Punjab Weather : ਸਾਵਧਾਨ! ਲਗਾਤਾਰ ਬਦਲ ਰਿਹਾ ਮੌਸਮ..., ਜਾਣੋ ਅਗਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ

Punjab Weather News : ਪੰਜਾਬ ਦੇ ਕਈ ਇਲਾਕਿਆਂ 'ਚ ਮੌਸਮ ਤੇਜ਼ੀ ਨਾਲ ਬਦਲਦਾ ਨਜ਼ਰ ਆ ਰਿਹਾ ਹੈ। ਪਹਿਲਾਂ ਮੀਂਹ ਅਤੇ ਫਿਰ ਸੰਘਣੀ ਧੁੰਦ ਤੇ ਹੁਣ ਧੁੱਪ ਨਿਕਲਦੀ ਵਿਖਾਈ ਦੇ ਰਹੀ ਹੈ, ਜਿਸ ਨੂੰ ਲੈ ਕੇ ਸਾਵਧਾਨ ਰਹਿਣ ਦੀ ਲੋੜ ਹੈ।

By  KRISHAN KUMAR SHARMA January 5th 2025 12:37 PM -- Updated: January 5th 2025 12:48 PM

Weather News : ਉੱਤਰ ਭਾਰਤ 'ਚ ਠੰਢ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿੱਚ ਲਗਾਤਾਰ ਤਬਦੀਲੀ ਆ ਰਹੀ ਹੈ, ਜਿਸ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਲੈ ਕੇ ਵਧੇਰੇ ਚੌਕਸੀ ਵਰਤਣ ਦੀ ਲੋੜ ਹੈ। ਬੀਤੇ ਕੁੱਝ ਦਿਨਾਂ ਦੌਰਾਨ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਮੌਸਮ ਤੇਜ਼ੀ ਨਾਲ ਬਦਲਦਾ ਨਜ਼ਰ ਆ ਰਿਹਾ ਹੈ। ਪਹਿਲਾਂ ਮੀਂਹ ਅਤੇ ਫਿਰ ਸੰਘਣੀ ਧੁੰਦ ਤੇ ਹੁਣ ਧੁੱਪ ਨਿਕਲਦੀ ਵਿਖਾਈ ਦੇ ਰਹੀ ਹੈ, ਜਿਸ ਨੂੰ ਲੈ ਕੇ ਸਾਵਧਾਨ ਰਹਿਣ ਦੀ ਲੋੜ ਹੈ।

ਮੋਹਾਲੀ ਸਮੇਤ ਪੰਜਾਬ ਭਰ ਵਿੱਚ ਇਸ ਹਫ਼ਤੇ ਜਿਥੇ ਮੀਂਹ ਵੇਖਣ ਨੂੰ ਮਿਲਿਆ,  ਜਿਸ ਉਪਰੰਤ ਤੇਜ਼ੀ ਨਾਲ ਸੰਘਣੀ ਧੁੰਦ ਨੇ ਪੈਰ ਪਸਾਰੇ ਅਤੇ ਜ਼ੀਰੋ ਵਿਜ਼ੀਬਿਲਟੀ ਕਾਰਨ ਕਈ ਥਾਂਵਾਂ 'ਤੇ ਐਕਸੀਡੈਂਟ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ, ਉਥੇ ਚੰਡੀਗੜ੍ਹ, ਮੋਹਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਐਤਵਾਰ ਨੂੰ ਧੁੱਪ ਵੀ ਵੇਖਣ ਨੂੰ ਮਿਲੀ। 

ਮੌਸਮ ਵਿਗਿਆਨ ਮੁਤਾਬਕ ਐਤਵਾਰ ਨੂੰ ਪੱਛਮੀ ਗੜਬੜੀ ਵੀ ਸਰਗਰਮ ਹੋ ਗਈ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਪਾਕਿਸਤਾਨ ਤੇ ਰਾਜਸਥਾਨ ਵਿੱਚ ਦੋ ਚੱਕਰਵਾਤੀ ਚੱਕਰ ਦੇਖੇ ਜਾ ਸਕਦੇ ਹਨ, ਜਿਸ ਕਾਰਨ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਇਨ੍ਹਾਂ ਖੇਤਰਾਂ 'ਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਨਵਾਂਸ਼ਹਿਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।

Related Post