Punjab Rains : ਪੰਜਾਬ 'ਚ ਮਾਨਸੂਨ ਹੋਇਆ ਤੇਜ਼, ਕਈ ਥਾਵਾਂ 'ਤੇ ਮੀਂਹ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
Rain in Punjab : ਮੋਹਾਲੀ ਅਤੇ ਆਸ ਪਾਸ ਦੇ ਇਲਾਕਿਆਂ 'ਚ ਵੀ ਸਵੇਰੇ 7:40 ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਇਸਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਵੀ ਅਗਲੇ ਕੁੱਝ ਦਿਨਾਂ ਦੌਰਾਨ ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।
Punjab Weather News : ਪੰਜਾਬ ਵਿੱਚ ਮਾਨਸੂਨ ਨੇ ਆਪਣੀ ਐਂਟਰੀ ਦਰਜ ਕਰਵਾ ਦਿੱਤੀ ਹੈ। ਕੁੱਝ ਦਿਨਾਂ ਤੋਂ ਲਗਾਤਾਰ ਮਾਨਸੂਨ ਕਾਰਨ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨਜ਼ਰ ਆ ਰਹੀ ਹੈ। ਸੋਮਵਾਰ ਤੋਂ ਮੌਸਮ ਨੇ ਜਿਥੇ ਕਰਵਟ ਬਦਲਿਆਂ ਤਿੱਖੀ ਧੁੱਪ ਤੋਂ ਵੱਡੀ ਰਾਹਤ ਦਿੱਤੀ, ਉਥੇ ਅੱਜ ਸਵੇਰ ਤੋਂ ਬੱਦਲਵਾਈ ਛਾਈ ਹੋਈ ਹੈ ਅਤੇ ਕਈ ਥਾਵਾਂ ਤੋਂ ਮੀਂਹ ਦੀਆਂ ਖ਼ਬਰਾਂ ਵੀ ਹਨ।
ਮੋਹਾਲੀ ਅਤੇ ਆਸ ਪਾਸ ਦੇ ਇਲਾਕਿਆਂ 'ਚ ਵੀ ਸਵੇਰੇ 7:40 ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਇਸਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਵੀ ਅਗਲੇ ਕੁੱਝ ਦਿਨਾਂ ਦੌਰਾਨ ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਮਾਨਸੂਨ ਆਉਣ ਵਾਲੇ 3 ਦਿਨਾਂ ਅੰਦਰ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੌਰਾਨ ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਹੈ।
ਸ੍ਰੀ ਆਨੰਦਪੁਰ ਸਾਹਿਬ ਵਿੱਚ ਵੀ ਤੇਜ਼ ਮੀਂਹ ਪੈਣ ਦੀ ਖ਼ਬਰ ਹੈ, ਜਿਥੇ ਗਲੀਆਂ-ਨਾਲੀਆਂ ਵਿੱਚ ਪਾਣੀ ਦੀ ਬਹੁਤਾਤ ਵਿਖਾਈ ਦੇ ਰਹੀ ਹੈ।
ਮੌਸਮ ਵਿਭਾਗ ਅਨੁਸਾਰ, ਮਾਝਾ ਤੇ ਦੁਆਬਾ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੇ 2-3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿੱਚ ਵੀ ਪਹੁੰਚ ਗਿਆ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ।
ਖਬਰ ਅਪਡੇਟ ਜਾਰੀ...