Punjab Weather Alert : ਪੰਜਾਬ ਦੇ 12 ਜ਼ਿਲ੍ਹਿਆਂ ’ਚ ਧੁੰਦ ਦੇ ਨਾਲ ਅੱਜ ਤੂਫਾਨ ਦਾ ਅਲਰਟ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਦੱਸ ਦਈਏ ਕਿ ਪੰਜਾਬ ਹਰਿਆਣਾ ਤੇ ਦਿੱਲੀ ’ਚ ਵੀ ਸੰਘਣੀ ਧੁੰਦ ਛਾਈ ਹੋਈ ਹੈ। ਨਾਲ ਹੀ ਤਾਪਮਾਨ ’ਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਭਰ ’ਚ ਸਵੇਰ ਤੋਂ ਹੀ ਸੜਕਾਂ ’ਤੇ ਵਿਜ਼ੀਬਿਲਟੀ ਜ਼ੀਰੋ ਦਿਖਾਈ ਦੇ ਰਹੀ ਹੈ।

By  Aarti January 4th 2025 08:35 AM

Punjab Weather Alert : ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਿਖਾਈ ਦੇਣ ਲੱਗੀ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ 'ਚ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ। ਅੱਜ ਵੀ ਪੰਜਾਬ ’ਚ ਕਈ ਇਲਾਕਿਆਂ ’ਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ ਜਿਸ ਕਾਰਨ ਸੜਕਾਂ ’ਤੇ ਵਾਹਨਾ ਦੀ ਰਫਤਾਰ ਕਾਫੀ ਘੱਟ ਗਈ ਹੈ। 

ਦੱਸ ਦਈਏ ਕਿ ਪੰਜਾਬ ਹਰਿਆਣਾ ਤੇ ਦਿੱਲੀ ’ਚ ਵੀ ਸੰਘਣੀ ਧੁੰਦ ਛਾਈ ਹੋਈ ਹੈ। ਨਾਲ ਹੀ ਤਾਪਮਾਨ ’ਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਭਰ ’ਚ ਸਵੇਰ ਤੋਂ ਹੀ ਸੜਕਾਂ ’ਤੇ ਵਿਜ਼ੀਬਿਲਟੀ ਜ਼ੀਰੋ ਦਿਖਾਈ ਦੇ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੇ ਨਾਲ ਨਾਲ ਤੂਫਾਨ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। 

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸੀਤ ਲਹਿਰ ਅਲਰਟ ਜਾਰੀ ਕੀਤਾ ਗਿਆ ਹੈ। 4 ਜਨਵਰੀ ਨੂੰ ਮੌਸਮ 'ਚ ਬਦਲਾਅ ਹੋ ਸਕਦਾ ਹੈ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੀਤੇ ਦਿਨ ਪੰਜਾਬ ਦਾ ਬਠਿੰਡਾ ਸ਼ਹਿਰ ਕਾਫੀ ਠੰਢਾ ਰਿਹਾ ਸੀ ਜਿਸ ਦਾ ਤਾਪਮਾਨ5 ਡਿਗਰੀ ਸੀ। 

ਇਹ ਵੀ ਪੜ੍ਹੋ  : Drug Awareness : ਮਾਨਾਂਵਾਲਾ ਤੇ ਘਸੀਟਪੁਰਾ ਦੀਆਂ ਪੰਚਾਇਤਾਂ ਵੱਲੋਂ ਨਸ਼ੇ ਖਿਲਾਫ਼ ਮਤੇ, IAS, IPS ਦੀ ਪੜ੍ਹਾਈ ਲਈ ਚੁੱਕਣਗੇ ਬੱਚਿਆਂ ਦਾ ਖਰਚਾ!

Related Post