Punjab Weather Live: ਹੜ੍ਹ ਪੀੜਤਾਂ ਨਾਲ ਡਟੇ ਸੁਖਬੀਰ ਸਿੰਘ ਬਾਦਲ, ਸਮਾਣਾ ਹਲਕੇ ਦੇ ਪਿੰਡਾਂ ਦਾ ਟਰੈਕਟਰ ਰਾਹੀਂ ਲਿਆ ਜਾਇਜ਼ਾ
Punjab Weather Live: ਪੰਜਾਬ 'ਚ ਮੰਗਲਵਾਰ ਨੂੰ ਮੀਂਹ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਅੱਜ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਹੈ
Jul 12, 2023 09:37 PM
ਹੜ੍ਹ ਦੇ ਹਾਲਾਤਾਂ ‘ਚ ਪੀੜ੍ਹਤਾਂ ਨਾਲ ਡਟੇ ਸੁਖਬੀਰ ਸਿੰਘ ਬਾਦਲ
Jul 12, 2023 09:22 PM
'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ'
ਦੇਖੋ ਕਿਵੇਂ Rescue Team ਨੇ ਬਜ਼ੁਰਗ ਨੂੰ ਕੱਢਿਆ ਮੌਤ ਦੇ ਮੂੰਹ 'ਚੋਂ ਬਾਹਰ
Jul 12, 2023 07:47 PM
ਪਟਿਆਲਾ-ਰਾਜਪੁਰਾ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ
ਦੇਖੋ ਕਿਵੇਂ Rescue Team ਨੇ ਬਜ਼ੁਰਗ ਨੂੰ ਕੱਢਿਆ ਮੌਤ ਦੇ ਮੂੰਹ 'ਚੋਂ ਬਾਹਰ
Jul 12, 2023 07:44 PM
ਘੱਗਰ ਨਦੀ ‘ਚ ਡੁੱਬਣ ਕਾਰਨ ਇੱਕ ਲੜਕੇ ਦੀ ਮੌਤ
ਸਮਾਣਾ ਦੇ ਪਿੰਡ ਬਾਦਸ਼ਾਹਪੁਰ ਵਿਖੇ ਘੱਗਰ ਨਦੀ ਵਿੱਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਆਕਾਸ਼ ਵਜੋਂ ਹੋਈ ਹੈ। ਇਸ ਦੁਖਦ ਖ਼ਬਰ ਦੀ ਪੁਸ਼ਟੀ ਥਾਣਾ ਬਾਦਸ਼ਾਹਪੁਰ ਦੇ ਇੰਚਾਰਜ ਨੇ ਕੀਤੀ।
Jul 12, 2023 07:40 PM
ਰਾਜਪੁਰਾ ‘ਚ ਪੀਣ ਵਾਲੇ ਪਾਣੀ ਦੀ ਕਿੱਲਤ
ਰਾਜਪੁਰਾ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦਈਏ ਕਿ ਭਾਖੜਾ ਦੀ ਨਰਵਾਣਾ ਬਰਾਂਚ ‘ਚ ਪਾੜ ਪੈ ਗਿਆ ਜਿਸ ਕਾਰਨ ਗੰਡਾ ਖੇੜੀ ਨਹਿਰ ‘ਚ ਪਾਣੀ ਦਾ ਪੱਧਰ ਘੱਟ ਗਿਆ ਜਿਸ ਦੇ ਚੱਲਦੇ ਸਥਾਨਕਵਾਸੀਆਂ ਨੂੰ ਸਵੇਰ ਸਮੇਂ ਹੀ ਪਾਣੀ ਦੀ ਸਪਲਾਈ ਮਿਲੇਗੀ। ਇਸ ਸਬੰਧੀ ਪੰਜਾਬ ਵਾਟਰ ਐਂਡ ਸੀਵਰਜੇ ਬੋਰਡ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
Jul 12, 2023 07:27 PM
ਵਿਅਕਤੀ ਦੀ ਸੱਪ ਲੜਣ ਕਾਰਨ ਮੌਤ
ਮਾਛੀਵਾੜਾ ਸਾਹਿਬ ਦੀ ਇੰਦਰਾ ਕਲੌਨੀ ਦੇ ਇੱਕ ਘਰ ਵਿੱਚ ਬਰਸਾਤੀ ਪਾਣੀ ਦੇ ਨਾਲ ਜ਼ਹਿਰੀਲਾ ਸੱਪ ਆਗਿਆ। ਜਿਸ ਕਾਰਨ ਰਿਕਸ਼ਾ ਚਲਾਉਣ ਦਾ ਕੰਮ ਕਰਨ ਵਾਲੇ ਵਿਅਕਤੀ ਦੀ ਸੱਪ ਲੜਣ ਕਾਰਨ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਬਚਨ ਸਿੰਘ ਵਾਸੀ ਇੰਦਰਾ ਕਲੌਨੀ ਦੇ ਤੌਰ ‘ਤੇ ਹੋਈ ਹੈ।
ਘਟਨਾ ਦੀ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸਦਾ ਭਰਾ ਬਚਨ ਸਿੰਘ ਆਪਣੇ ਘਰ ਵਿਚ ਸੁੱਤਾ ਹੋਇਆ ਸੀ। ਤਾਂ ਉਸਦੇ ਮੰਜੇ ਉੱਤੇ ਸੱਪ ਚੜ੍ਹ ਆਇਆ ਅਤੇ ਉਸ ਦੇ ਭਰਾ ਦੇ ਡੰਗ ਮਾਰ ਦਿੱਤਾ ਜਿਸਦੇ ਚਲਦਿਆਂ ਹਸਪਤਾਲ ਲਿਜਾਂਦੇ ਸਮੇਂ ਉਸ ਦੇ ਭਰਾ ਦੀ ਮੌਤ ਹੋ ਗਈ।
Jul 12, 2023 07:25 PM
ਪੰਜਾਬੀ ਯੂਨੀਵਰਸਿਟੀ ਸਣੇ ਸਾਰੇ ਵਿੱਦਿਅਕ ਅਦਾਰੇ ਭਲਕੇ ਰਹਿਣਗੇ ਬੰਦ
ਪੰਜਾਬੀ ਯੂਨੀਵਰਸਿਟੀ ਅਤੇ ਇਸ ਦੇ ਅਧੀਨ ਆਉਂਦੇ ਸਾਰੇ ਵਿੱਦਿਅਕ ਅਦਾਰੇ 13 ਜੁਲਾਈ ਨੂੰ ਰਹਿਣਗੇ ਬੰਦ। ਪੰਜਾਬ ‘ਚ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
Jul 12, 2023 06:41 PM
ਲਕਾ ਸ਼ੁਤਰਾਣਾ ਦੇ ਘੱਗਰ ਨੇੜਲੇ ਵਧਿਆ ਪਾਣੀ ਦਾ ਪੱਧਰ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਹਲਕਾ ਸ਼ੁਤਰਾਣਾ ਦੇ ਘੱਗਰ ਨੇੜਲੇ ਜਿਹੜੇ ਪਿੰਡਾਂ ਤੇ ਡੇਰਿਆਂ ਵਿੱਚ ਪਾਣੀ ਦਾ ਪੱਧਰ ਵੱਧ ਚੁੱਕਾ ਹੈ। ਜਿਸ ਦੇ ਚੱਲਦੇ ਲੋਕ ਫ਼ੌਜ ਤੇ ਐਨਡੀਆਰਐਫ ਦੀਆਂ ਕਿਸ਼ਤੀਆਂ ਰਾਹੀਂ ਤੁਰੰਤ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ਵਿਖੇ ਚਲੇ ਜਾਣ। ਕਿਉਂਕਿ ਪਾਣੀ ਦੇ ਵਧੇ ਹੋਏ ਪੱਧਰ ਵਿੱਚ ਆਪਣੇ ਘਰਾਂ ਤੇ ਡੇਰਿਆਂ ਵਿੱਚ ਰੁਕੇ ਰਹਿਣਾ ਜਾਨਲੇਵਾ ਹੋ ਸਕਦਾ ਹੈ।
Jul 12, 2023 05:41 PM
ਸ਼੍ਰੋਮਣੀ ਕਮੇਟੀ ਦਾ ਹੜ੍ਹ ਪੀੜਤਾਂ ਲਈ ਵੱਡਾ ਉਪਰਾਲਾ
Jul 12, 2023 05:03 PM
ਭਾਰਤ ਸਰਕਾਰ ਨੇ 22 ਸੂਬਿਆਂ ਨੂੰ ਜਾਰੀ ਕੀਤੇ 7,532 ਕਰੋੜ ਰੁਪਏ
ਭਾਰਤ ਸਰਕਾਰ ਨੇ ਅੱਜ ਸਬੰਧਤ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਲਈ ਪੰਜਾਬ ਸਣੇ 22 ਸੂਬਾ ਸਰਕਾਰਾਂ ਨੂੰ 7,532 ਕਰੋੜ ਰੁਪਏ ਜਾਰੀ ਕੀਤੇ ਹਨ।
Jul 12, 2023 04:53 PM
ਪੰਜਾਬ ‘ਚ ਹੜ੍ਹਾਂ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ- ਕੈਬਨਿਟ ਮੰਤਰੀ ਜ਼ਿੰਪਾ
ਪੰਜਾਬ ਦੇ ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਦੱਸਿਆ ਕਿ 11ਲੋਕਾਂ ਦੀ ਮੌਤ ਹੋਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ ਪਰ ਉਹ ਵੱਖ-ਵੱਖ ਕਾਰਨਾਂ ਕਰਕੇ ਹੋਈ ਹੈ। ਐਨਡੀਆਰਐਫ, ਐਡੀਆਰਐਫ ਅਤੇ ਫੌਜ ਬਚਾਅ ਕਾਰਜ ਚ ਲੱਗੀ ਹੋਈ ਹੈ। ਹੁਣ ਤੱਕ 14 ਹਜ਼ਾਰ ਲੋਕਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 71 ਕਰੋੜ ਦੀ ਰਾਸ਼ੀ ਜਾਰੀ ਕਰਨਗੇ।
Jul 12, 2023 04:27 PM
ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਕਰਾਂਗੇ ਭਰਪਾਈ : CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਕਿਹਾ ਕਿ ਉਹ ਹਰ ਹਾਲਾਤ ‘ਤੇ ਪਲ-ਪਲ ਦੀ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਬਾਕਾਇਦਾ ਰਿਪੋਰਟ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਪਾਣੀ ਦੇ ਪੱਧਰ ਬਾਰੇ ਸੂਬੇ ਭਰ ਵਿੱਚ ਜ਼ਿਲ੍ਹਾ ਪ੍ਰਸ਼ਾਸਨਾਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।
Jul 12, 2023 04:11 PM
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਹੜ੍ਹ ਪ੍ਰਭਾਵਿਤ ਖੇਤਰ ਦੀ ਸੰਭਾਲੀ ਕਮਾਨ, ਲਗਾਏ ਲੰਗਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਹੋਏ ਆਦੇਸਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹੜ੍ਹ ਪ੍ਰਭਾਵਿਤ ਖੇਤਰ ਵਿਚ ਆਪਣੀਆ ਸੇਵਾਵਾਂ ਦੇਣ ਵਿੱਚ ਜੁਟ ਗਏ ਹਨ। ਪਟਿਆਲਾ ਵਿਚ ਆਏ ਹੜ੍ਹ ਪ੍ਰਭਾਵਿਤ ਖੇਤਰ ਵਿਚ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੀ ਟੀਮ ਨੂੰ ਵੱਖ-ਵੱਖ ਹਿੱਸਿਆਂ ਵਿੱਚ ਰਵਾਨਾ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦੀ ਕਮਾਨ ਸੰਭਾਲੀ ਹੋਈ ਹੈ।
Jul 12, 2023 03:16 PM
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੀਹ ਪ੍ਰਭਾਵਿਤ ਇਲਾਕੇ ਦਾ ਦੌਰਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਰਾਜਪੁਰਾ 'ਚ ਮੀਂਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰ ਰਿਹੇ ਹਨ।
Jul 12, 2023 02:52 PM
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ, ਜਾਣੋ ਕੀ ਹਨ ਨਵੀਂਆਂ ਕੀਮਤਾਂ
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਅੱਜ ਮੁੜ ਵਾਧਾ ਦੇਖਣ ਨੂੰ ਮਿਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੰਗਲਵਾਰ ਦੇ ਮੁਕਾਬਲੇ ਅੱਜ 12 ਜੁਲਾਈ, 2023 ਦੀ ਸਵੇਰ ਨੂੰ ਸੋਨਾ ਅਤੇ ਚਾਂਦੀ ਮਹਿੰਗਾ ਹੋ ਗਿਆ ਹੈ। ਜਿਸਦੇ ਚੱਲਦੇ 24 ਕੈਰੇਟ ਸ਼ੁੱਧ ਸੋਨਾ ਜੋ ਕਿ ਸ਼ਾਮ ਨੂੰ 58866 ਰੁਪਏ ਪ੍ਰਤੀ 10 ਗ੍ਰਾਮ ਸੀ, ਅੱਜ ਸਵੇਰੇ 58887 ਰੁਪਏ ਹੋ ਗਿਆ ਹੈ। Gold and silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ, ਜਾਣੋ ਕੀ ਹਨ ਨਵੀਂਆਂ ਕੀਮਤਾਂ
Jul 12, 2023 02:09 PM
ਸੁਰਿੰਦਰ ਛਿੰਦਾ ਦਾ ਹਾਲ ਜਾਨਣ ਪਹੁੰਚੇ ਬੱਬੂ ਮਾਨ
ਲੁਧਿਆਣਾ ਦੇ ਮਾਡਲ ਟਾਊਨ ਨੇੜੇ ਨਿੱਜੀ ਹਸਪਤਾਲ ਵਿਚ ਦਾਖ਼ਲ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹਾਲ ਜਾਣਨ ਲਈ ਗਾਇਕ ਬੱਬੂ ਮਾਨ ਪੁੱਜੇ। ਦੱਸ ਦੇਈਏ ਕਿ ਸੁਰਿੰਦਰ ਛਿੰਦਾ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਹਨ।
Jul 12, 2023 01:22 PM
J&K ਬੈਂਕ ਦੇ ਬਾਹਰ ਗੋਲੀ ਚਲਾ ਕੇ ਲੁੱਟੀ ਨਕਦੀ, ਐਕਟਿਵਾ ਸਵਾਰ ਨੌਜਵਾਨਾਂ ਨੇ ਕੀਤੀ ਵਾਰਦਾਤ
ਅੰਮ੍ਰਿਤਸਰ 'ਚ ਲੁੱਟ ਦੀਆਂ ਘਟਨਾਵਾਂ 'ਤੇ ਕੋਈ ਕਾਬੂ ਨਹੀਂ ਹੈ। ਬੁੱਧਵਾਰ ਸਵੇਰੇ ਮਜੀਠਾ ਮੰਡੀ ਸਥਿਤ J&K ਬੈਂਕ ਦੇ ਗੇਟ 'ਤੇ ਇੱਕ ਵਿਅਕਤੀ ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਲਈ ਪਹੁੰਚਿਆ ਸੀ। ਇਸ ਦੌਰਾਨ ਉਸ ਦਾ ਪਿੱਛਾ ਕਰ ਰਹੇ ਐਕਟਿਵਾ ਸਵਾਰ ਨੌਜਵਾਨਾਂ ਨੇ ਬੈਂਕ ਦੇ ਦਰਵਾਜ਼ੇ ਕੋਲ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਉਸ ਕੋਲੋਂ ਨਕਦੀ ਲੁੱਟ ਕੇ ਫਰਾਰ ਹੋ ਗਏ।
Jul 12, 2023 12:15 PM
ਹੜ੍ਹਾਂ ਦੇ ਵੇਲੇ ਕਿਉਂ ਸ਼ਾਹੀ ਪਰਿਵਾਰ ਚੜ੍ਹਾਉਂਦਾ ਨੱਥ ਅਤੇ ਚੂੜਾ? ਕਦੋਂ ਤੋਂ ਨਿਭਾਈ ਜਾ ਰਹੀ ਇਹ ਰਸਮ, ਸਭ ਜਾਣੋ
ਸ਼ਹਿਰ ਵਿੱਚ ਸੰਕਟ ਨੂੰ ਟਾਲਣ ਲਈ ਸ਼ਾਹੀ ਪਰਿਵਾਰ ਹਮੇਸ਼ਾ ਤੋਂ ਇਸ ਪੁਰਾਤਨ ਪਰੰਪਰਾ ਦੀ ਪਾਲਣਾ ਕਰਦਾ ਆ ਰਿਹਾ ਹੈ। ਜਿਸ ਅਨੁਸਾਰ ਸ਼ਾਹੀ ਪਰਿਵਾਰ ਦੇ ਮੈਂਬਰ ਸੋਨੇ ਦੀ ਨੱਥ ਅਤੇ ਚੂੜਾ ਹੜ੍ਹ ਪ੍ਰਭਾਵਿਤ ਨਦੀ ਨੂੰ ਚੜ੍ਹਾ ਕੇ ਆਉਂਦੇ ਹਨ। ਪਟਿਆਲਾ ਦੇ ਵਸਨੀਕਾਂ ਮੁਤਾਬਕ ਹੜ੍ਹ ਪ੍ਰਭਾਵਿਤ ਨਦੀ ਨੂੰ ਸ਼ਾਂਤ ਕਰਨ ਲਈ ਪ੍ਰਾਰਥਨਾ ਵੀ ਕੀਤੀ ਜਾਂਦੀ ਹੈ। ਹੜ੍ਹਾਂ ਦੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਇਸ ਵਾਰੀ ਪਟਿਆਲਾ ਰਾਜ ਪਰਿਵਾਰ ਦੀ ਰਾਣੀ ਪ੍ਰਨੀਤ ਕੌਰ ਨੇ ਇਹ ਪੂਜਾ ਅਰਚਨਾ ਨਿਭਾਈ। ਇਸ ਦੇ ਲਈ ਪੂਰੀ ਤਿਆਰੀ ਕੀਤੀ ਗਈ ਅਤੇ ਸ਼ਾਹੀ ਪਰਿਵਾਰ ਵੱਲੋਂ ਰਾਜ ਪੁਰੋਹਿਤ ਦੇ ਨਿਰਦੇਸ਼ਾਂ ਹੇਠ ਪੂਰੀ ਧਾਰਮਿਕ ਰੀਤੀ ਰਿਵਾਜਾਂ ਨਾਲ ਵੱਡੀ ਨਦੀ ਦੀ ਪੂਜਾ ਕੀਤੀ ਗਈ। ਜਿਸ ਮਗਰੋਂ ਵੱਡੀ ਨਦੀ ਨੂੰ ਸੋਨੇ ਦੀ ਨੱਥ ਅਤੇ ਚੂੜਾ ਭੇਂਟ ਕੀਤਾ ਗਿਆ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ..... ਹੜ੍ਹਾਂ ਦੇ ਵੇਲੇ ਕਿਉਂ ਸ਼ਾਹੀ ਪਰਿਵਾਰ ਚੜ੍ਹਾਉਂਦਾ ਨੱਥ ਅਤੇ ਚੂੜਾ? ਕਦੋਂ ਤੋਂ ਨਿਭਾਈ ਜਾ ਰਹੀ ਇਹ ਰਸਮ, ਸਭ ਜਾਣੋ
Jul 12, 2023 11:38 AM
ਚੰਡੀਗੜ੍ਹ 'ਚ ਅੱਜ ਮੌਸਮ ਸਾਫ਼, ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ
ਚੰਡੀਗੜ੍ਹ ਵਿੱਚ ਹੁਣ ਮੌਸਮ ਸਾਫ਼ ਹੈ। ਜੇਕਰ ਮੀਂਹ ਨਾ ਪੈਂਦਾ ਤਾਂ ਪ੍ਰਸ਼ਾਸਨ ਵੱਲੋਂ ਅੱਜ ਤਕਰੀਬਨ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਸਟੇਡੀਅਮ ਚੌਂਕ ਵਿਖੇ ਸੈਕਟਰ 17 ਵੱਲ ਸਟੀਲ ਰੇਲਿੰਗ ਲਗਾ ਕੇ ਦੇਰ ਰਾਤ ਆਵਾਜਾਈ ਚਾਲੂ ਕਰ ਦਿੱਤੀ ਗਈ ਹੈ। ਪਿਛਲੇ ਦਿਨਾਂ ਵਿੱਚ ਸ਼ਹਿਰ ਵਿੱਚ 600 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਸੀ। ਇਸ ਕਾਰਨ ਕਰੀਬ 30 ਸੜਕਾਂ ਨੁਕਸਾਨੀਆਂ ਗਈਆਂ। ਇਨ੍ਹਾਂ ਵਿੱਚੋਂ 15 ਸੜਕਾਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਲਹਾਲ ਸ਼ਹਿਰ ਦਾ ਤਾਪਮਾਨ 30 ਡਿਗਰੀ ਹੈ। ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਤੋਂ ਮੀਂਹ ਨਹੀਂ ਪਿਆ ਹੈ।
Jul 12, 2023 11:12 AM
ਯਮੁਨਾ ਦੇ ਪਾਣੀ ਦਾ ਪੱਧਰ ਹੜ੍ਹ ਦੇ ਨਿਸ਼ਾਨ ਦੇ ਨੇੜੇ ਪਹੁੰਚਿਆ
ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਸਵੇਰੇ 8 ਵਜੇ ਪੁਰਾਣੇ ਰੇਲਵੇ ਪੁਲ 'ਤੇ ਨਦੀ ਦਾ ਪਾਣੀ ਦਾ ਪੱਧਰ 207.25 ਮੀਟਰ ਦਰਜ ਕੀਤਾ ਗਿਆ, ਜੋ ਕਿ 207.49 ਮੀਟਰ ਦੇ ਸਭ ਤੋਂ ਉੱਚੇ ਹੜ੍ਹ ਦੇ ਪੱਧਰ ਦੇ ਨੇੜੇ ਹੈ। ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ।
Jul 12, 2023 10:40 AM
ਕੋਟਕਪੂਰਾ 'ਚ ਮਕਾਨ ਦੀ ਛੱਤ ਡਿੱਗੀ, ਗਰਭਵਤੀ ਔਰਤ ਸਮੇਤ ਤਿੰਨ ਦੀ ਮੌਤ
ਕੋਟਕਪੂਰਾ ਵਿੱਚ ਬੁੱਧਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਘਰ ਦੀ ਛੱਤ ਡਿੱਗ ਗਈ। ਘਰ ਵਿੱਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖਮੀ ਹੈ। ਇਹ ਹਾਦਸਾ ਮੀਂਹ ਕਾਰਨ ਵਾਪਰਿਆ। ਮਲਬੇ ਹੇਠ ਦੱਬ ਕੇ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮ੍ਰਿਤਕਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ।
Jul 12, 2023 10:16 AM
ਮਨਾਲੀ ਵਿੱਚ ਭਾਰੀ ਮੀਂਹ ਕਾਰਨ ਫਸੇ ਸੈਲਾਨੀ
ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਸੜਕ ਬੰਦ ਹੋਣ ਕਾਰਨ ਕਈ ਸੈਲਾਨੀ ਫਸੇ ਹੋਏ ਹਨ।
Jul 12, 2023 09:45 AM
ਪੌਂਗ ਡੈਮ ਤੋਂ ਅੱਜ 20 ਹਜ਼ਾਰ ਕਿਊਸਿਕ ਤੇ ਭਾਖੜਾ ਤੋਂ ਭਲਕੇ 35 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ
ਪੰਜਾਬ ਵਿੱਚ ਅੱਜ ਅਤੇ ਕੱਲ੍ਹ ਯਾਨੀ ਵੀਰਵਾਰ ਨੂੰ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋ ਸਕਦਾ ਹੈ। ਭਾਖੜਾ ਡੈਮ ਪ੍ਰਬੰਧਨ ਨੇ ਪੌਂਗ ਡੈਮ ਅਤੇ ਭਾਖੜਾ ਡੈਮ ਤੋਂ ਅਗਲੇ ਦੋ ਦਿਨਾਂ ਤੱਕ ਕਰੀਬ 55 ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। Punjab Weather News ਪੌਂਗ ਡੈਮ ਤੋਂ ਅੱਜ 20 ਹਜ਼ਾਰ ਕਿਊਸਿਕ ਤੇ ਭਾਖੜਾ ਤੋਂ ਭਲਕੇ 35 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ
Jul 12, 2023 09:02 AM
ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਕੇਦਾਰਨਾਥ ਯਾਤਰਾ ਰੋਕ ਦਿੱਤੀ ਗਈ, ਇਨ੍ਹਾਂ ਜ਼ਿਲਿਆਂ 'ਚ ਰੈੱਡ ਅਲਰਟ ਜਾਰੀ
ਉਤਰਾਖੰਡ ਸੂਬੇ 'ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ ਕੇਦਾਰਨਾਥ ਯਾਤਰਾ ਰੋਕ ਦਿੱਤੀ ਗਈ ਹੈ।
Jul 11, 2023 10:18 PM
ਸ਼ਿਮਲਾ-ਚੰਡੀਗੜ੍ਹ ਰੂਟ ‘ਤੇ ਐਚਆਰਟੀਸੀ ਸੇਵਾਵਾਂ ਬੰਦ
ਸ਼ਿਮਲਾ-ਚੰਡੀਗੜ੍ਹ ਰੂਟ ‘ਤੇ ਅੱਜ ਰਾਤ ਦੇ ਲਈ ਐਚਆਰਟੀਸੀ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
Jul 11, 2023 08:21 PM
ਵੇਰਕਾ ਮਿਲਕ ਪਲਾਂਟ ਹੜ੍ਹ ਪ੍ਰਭਾਵਿਤ ਲੋਕਾਂ ਲਈ ਤਿਆਰ ਕਰੇਗਾ ਰੋਜ਼ਾਨਾ ਭੋਜਨ ਦੇ ਪੈਕੇਟ
ਹੜ੍ਹਾਂ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਪ੍ਰਭਾਵਿਤ ਵਸਨੀਕਾਂ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਵੇਰਕਾ ਮਿਲਕ ਪਲਾਂਟ ਪਟਿਆਲਾ ਨੂੰ ਜ਼ਰੂਰਤ ਅਨੁਸਾਰ ਰੋਜ਼ਾਨਾ ਖਾਣੇ ਦੇ ਪੈਕੇਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਭੋਜਨ ਵੰਡ ਦੀ ਪ੍ਰੀਕ੍ਰਿਆ ਦੀ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮੀਖਿਆ ਕੀਤੀ।
Jul 11, 2023 08:02 PM
ਪਟਿਆਲਾ ਪੁਲਿਸ ਨੇ ਮੀਂਹ ਕਾਰਨ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਅਭਿਆਨ ਚਲਾਇਆ
ਪਟਿਆਲਾ ਪੁਲਿਸ ਵੱਲੋਂ ਭਾਰੀ ਮੀਂਹ ਕਾਰਨ ਵਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਭਿਆਨ ਚਲਾਇਆ ਗਿਆ। ਐਸਐਸਪੀ ਪਟਿਆਲਾ ਨੇ ਵੱਖ-ਵੱਖ ਇਲਾਕਿਆਂ ਵਿਚ ਪਹੁੰਚ ਕੇ ਪੀਣ ਦਾ ਪਾਣੀ ਅਤੇ ਰਾਸ਼ਨ ਸਮੱਗਰੀ ਮੁੱਹਈਆ ਕਾਰਵਾਈ ਅਤੇ ਆਵਾਜਾਈ ਨੂੰ ਸੁਚਾਰੂ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।
Jul 11, 2023 06:48 PM
ਸਾਬਕਾ ਡਿਪਟੀ CM ਓਪੀ ਸੋਨੀ ਦੀ ਹੋਰ ਵਿਗੜੀ ਤਬੀਅਤ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅੱਜ ਤਬੀਅਤ ਹੋਰ ਜਿਆਦਾ ਵਿਗੜਨ ਕਰਕੇ ਉਨ੍ਹਾਂ ਨੂੰ ਆਈਸੀਯੂ ਵਿਚ ਸ਼ਿਫਟ ਕਰ ਦਿੱਤਾ ਹੈ। ਉਨ੍ਹਾਂ ਨੂੰ ਦੋ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ।
Jul 11, 2023 06:33 PM
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਲੰਗਰ ਦੀ ਸੇਵਾ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਸ਼ਹਿਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਚ ਖੁਦ ਜਾ ਕੇ ਲੰਗਰ ਪਾਣੀ ਦੀ ਸੇਵਾ ਪਹੁੰਚਾਈ ਅਤੇ ਪਰਿਵਾਰਾਂ ਨੂੰ ਘਰਾਂ ਵਿੱਚੋ ਸੁਰੱਖਿਅਤ ਕੱਢਿਆ।
Jul 11, 2023 06:11 PM
ਮੁੱਖ ਸਕੱਤਰ ਅਨੁਰਾਗ ਵਰਮਾ ਨੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ
ਪੰਜਾਬ ਸਣੇ ਕਈ ਸੂਬਿਆਂ ‘ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਅਤੇ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਜ਼ਮੀਨੀ ਪੱਧਰ ’ਤੇ ਰਾਹਤ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ. ਐੱਸ. ਪੀਜ਼ ਤੋਂ ਮੌਜੂਦਾ ਸਥਿਤੀ ਦੀ ਰਿਪੋਰਟ ਵੀ ਲਈ ਗਈ।
Jul 11, 2023 05:09 PM
ਚਿਤਕਾਰਾ ਯੂਨੀਵਰਸਿਟੀ ‘ਚ ਇੱਕ ਨੌਜਵਾਨ ਦੀ ਮੌਤ
ਰਾਜਪੁਰਾ ਨੇੜੇ ਚਿਤਕਾਰਾ ਯੂਨੀਵਰਸਿਟੀ ਵਿੱਚ ਪਾਣੀ ਆਉਣ ਮਗਰੋਂ ਹਰੀਸ਼ ਨਾਂ ਦੇ ਨੌਜਵਾਨ ਦੀ ਡੁੱਬਣ ਕਰਕੇ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਅੰਦਰ ਪਾਣੀ ਬਹੁਤ ਜ਼ਿਆਦਾ ਹੋ ਗਿਆ ਸੀ ਅਤੇ ਕਈ ਵਿਦਿਆਰਥੀ ਘਬਰਾ ਗਏ ਸੀ ਅਤੇ ਇਹ ਨੌਜਵਾਨ ਪਾਣੀ ਜਿਆਦਾ ਹੋਣ ਕਰਕੇ ਘਬਰਾ ਗਿਆ ਅਤੇ ਪਾਣੀ ਵਿਚ ਡੁੱਬ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਇਹ ਨੌਜਵਾਨ ਜਬਲਪੁਰ ਐਮਪੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 2 ਸਾਲਾਂ ਤੋ ਯੁਨੀਵਰਸਿਟੀ ਵਿਚ ਪੜ੍ਹਾਈ ਕਰ ਰਿਹਾ ਸੀ। ਫਿਲਹਾਲ ਪੁਲਿਸ ਨੇ 174 ਦੀ ਕਾਰਵਾਈ ਕਰਕੇ ਪੋਸਟਮਾਰਟ ਕਰਵਾ ਕੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ।
Jul 11, 2023 04:57 PM
3 ਨੌਜਵਾਨਾਂ ਚੋਂ 2 ਦੀ ਲਾਸ਼ ਬਰਾਮਦ
ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਚੰਡੀਗੜ੍ਹ ਦੇ ਪਿੰਡ ਤੋਗਾ ਤੋਂ ਆ ਰਹੀ ਪਾਣੀ ਵਿਚ ਰੁੜੀ ਸਵਿਫਟ ਕਾਰ ਵਿਚ ਸਵਾਰ 3 ਨੌਜਵਾਨਾਂ ਵਿਚੋਂ 2 ਦੀ ਲਾਸ਼ ਮਿਲ ਗਈ ਹੈ ਇਨ੍ਹਾਂ ਲਾਸ਼ਾਂ ਨੂੰ ਮੋਹਾਲੀ ਦੇ ਪਿੰਡ ਘੜੂੰਆਂ ਤੋਂ ਬਰਾਮਦ ਕੀਤਾ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹੈ।
Jul 11, 2023 04:12 PM
ਹੜ੍ਹ ਪੀੜਤਾਂ ਦੇ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਉਪਰਾਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿੱਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਇਹ ਤਿੰਨ ਵੈਨਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਇਲਾਕਿਆਂ ਲਈ ਰਵਾਨਾ ਕੀਤੀਆਂ।
Jul 11, 2023 04:01 PM
ਹਥਨੀ ਕੁੰਡ ਬੈਰਾਜ ਦਾ ਪਾਣੀ ਲੋਕਾਂ ਲਈ ਬਣਿਆ ਮੁਸਿਬਤ
ਹਥਨੀ ਕੁੰਡ ਬੈਰਾਜ ਤੋਂ ਛੱਡਿਆ ਗਿਆ ਪਾਣੀ ਲੋਕਾਂ ਲਈ ਮੁਸੀਬਤ ਬਣ ਰਿਹਾ ਹੈ। ਫਿਲਹਾਲ 366000 ਕਿਊਸਿਕ ਤੋਂ ਬਾਅਦ ਯਮੁਨਾ ਦਾ ਭਿਆਨਕ ਰੂਪ ਇੱਕ ਵਾਰ ਫਿਰ ਤੋਂ ਥੋੜ੍ਹਾ ਘੱਟ ਗਿਆ ਹੈ ਪਰ ਪਹਾੜਾਂ ‘ਤੇ ਇਸ ਤਰ੍ਹਾਂ ਬਾਰਿਸ਼ ਹੋਈ ਤਾਂ ਯਮੁਨਾ ਨਦੀ ਭਿਆਨਕ ਰੂਪ ‘ਚ ਆ ਸਕਦੀ ਹੈ।
Jul 11, 2023 03:17 PM
ਕੁਰੂਕਸ਼ੇਤਰ-ਪਿਹੋਵਾ ਤੋਂ ਪਟਿਆਲਾ ਦੇ ਰਸਤੇ ਨੂੰ ਕੀਤਾ ਡਾਇਵਰਟ
4 ਤੋਂ 5 ਫੁੱਟ ਬਰਸਾਤੀ ਪਾਣੀ ਖੜ੍ਹਾ ਹੋਣ ਕਾਰਨ ਪਿਹੋਵਾ ਪਟਿਆਲਾ ਰੋਡ ਨੂੰ ਪ੍ਰਸ਼ਾਸਨ ਵੱਲੋਂ ਬੰਦ ਕਰ ਦਿੱਤਾ ਗਿਆ ਹੈ। ਨਾਲ ਹੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਸ ਸੜਕ 'ਤੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਸੜਕ ’ਤੇ ਪਾਣੀ ਖੜ੍ਹਾ ਹੋਣ ਕਾਰਨ ਪ੍ਰਸ਼ਾਸਨ ਨੇ ਰਸਤੇ ਡਾਇਵਰਟ ਕਰ ਦਿੱਤਾ ਗਿਆ ਹੈ।
Jul 11, 2023 02:48 PM
'ਕਿਸੇ ਵੀ ਧਰਮ 'ਚ ਭਰੋਸਾ ਨਹੀਂ ਰੱਖਦਾ'; OMG 2 ਦੇ ਟ੍ਰੇਲਰ ਰਿਲੀਜ਼ ਵਿਚਕਾਰ ਅਕਸ਼ੇ ਦਾ ਪੁਰਾਣਾ ਬਿਆਨ ਵਾਇਰਲ
ਜਦੋਂ ਅਕਸ਼ੇ ਕੁਮਾਰ ਨੇ 'OMG' ਦੇ ਸੀਕਵਲ ਦਾ ਐਲਾਨ ਕੀਤਾ ਤਾਂ ਪ੍ਰਸ਼ੰਸਕ ਖੁਸ਼ ਹੋ ਗਏ। 2012 ਦੀ ਇਹ ਫਿਲਮ ਸੁਪਰਹਿੱਟ ਰਹੀ, ਜਿਸ ਵਿੱਚ ਅਕਸ਼ੈ ਨੇ ਪਰੇਸ਼ ਰਾਵਲ ਨਾਲ ਕੰਮ ਕੀਤਾ ਸੀ। 11 ਸਾਲ ਬਾਅਦ ਇਸ ਫਿਲਮ ਦਾ ਸੀਕਵਲ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਮੰਗਲਵਾਰ ਨੂੰ ਅਕਸ਼ੇ ਕੁਮਾਰ ਅਤੇ ਫਿਲਮ ਨਿਰਮਾਤਾਵਾਂ ਨੇ 'ਓ.ਐਮ.ਜੀ 2' ਫਿਲਮ ਦਾ ਟੀਜ਼ਰ ਰਿਲੀਜ਼ ਕਰ ਦਿੱਤਾ, ਜੋ ਕੀ ਬਹੁਤ ਹੀ ਸ਼ਾਨਦਾਰ ਨਜ਼ਰ ਆ ਰਿਹਾ ਹੈ। ਉੱਥੇ ਹੀ ਧਰਮ ਬਾਰੇ ਗੱਲ ਕਰ ਰਹੇ ਅਕਸ਼ੇ ਦਾ ਇੱਕ ਪੁਰਾਣਾ ਇੰਟਰਵਿਊ ਵਾਇਰਲ ਹੋ ਰਿਹਾ ਹੈ। 'ਕਿਸੇ ਵੀ ਧਰਮ 'ਚ ਭਰੋਸਾ ਨਹੀਂ ਰੱਖਦਾ'; OMG 2 ਦੇ ਟ੍ਰੇਲਰ ਰਿਲੀਜ਼ ਵਿਚਕਾਰ ਅਕਸ਼ੇ ਦਾ ਪੁਰਾਣਾ ਬਿਆਨ ਵਾਇਰਲ
Jul 11, 2023 01:51 PM
ਕੈਪਟਨ ਪਰਿਵਾਰ ਨੇ ਵੱਡੀ ਨਦੀ ਚ ਨੱਥ ਚੂੜਾ ਚੜਾਇਆ
ਪਿਛਲੇ ਸਮੇਂ ਤੋਂ ਚੱਲੀ ਆ ਰਹੀ ਰੀਤ ਅਨੁਸਾਰ ਸੰਸਦ ਮੈਬਰ ਪ੍ਰਨੀਤ ਕੌਰ ਅਤੇ ਉਨ੍ਹਾਂ ਦੀ ਬੇਟੀ ਭਾਜਪਾ ਆਗੂ ਬੀਬਾ ਜੈ ਇੰਦਰ ਕੌਰ ਵਲੋਂ ਵੱਡੀ ਨਦੀ ’ਚ ਨੱਥ ਚੂੜਾ ਚੜਾਇਆ ਹੈ। ਇਹ ਮੰਨਿਆ ਜਾਂਦਾ ਹੈ ਕਿ ਜਦੋਂ ਵੱਡੀ ਨਦੀ ’ਚ ਹੜ੍ਹ ਆਉਂਦੇ ਹਨ ਤਾਂ ਸ਼ਾਹੀ ਪਰਿਵਾਰ ਵੱਲੋ ਨਦੀ ’ਚ ਨੱਥ ਚੂੜਾ ਚੜਾਉਣ ਨਾਲ ਪਾਣੀ ਉੱਤਰ ਜਾਂਦਾ ਹੈ।
ਦੱਸ ਦਈਏ ਕਿ ਪੰਜਾਬ ’ਚ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਘੱਗਰ ਅਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਸਰਹਿੰਦ ਨਹਿਰ ’ਚ ਪਾਣੀ ਦਾ ਪੱਧਰ ਇਕਦਮ ਵਧਣ ਕਾਰਨ ਕਈ ਜ਼ਿਲ੍ਹਿਆਂ ਵਿਚ ਹਾਲਾਤ ਬੇਕਾਬੂ ਹੋ ਗਏ ਹਨ।
Jul 11, 2023 01:43 PM
ਮੁਹਾਲੀ 'ਚ 40 ਘੰਟਿਆਂ ਤੋਂ ਪਾਵਰ ਕੱਟ !
ਪੰਜਾਬ 'ਚ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਮੰਗਲਵਾਰ ਨੂੰ ਸੂਰਜ ਨਿਕਲਿਆ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਸੂਬੇ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਵਿਗੜ ਗਏ ਹਨ। ਮੋਹਾਲੀ ਦੇ ਸੈਕਟਰ-74, 116, 117, 118 'ਚ ਪਿਛਲੇ 40 ਘੰਟਿਆਂ ਤੋਂ ਬਿਜਲੀ ਦਾ ਕੱਟ ਹੈ। ਲੋਕਾਂ ਦੇ ਘਰਾਂ ਵਿੱਚ ਲੱਗੇ ਇਨਵਰਟਰ ਵੀ ਬੰਦ ਹੋ ਗਏ ਹਨ। ਸ਼ਿਕਾਇਤ ਕਰਨ ਦੇ ਬਾਵਜੂਦ ਬਿਜਲੀ ਸਪਲਾਈ ਬਹਾਲ ਨਹੀਂ ਕੀਤੀ ਗਈ, ਇਸ ਦੇ ਵਿਰੋਧ 'ਚ ਸਥਾਨਿਕ ਲੋਕਾਂ ਨੇ ਏਅਰਪੋਰਟ ਰੋਡ 'ਤੇ ਜਾਮ ਲਗਾ ਦਿੱਤਾ ਹੈ।
Jul 11, 2023 01:26 PM
ਨੇਪਾਲ 'ਚ ਹੈਲੀਕਾਪਟਰ ਹੋਇਆ ਲਾਪਤਾ, 5 ਵਿਦੇਸ਼ੀ ਨਾਗਰਿਕਾਂ ਸਮੇਤ 6 ਲੋਕ ਸਨ ਸਵਾਰ
ਨੇਪਾਲ ਵਿੱਚ ਮਨੰਗ ਏਅਰ ਦਾ ਇੱਕ ਹੈਲੀਕਾਪਟਰ ਮੰਗਲਵਾਰ ਨੂੰ ਮਾਊਂਟ ਐਵਰੈਸਟ ਨੇੜੇ ਲਾਪਤਾ ਹੋ ਗਿਆ। ਹੈਲੀਕਾਪਟਰ ਵਿੱਚ ਛੇ ਲੋਕ ਸਵਾਰ ਹਨ। ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਜਨਰਲ ਮੈਨੇਜਰ ਪ੍ਰਤਾਪ ਬਾਬੂ ਤਿਵਾਰੀ ਨੇ ਦੱਸਿਆ ਕਿ 9N-AMV ਹੈਲੀਕਾਪਟਰ ਉਡਾਣ ਭਰਨ ਤੋਂ ਮਹਿਜ਼ 15 ਮਿੰਟ ਬਾਅਦ ਸੰਪਰਕ ਟੁੱਟ ਗਿਆ।
Jul 11, 2023 01:22 PM
ਭਾਰੀ ਮੀਂਹ ਤੋਂ ਬਾਅਦ ਇੰਡੀਆ ਗੇਟ ਨੇੜੇ ਧੱਸੀ ਸੜਕ, ਟ੍ਰੈਫਿਕ ਜਾਮ 'ਚ ਫਸੇ ਲੋਕ
ਦਿੱਲੀ ਦੇ ਇੰਡੀਆ ਗੇਟ ਨੇੜੇ ਸ਼ੇਰਸ਼ਾ ਰੋਡ ਕੱਟ ਦੇ ਕੋਲ ਸੜਕ ਦਾ ਇੱਕ ਹਿੱਸਾ ਡਿੱਗ ਗਿਆ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਦਿੱਲੀ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ ਕਿ ਸ਼ੇਰਸ਼ਾਹ ਰੋਡ ਕੱਟ ਦੇ ਕੋਲ ਇੱਕ ਸੜਕ ਧੱਸਣ ਕਾਰਨ ਸੀ-ਹੈਕਸਾਗਨ ਇੰਡੀਆ ਗੇਟ 'ਤੇ ਆਵਾਜਾਈ ਪ੍ਰਭਾਵਿਤ ਹੋਈ ਹੈ।
Jul 11, 2023 01:12 PM
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੀਹ ਪ੍ਰਭਾਵਿਤ ਇਲਾਕੇ ਦਾ ਦੌਰਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਨਵਾਂਸ਼ਹਿਰ, ਬੰਗਾ ਦੇ ਮੀਂਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰ ਰਿਹੇ ਹਨ।
Jul 11, 2023 12:53 PM
ਮਾਂ ਨੇ ਪੈਰੀ ਪੈ ਵਿਆਹ ਤੋਂ ਕੀਤਾ ਮਨ੍ਹਾਂ ਪਰ ਨਹੀ ਮੰਨੀ ਸੀ ਅਦਾਕਾਰਾ
ਬਾਲੀਵੁੱਡ ਦੇ ਸਭ ਤੋਂ ਸਫਲ ਫਿਲਮ ਨਿਰਮਾਤਾਵਾਂ ਅਤੇ ਨਿਰਦੇਸ਼ਕਾਂ ਵਿੱਚੋਂ ਇੱਕ ਸ਼ੇਖਰ ਕਪੂਰ ਇੱਕ ਵਾਰ ਫਿਰ ਆਪਣੇ ਪਹਿਲੇ ਵਿਆਹ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਏ ਹਨ। ਸ਼ੇਖਰ ਨੇ 1999 'ਚ ਅਭਿਨੇਤਰੀ ਸੁਚਿਤਰਾ ਕ੍ਰਿਸ਼ਣਮੂਰਤੀ ਨਾਲ ਵਿਆਹ ਕੀਤਾ ਅਤੇ 2007 'ਚ ਦੋਹਾਂ ਦਾ ਤਲਾਕ ਹੋ ਗਿਆ। ਦੋਵਾਂ ਦੀ ਇਕ ਬੇਟੀ ਕਾਵੇਰੀ ਹੈ, ਜੋ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਮਾਂ ਨੇ ਪੈਰੀ ਪੈ ਵਿਆਹ ਤੋਂ ਕੀਤਾ ਮਨ੍ਹਾਂ ਪਰ ਨਾ ਮੰਨੀ ਸੀ ਅਦਾਕਾਰਾ; ਹੁਣ ਖੁਲ੍ਹ ਕੇ ਬਿਆਨ ਕੀਤਾ ਦਰਦ
Jul 11, 2023 12:13 PM
ਵਿਸ਼ਵ ਆਬਾਦੀ ਦਿਵਸ ਕਿਉਂ ਮਨਾਇਆ ਜਾਂਦਾ ਹੈ
ਵਿਸ਼ਵ ਆਬਾਦੀ ਦਿਵਸ ਹਰ ਸਾਲ 11 ਜੁਲਾਈ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਹਰ ਸਾਲ ਦੁਨੀਆ ਭਰ ਵਿੱਚ ਵਧਦੀ ਆਬਾਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦੇ ਨਾਲ ਹੀ ਅਸੀਂ ਲੋਕਾਂ ਨੂੰ ਆਬਾਦੀ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਮਹੱਤਤਾ ਅਤੇ ਇਸ ਨੂੰ ਅੱਗੇ ਕਿਵੇਂ ਲੜਨਾ ਹੈ ਬਾਰੇ ਜਾਣਕਾਰੀ ਪ੍ਰਦਾਨ ਕਰਦੇ ਹਾਂ। World Population Day 2023: ਵਿਸ਼ਵ ਆਬਾਦੀ ਦਿਵਸ ਕਿਉਂ ਮਨਾਇਆ ਜਾਂਦਾ ਹੈ, ਜਾਣੋ ਇਸ ਦਾ ਇਤਿਹਾਸ
Jul 11, 2023 10:15 AM
ਗੁਰਦਾਸਪੁਰ ਵਿੱਚ ਰਾਵੀ ਦੇ ਕੰਢੇ ਕੁਝ ਖੇਤ ਪਾਣੀ ਵਿੱਚ ਡੁੱਬੇ
ਬਿਆਸ ਅਤੇ ਰਾਵੀ ਵਿੱਚ ਵੀ ਪਾਣੀ ਦਾ ਪੱਧਰ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ। ਗੁਰਦਾਸਪੁਰ ਵਿੱਚ ਰਾਵੀ ਦੇ ਕੰਢੇ ਕੁਝ ਖੇਤ ਪਾਣੀ ਵਿੱਚ ਡੁੱਬ ਗਏ। ਰਮਦਾਸ 'ਚ ਰਾਵੀ ਦੇ ਪਾਰ 300 ਕਿਸਾਨ ਫਸੇ ਹੋਏ ਸਨ, ਜਿਨ੍ਹਾਂ 'ਚੋਂ 210 ਕਿਸਾਨਾਂ ਨੂੰ ਦੇਰ ਰਾਤ ਬਚਾ ਲਿਆ ਗਿਆ, ਅੱਜ 90 ਕਿਸਾਨਾਂ ਨੂੰ ਬਾਹਰ ਕੱਢ ਲਿਆ ਜਾਵੇਗਾ। ਡੀਸੀ ਅੰਮ੍ਰਿਤਸਰ ਨੇ ਬਿਆਸ ਦੇ ਕੰਢਿਆਂ 'ਤੇ ਚੌਕਸ ਰਹਿਣ ਲਈ ਕਿਹਾ ਹੈ।
Jul 11, 2023 09:43 AM
ਪਟਿਆਲਾ ਦੇ ਨਵਾਂ ਬੱਸ ਸਟੈਂਡ ਦੇ ਪਿਛਲੇ ਪਾਸੇ ਦੀਆਂ ਕਾਲੋਨੀਆਂ ਘਟਿਆ ਪਾਣੀ
ਪਟਿਆਲਾ ਦੇ ਨਵਾਂ ਬੱਸ ਸਟੈਂਡ ਦੇ ਪਿਛਲੇ ਪਾਸੇ ਦੀਆਂ ਕਾਲੋਨੀਆਂ- ਫਰੈਂਡਜ਼ ਇੰਨਕਲੇਵ, ਗੋਬਿੰਦ ਕਾਲੋਨੀ ਅਤੇ ਅਰਬਨ ਇਸਟੇਟ ਫੇਜ਼ ਚ 4 ਇੰਚ ਪਾਣੀ ਦਾ ਪੱਧਰ ਘਟਿਆ।
Jul 11, 2023 09:07 AM
ਬਠਿੰਡਾ ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਾਲਤ ਵਿਗੜੀ, ਦੇਰ ਰਾਤ ਫਰੀਦਕੋਟ ਮੈਡੀਕਲ ਕਾਲਜ 'ਚ ਕਰਵਾਇਆ ਦਾਖ਼ਲ
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ। ਜੇਲ੍ਹ ਵਿੱਚ ਇਲਾਜ ਤੋਂ ਬਾਅਦ ਹੁਣ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਚੁਣੀ ਟੀਮ ਉਸ ਦੇ ਆਸ-ਪਾਸ ਹੈ ਅਤੇ ਇਲਾਜ ਚਲ ਰਿਹਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ....
Jul 11, 2023 08:41 AM
ਪਟਿਆਲਾ: ਅਰਬਨ ਇਸਟੇਟ ਵਿੱਚ ਸੜਕਾਂ 'ਤੇ ਤਕਰੀਬਨ 5 ਫੁੱਟ ਦੇ ਕਰੀਬ ਪਾਣੀ ਚੱਲ ਰਿਹਾ ਹੈ !
ਪਟਿਆਲਾ ਦੇ ਨਾਲ ਲੱਗਦੇ ਵੱਖ-ਵੱਖ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਹੁਣ ਖਤਰਾ ਬਣਦਾ ਜਾ ਰਿਹਾ ਹੈ। ਸ਼ਹਿਰ ਦੇ ਵਿਚਕਾਰੋਂ ਲੰਘਦੀ ਵੱਡੀ ਨਦੀ ਵਿੱਚ ਅੱਜ ਸਵੇਰੇ 4 ਵਜੇ ਤੱਕ ਪਾਣੀ ਦਾ ਪੱਧਰ 17.20 ਤੱਕ ਵੱਧ ਗਿਆ। ਜਦਕਿ ਇੱਥੇ ਖਤਰੇ ਦਾ ਨਿਸ਼ਾਨ 12 ਫੁੱਟ 'ਤੇ ਹੈ। ਇਸੇ ਤਰ੍ਹਾਂ ਘੱਗਰ ਨਦੀ, 25 ਨਦੀਆਂ, ਟਾਂਗਰੀ ਨਦੀ ਅਤੇ ਮਾਰਕੰਡਾ ਨਦੀ ਵਿੱਚ ਵੀ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਲਗਾਏ ਹਨ। ਇਹ ਪ੍ਰੇਮ ਬਾਗ ਪੈਲੇਸ, ਸਰਕਾਰੀ ਪੌਲੀਟੈਕਨਿਕ ਕਾਲਜ, ਐਸਐਸਟੀ ਨਗਰ, ਸਰਕਾਰੀ ਮਹਿੰਦਰਾ ਕਾਲਜ ਅਤੇ ਡੇਰਾ ਰਾਧਾ ਸਵਾਮੀ ਮੇਨ, ਅਰਬਨ ਅਸਟੇਟ ਦੇ ਨੇੜੇ ਹੈ।
ਜਦਕਿ ਇਨ੍ਹਾਂ ਵਿੱਚ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਜੰਡ ਮੰਗੋਲੀ, ਗੁਰਦੁਆਰਾ ਸਾਹਿਬ ਤਹਿਸੀਲ ਰੋਡ ਘਨੌਰ, ਸਰਕਾਰੀ ਗਰਲਜ਼ ਹਾਈ ਸਕੂਲ ਰਾਜਪੁਰਾ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਲੋਹ ਸਿੰਬਲੀ, ਗੁਰਦੁਆਰਾ ਸਾਹਿਬ ਨਿਆਮਤਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਗੱਜੂ, ਸ਼ਿਵ ਮੰਦਰ ਨਲਾਸ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।
Punjab Weather Live: ਪੰਜਾਬ 'ਚ ਮੰਗਲਵਾਰ ਨੂੰ ਮੀਂਹ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਅੱਜ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਪੂਰਬੀ ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਉਹ ਵੀ ਆਮ ਵਾਂਗ ਰਹੇਗਾ। ਅੰਮ੍ਰਿਤਸਰ 'ਚ ਰਮਦਾਸ ਪਿੰਡ ਘੋਨੇਵਾਲ 'ਚ ਰਾਵੀ ਦੇ ਪਾਰ ਫਸੇ 210 ਕਿਸਾਨਾਂ ਨੂੰ ਫੌਜ ਦੀ ਮਦਦ ਨਾਲ ਦੇਰ ਰਾਤ ਕੱਢਿਆ ਗਿਆ, ਅੱਜ 90 ਲੋਕਾਂ ਨੂੰ ਕੱਢਿਆ ਜਾਵੇਗਾ।
ਸ਼ਾਹਕੋਟ 'ਚ ਦੋ ਥਾਵਾਂ 'ਤੇ ਧੁੱਸੀ ਬੰਨ੍ਹ ਟੁੱਟਿਆ, ਸ਼ਾਹਕੋਟ ਦੇ ਆਸਪਾਸ ਦੇ ਪਿੰਡਾਂ ਵਿੱਚ ਰਾਤ ਨੂੰ ਪਾਣੀ ਆ ਗਿਆ, ਜਿਸ ਤੋਂ ਬਾਅਦ NDRF ਨੇ ਉੱਥੇ ਬਚਾਅ ਮੁਹਿੰਮ ਚਲਾਈ।
ਇਸ ਦੇ ਨਾਲ ਹੀ ਭਾਖੜਾ ਡੈਮ ਵਿੱਚ ਸਿਰਫ਼ 20 ਫੁੱਟ ਦੀ ਸਮਰੱਥਾ ਬਚੀ ਹੈ, ਜੇਕਰ ਪਾਣੀ ਦਾ ਪੱਧਰ ਲਗਾਤਾਰ ਵਧਦਾ ਰਿਹਾ ਤਾਂ ਇਹ ਪੰਜਾਬ ਲਈ ਹੋਰ ਚਿੰਤਾਜਨਕ ਬਣ ਜਾਵੇਗਾ, ਇਸ ਤੋਂ ਬਾਅਦ ਮਾਝੇ ਅਤੇ ਦੁਆਬੇ ਵਿੱਚ ਵੀ ਹੜ੍ਹ ਦੀ ਸਥਿਤੀ ਬਣੀ ਰਹੇਗੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਖੜਾ ਡੈਮ ਇਸ ਸਮੇਂ 1621 ਫੁੱਟ 'ਤੇ ਹੈ। ਪਿਛਲੇ ਦੋ ਦਿਨਾਂ ਵਿੱਚ ਪਾਣੀ ਦਾ ਪੱਧਰ ਕਰੀਬ 20 ਫੁੱਟ ਵੱਧ ਗਿਆ ਹੈ। ਗੇਟ ਦਾ ਪੱਧਰ 1645 ਫੁੱਟ ਹੈ, ਹੁਣ ਇੱਥੇ 20 ਫੁੱਟ ਹੋਰ ਪਾਣੀ ਸਟੋਰ ਕਰਨ ਦੀ ਸਮਰੱਥਾ ਹੈ।
ਜੇਕਰ ਇਸ ਵਿੱਚ ਪਾਣੀ ਛੱਡਿਆ ਗਿਆ ਤਾਂ ਲੁਧਿਆਣਾ ਦੀ ਸਤਲੁਜ ਪੱਟੀ ਅਤੇ ਆਨੰਦਪੁਰ ਸਾਹਿਬ ਅਤੇ ਰੋਪੜ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਜਾਨ-ਮਾਲ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਦੇ ਨਾਲ ਹੀ ਪਟਿਆਲਾ 'ਚ ਦੇਰ ਰਾਤ ਜ਼ਿਲ੍ਹਾ ਪ੍ਰਸ਼ਾਸਨ ਅਲਰਟ 'ਤੇ ਰਿਹਾ। ਡੀਸੀ ਨੇ ਖੁਦ ਸੜਕਾਂ 'ਤੇ ਜਾ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਕੀਤੀ। ਦੇਰ ਰਾਤ ਤਰਨਤਾਰਨ ਦੇ ਹਰੀਕੇ ਹੈੱਡ ਦੇ ਸਾਰੇ ਗੇਟ ਖੋਲ੍ਹ ਦਿੱਤੇ ਗਏ ਹਨ। ਜਿਸ ਤੋਂ ਬਾਅਦ ਕਰੀਬ 30 ਪਿੰਡਾਂ ਵਿੱਚ ਪਾਣੀ ਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤੀ ਹੁਣ ਕਾਬੂ ਹੇਠ ਹੈ।