Punjab Weather Update: ਸ਼ਨੀਵਾਰ ਨੂੰ ਹਰਿਆਣਾ ਅਤੇ ਪੰਜਾਬ 'ਚ ਮੀਂਹ ਦੇ ਨਾਲ-ਨਾਲ ਭਾਰੀ ਗੜ੍ਹੇਮਾਰੀ ਹੋਈ। ਹਰਿਆਣਾ ਦੇ ਜੀਂਦ, ਫਤਿਹਾਬਾਦ ਅਤੇ ਹਿਸਾਰ 'ਚ ਦੁਪਹਿਰ ਬਾਅਦ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇਮਾਰੀ ਹੋਈ, ਜਦਕਿ ਪੰਜਾਬ ਦੇ ਜਲੰਧਰ ਅਤੇ ਮੁਕਤਸਰ 'ਚ ਗੜੇਮਾਰੀ ਦੇ ਨਾਲ ਮੀਂਹ ਪਿਆ। ਇਸ ਦੇ ਨਾਲ ਹੀ ਹਿਮਾਚਲ 'ਚ ਬਰਫਬਾਰੀ ਹੋਈ ਅਤੇ ਚੰਡੀਗੜ੍ਹ 'ਚ ਬੱਦਲ ਛਾਏ ਰਹੇ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਸਵੇਰੇ ਹਰਿਆਣਾ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦਾ orange ਅਲਰਟ ਜਾਰੀ ਕੀਤਾ ਸੀ। ਇਸ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਝੱਜਰ ਸ਼ਾਮਲ ਹਨ।
ਹਿਮਾਚਲ ਵਿੱਚ ਅੱਜ ਵੀ ਬਰਫ਼ਬਾਰੀ ਹੋਈ
ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਕੁੱਲੂ ਜ਼ਿਲੇ ਦੇ ਅਟਲ ਸੁਰੰਗ ਰੋਹਤਾਂਗ, ਲਾਹੌਲ ਸਪਿਤੀ ਦੇ ਕੇਲੌਂਗ, ਜਿਸਪਾ, ਦਾਰਚਾ, ਕੋਕਸਰ ਅਤੇ ਕਿਨੌਰ ਦੇ ਉੱਚੇ ਇਲਾਕਿਆਂ 'ਚ 6 ਇੰਚ ਤੋਂ 2.5 ਫੁੱਟ ਤੱਕ ਬਰਫਬਾਰੀ ਹੋਈ ਹੈ।