Punjab Weather Forecast : ਪੰਜਾਬ-ਚੰਡੀਗੜ੍ਹ 'ਚ ਅੱਜ ਬਦਲ ਸਕਦਾ ਹੈ ਮੌਸਮ ਦਾ ਮਿਜ਼ਾਜ; ਜਾਣੋ ਮੌਮਸ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਹਾਲਾਂਕਿ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ।
Punjab Weather Forecast : ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਅੱਜ (ਮੰਗਲਵਾਰ) ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ 'ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ।
ਹਾਲਾਂਕਿ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਜਦਕਿ ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ।
ਕਾਬਿਲੇਗੌਰ ਹੈ ਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਤੰਬਰ ਮਹੀਨੇ ਵਿੱਚ ਪੈ ਰਹੀ ਅਜਿਹੀ ਗਰਮੀ ਦਾ ਸਭ ਤੋਂ ਵੱਡਾ ਕਾਰਨ ਮੀਂਹ ਦਾ ਘੱਟ ਪੈਣਾ ਹੈ। ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 712.2 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 14.4 ਫੀਸਦੀ ਘੱਟ ਹੈ। ਜਦੋਂ ਕਿ ਪੰਜਾਬ ਵਿੱਚ ਪਹਿਲੀ ਸਤੰਬਰ ਤੋਂ ਹੁਣ ਤੱਕ ਇਸ ਵਿੱਚ 43 ਫੀਸਦੀ ਦੀ ਕਮੀ ਆਈ ਹੈ।
ਇਹ ਵੀ ਪੜ੍ਹੋ : Administrative Reshuffle In Punjab : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 25 IAS ਅਤੇ 99 PCS ਅਧਿਕਾਰੀਆਂ ਦੇ ਤਬਾਦਲੇ