Punjab Weather Updates : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ ਦਾ ਹਾਲ

ਹਾਲਾਂਕਿ ਮੌਸਮ ਵਿਭਾਗ ਨੇ ਅਜੇ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

By  Aarti October 6th 2024 08:31 AM

Punjab Weather Updates : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਤੋਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਜਿਸ ਦੇ ਚੱਲਦੇ ਦੇਰ ਰਾਤ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਵੀ ਪਿਆ। ਇਹ ਸਥਿਤੀ ਪੰਜਾਬ ਅਤੇ ਪਾਕਿਸਤਾਨ ਵਿੱਚ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਦੇ ਸਰਗਰਮ ਹੋਣ ਕਾਰਨ ਪੈਦਾ ਹੋਈ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਮੀਂਹ ਪਿਆ। ਜਿਸ ਦੇ ਚੱਲਦੇ ਮੌਸਮ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਵੀ ਕਈ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ।

ਹਾਲਾਂਕਿ ਮੌਸਮ ਵਿਭਾਗ ਨੇ ਅਜੇ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਅਜੇ ਵੀ ਆਮ ਤਾਪਮਾਨ ਤੋਂ 2.1 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 37.9 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਕਮੀ ਆਈ ਹੈ। ਸਭ ਦਾ ਤਾਪਮਾਨ 32 ਡਿਗਰੀ ਤੋਂ ਵੱਧ ਸੀ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 6 ਅਤੇ 7 ਅਕਤੂਬਰ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 8 ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਜਾਵੇਗਾ। ਦੋ ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਦੇ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Haryana & JK Exit Poll Results : ਹਰਿਆਣਾ 'ਚ 'ਕਮਲ' 'ਤੇ ਚੱਲਿਆ 'ਪੰਜੇ' ਦਾ ਜ਼ੋਰ! ਵੇਖੋ ਕੀ ਕਹਿੰਦੇ ਹਨ ਜੰਮੂ-ਕਸ਼ਮੀਰ ਦੇ ਐਗਜ਼ਿਟ ਪੋਲ

Related Post