Yellow Alert In Punjab: ਪੰਜਾਬ ਦੇ 4 ਜ਼ਿਲ੍ਹਿਆਂ ਚ ਮੀਂਹ ਦਾ ਯੈਲੋ ਅਲਰਟ; ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਜਾਣੋ ਅੱਜ ਦੇ ਮੌਸਮ ਦਾ ਹਾਲ
ਮੌਸਮ ਵਿਭਾਗ ਮੁਤਾਬਕ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। 11.07 ਮਿਲੀਮੀਟਰ ਬਾਰਿਸ਼ ਕਾਰਨ ਪਾਰਾ ਛੇ ਡਿਗਰੀ ਤੱਕ ਡਿੱਗ ਗਿਆ ਹੈ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Yellow Alert In Punjab: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਮੌਸਮ ਵਿਭਾਗ ਮੁਤਾਬਕ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। 11.07 ਮਿਲੀਮੀਟਰ ਬਾਰਿਸ਼ ਕਾਰਨ ਪਾਰਾ ਛੇ ਡਿਗਰੀ ਤੱਕ ਡਿੱਗ ਗਿਆ ਹੈ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੱਸ ਦਈਏ ਕਿ ਸਵੇਰੇ ਮੀਂਹ ਪੈਣ ਤੋਂ ਬਾਅਦ ਦੁਪਹਿਰ ਵੇਲੇ ਧੁੱਪ ਨਿਕਲਣ ਕਾਰਨ ਨਮੀ ਵਧ ਗਈ। ਜਿਸ ਕਾਰਨ ਲੋਕ ਗਰਮੀ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ। ਸ਼ਾਮ ਨੂੰ ਮੁੜ ਬੱਦਲ ਛਾਏ ਹੋਏ ਸਨ। ਮੌਸਮ ਵਿਭਾਗ ਅਨੁਸਾਰ ਐਤਵਾਰ ਤੱਕ ਬੱਦਲ ਛਾਏ ਰਹਿ ਸਕਦੇ ਹਨ ਅਤੇ ਮੀਂਹ ਪੈ ਸਕਦਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਵੈਦਰ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ।
ਕਾਬਿਲੇਗੌਰ ਹੈ ਕਿ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਲਗਾਤਾਰ ਜਾਰੀ ਸੀ। ਗਰਮੀ ਤੇ ਹੁੰਮਸ ਕਾਰਨ ਲੋਕ ਪ੍ਰੇਸ਼ਾਨ ਸਨ। ਇਸ ਦੇ ਨਾਲ ਹੀ ਸਾਰਿਆਂ ਦੀਆਂ ਨਜ਼ਰਾਂ ਅਸਮਾਨ 'ਤੇ ਟਿਕੀਆਂ ਹੋਈਆਂ ਸਨ। ਪੱਖੇ ਅਤੇ ਕੂਲਰ ਵੀ ਗਰਮੀ ਤੋਂ ਰਾਹਤ ਨਹੀਂ ਦੇ ਸਕੇ। ਸ਼ੁੱਕਰਵਾਰ ਨੂੰ ਵੀ ਸਵੇਰ ਤੋਂ ਦੁਪਹਿਰ ਤੱਕ ਗਰਮੀ ਦੀ ਲਹਿਰ ਰਹੀ। ਇੰਝ ਲੱਗ ਰਿਹਾ ਸੀ ਕਿ ਹੁਣ ਗਰਮੀ ਤੋਂ ਰਾਹਤ ਮਿਲਣੀ ਔਖੀ ਹੈ।
ਇਹ ਵੀ ਪੜ੍ਹੋ: Surat Building Collapse :ਗੁਜਰਾਤ ਦੇ ਸੂਰਤ 'ਚ 5 ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ ਡਿੱਗੀ, ਹੁਣ ਤੱਕ 7 ਲੋਕਾਂ ਦੀ ਮੌਤ