Punjab Weather Forecast: ਪੰਜਾਬ ’ਚ ਵਧੇਗੀ ਹੋਰ ਹੁੰਮਸ; ਤਾਪਮਾਨ ’ਚ ਵੀ ਹੋਵੇਗਾ ਵਾਧਾ, ਜਾਣੋ ਕਦੋਂ ਮਿਲੇਗੀ ਰਾਹਤ
ਐਤਵਾਰ ਨੂੰ ਦਿਨ ਭਰ ਪੰਜਾਬ ਵਿੱਚ ਮੌਸਮ ਸਾਫ਼ ਰਿਹਾ। ਦਿਨ ਦੌਰਾਨ ਤਾਪਮਾਨ ਵਿੱਚ ਕੁਝ ਵਾਧਾ ਦਰਜ ਕੀਤਾ ਗਿਆ ਹੈ। ਸੋਮਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਸਵੇਰ ਤੋਂ ਸ਼ਾਮ ਤੱਕ ਧੁੱਪ ਰਹੇਗੀ।
Punjab Weather Forecast: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਇੱਕ ਵਾਰ ਫਿਰ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ ਲਗਾਤਾਰ ਤੀਜੇ ਦਿਨ 1.1 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਸੂਬੇ ਦਾ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ।
ਐਤਵਾਰ ਨੂੰ ਦਿਨ ਭਰ ਪੰਜਾਬ ਵਿੱਚ ਮੌਸਮ ਸਾਫ਼ ਰਿਹਾ। ਦਿਨ ਦੌਰਾਨ ਤਾਪਮਾਨ ਵਿੱਚ ਕੁਝ ਵਾਧਾ ਦਰਜ ਕੀਤਾ ਗਿਆ ਹੈ। ਸੋਮਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਸਵੇਰ ਤੋਂ ਸ਼ਾਮ ਤੱਕ ਧੁੱਪ ਰਹੇਗੀ। ਅਜਿਹੇ 'ਚ ਤਾਪਮਾਨ ਦਾ ਗ੍ਰਾਫ ਉੱਪਰ ਵੱਲ ਜਾ ਸਕਦਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਝਾਰਖੰਡ, ਪੰਜਾਬ, ਹਰਿਆਣਾ, ਦਿੱਲੀ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਇੱਥੋਂ ਦੇ ਲੋਕਾਂ ਨੂੰ ਨਮੀ ਤੋਂ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ: Farmers Protest: ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਨੇ ਕੀਤੀ ਮੀਟਿੰਗ, ਤਿਆਰ ਕੀਤੀ ਅਗਲੀ ਰਣਨੀਤੀ