Punjab University ’ਚ ਮਾਹੌਲ ਗਰਮਾਇਆ; ਵਿਦਿਆਰਥੀਆਂ ਨੇ ਗੇਟ ਕੀਤਾ ਬੰਦ, ਵੱਡੀ ਗਿਣਤੀ ’ਚ ਪੁਲਿਸ ਤੈਨਾਤ

ਮਿਲੀ ਜਾਣਕਾਰੀ ਮੁਤਾਬਿਕ ਰੋਸ ਜਾਹਿਰ ਕਰਦੇ ਹੋਏ ਵਿਦਿਆਰਥੀਆਂ ਵੱਲੋਂ ਸਟੂਡੈਂਟ ਸੈਂਟਰ ਬਾਹਰ ਵੱਡਾ ਇਕੱਠ ਕੀਤਾ ਗਿਆ ਹੈ। ਦੱਸ ਦਈਏ ਕਿ ਯੂਨੀਵਰਸਿਟੀ ਦੇ ਗੇਟ ਨੰਬਰ 2 ’ਤੇ ਵਿਦਿਆਰਥੀਆਂ ਵੱਲੋਂ ਇਕੱਠ ਕੀਤਾ ਗਿਆ ਹੈ।

By  Aarti April 7th 2025 02:58 PM
Punjab University ’ਚ ਮਾਹੌਲ ਗਰਮਾਇਆ; ਵਿਦਿਆਰਥੀਆਂ ਨੇ ਗੇਟ ਕੀਤਾ ਬੰਦ, ਵੱਡੀ ਗਿਣਤੀ ’ਚ ਪੁਲਿਸ ਤੈਨਾਤ

Punjab University News : ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਦੀ ਮੌਤ ਦਾ ਮਾਮਲੇ ’ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰੋਸ ਜਾਹਿਰ ਕਰਦੇ ਹੋਏ ਵਿਦਿਆਰਥੀਆਂ ਵੱਲੋਂ ਸਟੂਡੈਂਟ ਸੈਂਟਰ ਬਾਹਰ ਵੱਡਾ ਇਕੱਠ ਕੀਤਾ ਗਿਆ ਹੈ। ਦੱਸ ਦਈਏ ਕਿ ਯੂਨੀਵਰਸਿਟੀ ਦੇ ਗੇਟ ਨੰਬਰ 2 ’ਤੇ ਵਿਦਿਆਰਥੀਆਂ ਵੱਲੋਂ ਇਕੱਠ ਕੀਤਾ ਗਿਆ ਹੈ।  

ਪੰਜਾਬ ਯੂਨੀਵਰਸਿਟੀ ’ਚ ਇਸ ਸਮੇਂ ਮਾਹੌਲ ਕਾਫੀ ਤਣਾਅਪੂਰਨ ਹੋਇਆ ਪਿਆ ਹੈ। ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਮੌਜੂਦ ਹੈ। 

ਕਾਬਿਲੇਗੌਰ ਹੈ ਕਿ  28 ਮਾਰਚ ਨੂੰ ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਸੀ। ਇਸ ਦੌਰਾਨ ਇੱਕ ਧਿਰ ਨੇ ਦੂਜੇ ਧਿਰ ’ਤੇ ਕਾਤਲਾਨਾ ਹਮਲਾ ਕੀਤਾ ਗਿਆ।

ਇਸ ਦੌਰਾਨ ਇੱਕ ਨੌਜਵਾਨ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ ਜਦਕਿ ਚਾਰ ਨੌਜਵਾਨ ਜ਼ਖਮੀ ਹੋ ਗਏ ਸੀ। ਫਿਲਹਾਲ ਮਾਮਲੇ ਨੂੰ ਭਖਦਾ ਹੋਇਆ ਦੇਖ ਕੇ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ : ਕੀ ਸੀ ਮੋਗਾ ਸੈਕਸ ਸਕੈਂਡਲ ? ਜਾਣੋ ਕਿਵੇਂ ਹਾਈਕੋਰਟ ਦੇ ਦਖਲ ਤੋਂ ਬਾਅਦ ਦੋਸ਼ੀਆਂ ਨੂੰ ਸਜ਼ਾ ਦਾ ਰਾਹ ਹੋਇਆ ਸੀ ਪੱਧਰਾ

Related Post