ਼ਿਤ ਹੋਣ ਦਾ ਖਤਰਾ ਹੈ।

ਇਹ ਵੀ ਪੜ੍ਹੋ : Delhi GTB ਕਾਲਜ ’ਚ ਹੋਈ ਝੜਪ; ਸਿੱਖ ਨੌਜਵਾਨ ਦੀ ਕੁੱਟਮਾਰ ਦੌਰਾਨ ਉਤਰੀ ਦਸਤਾਰ, ਮਾਮਲੇ ’ਚ ਪੁਲਿਸ ਨੇ ਕੀਤੀ FIR ਦਰਜ

Related Post