Punjab Weather Update: ਪੰਜਾਬ 'ਚ ਮੁੜ ਬਦਲੇਗਾ ਮੌਸਮ; ਹੋਰ ਵਧੇਗੀ ਠੰਢ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਪੰਜਾਬ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਚੱਲਦੇ ਇੱਕ ਵਾਰ ਤੋਂ ਮੌਸਮ ’ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
Punjab Weather Update: ਪੰਜਾਬ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਚੱਲਦੇ ਇੱਕ ਵਾਰ ਤੋਂ ਮੌਸਮ ’ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਇਸ ਮੀਂਹ ਕਾਰਨ ਤਾਪਮਾਨ 'ਚ ਵੀ ਜ਼ਿਆਦਾ ਫਰਕ ਨਹੀਂ ਪਵੇਗਾ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਸੰਭਾਵਨਾਵਾਂ 25 ਤੋਂ 50 ਪ੍ਰਤੀਸ਼ਤ ਖੇਤਰ ਵਿੱਚ ਹਨ। ਬਾਕੀ ਪੰਜਾਬ ਦੇ ਸੁੱਕੇ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Gaganyaan Mission: ਪੁਲਾੜ ’ਚ ਭਾਰਤ ਨੇ ਰਚਿਆ ਇਤਿਹਾਸ, ਮਿਸ਼ਨ ਗਗਨਯਾਨ ਨੇ ਭਰੀ ਪਹਿਲੀ ਟੈਸਟਿੰਗ ਉਡਾਣ