ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜਕੁਮਾਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫ਼ਾ ਦੇ ਦਿੱਤਾ ਹੈ।
ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੇ ਅਸਤੀਫਾ ਮਨਜ਼ੂਰੀ ਕਰ ਲਿਆ ਹੈ। ਉਨ੍ਹਾਂ ਦੀ ਥਾਂ 'ਤੇ ਡੀਨ ਆਫ਼ ਯੂਨੀਵਰਸਿਟੀ ਇੰਸਟ੍ਰਕਸ਼ਨ (DUI) ਰੇਣੂ ਵਿਜ ਨੂੰ 16 ਜਨਵਰੀ ਤੋਂ ਕਾਰਜਕਾਰੀ ਵੀਸੀ ਬਣਾਇਆ ਗਿਆ ਹੈ। ਕਾਬਿਲੇਗੌਰ ਹੈ ਕਿ ਪ੍ਰੋਫੈਸਰ ਰਾਜਕੁਮਾਰ ਉਤੇ ਗੰਭੀਰ ਦੋਸ਼ ਲੱਗੇ ਸਨ।
ਪ੍ਰੋਫੈਸਰ ਰੇਣੂ ਵਿੱਗ ਨੇ ਸੰਭਾਲਿਆ ਅਹੁਦਾ
ਪੰਜਾਬ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿੱਗ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਪਹਿਲੀ ਮਹਿਲਾ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਪੰਜਾਬ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਖੋਜ 'ਤੇ ਹੋਵੇਗੀ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਵਿਚਕਾਰ ਤਾਲਮੇਲ ਸਥਾਪਤ ਕਰਨ 'ਤੇ ਜ਼ੋਰ ਦਿੱਤਾ ਜਾਵੇਗਾ। ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇੰਟਰਨਸ਼ਿਪ ਪ੍ਰਦਾਨ ਕਰਨ 'ਤੇ ਧਿਆਨ ਦਿੱਤਾ ਜਾਵੇਗਾ। ਯੂਨੀਵਰਸਿਟੀ ਦੀਆਂ ਗ੍ਰਾਂਟਾਂ ਵਿੱਚ ਸੁਧਾਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਵੱਲੋਂ 16 ਜਨਵਰੀ ਨੂੰ ਹਾਈਵੇ ਤੇ ਰੇਲਵੇ ਟ੍ਰੈਕ ਕੀਤਾ ਜਾਵੇਗਾ ਜਾਮ