Punjab Weather Today : ਪੰਜਾਬ-ਚੰਡੀਗੜ੍ਹ 'ਚ ਮੌਸਮ ਖੁਸ਼ਕ; ਮੀਂਹ ਦੀ ਸੰਭਾਵਨਾ ਘੱਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਅਲਰਟ ਦੇ ਬਾਵਜੂਦ ਸ਼ੁੱਕਰਵਾਰ ਨੂੰ ਪੰਜਾਬ 'ਚ ਮੀਂਹ ਦੀ ਕੋਈ ਰਿਪੋਰਟ ਨਹੀਂ ਆਈ। ਕੁਝ ਇਲਾਕਿਆਂ 'ਚ ਬੱਦਲ ਛਾਏ ਰਹੇ। ਮੁਹਾਲੀ ਵਿੱਚ 1 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

By  Aarti September 14th 2024 08:33 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਸ਼ਨੀਵਾਰ ਜ਼ਿਆਦਾਤਰ ਇਲਾਕਿਆਂ 'ਚ ਧੁੱਪ ਰਹੇਗੀ। ਜਿਸ ਕਾਰਨ ਤਾਪਮਾਨ ਵਧੇਗਾ, ਪਰ ਨਮੀ ਘੱਟ ਜਾਵੇਗੀ। ਮੌਸਮ ਵਿਗਿਆਨ ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ 'ਚ ਅਜਿਹਾ ਹੀ ਮੌਸਮ ਰਹੇਗਾ ਅਤੇ ਸ਼ਹਿਰਾਂ 'ਚ ਤਾਪਮਾਨ 36 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ।

ਅਲਰਟ ਦੇ ਬਾਵਜੂਦ ਸ਼ੁੱਕਰਵਾਰ ਨੂੰ ਪੰਜਾਬ 'ਚ ਮੀਂਹ ਦੀ ਕੋਈ ਰਿਪੋਰਟ ਨਹੀਂ ਆਈ। ਕੁਝ ਇਲਾਕਿਆਂ 'ਚ ਬੱਦਲ ਛਾਏ ਰਹੇ। ਮੁਹਾਲੀ ਵਿੱਚ 1 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪੰਜਾਬ ਦੇ ਔਸਤ ਤਾਪਮਾਨ ਵਿੱਚ 1.1 ਡਿਗਰੀ ਅਤੇ ਚੰਡੀਗੜ੍ਹ ਦੇ ਔਸਤ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਰ ਫਰੀਦਕੋਟ ਵਿੱਚ ਤਾਪਮਾਨ ਵੱਧ ਕੇ 38.2 ਡਿਗਰੀ ਤੱਕ ਪਹੁੰਚ ਗਿਆ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਸਾਲ ਮਾਨਸੂਨ ਬਹੁਤ ਮੱਠਾ ਰਿਹਾ ਹੈ। ਪੰਜਾਬ ਵਿੱਚ 25 ਫੀਸਦੀ ਘੱਟ ਮੀਂਹ ਪਿਆ ਹੈ ਜਦਕਿ ਚੰਡੀਗੜ੍ਹ ਵਿੱਚ 22 ਫੀਸਦੀ ਘੱਟ ਬੱਦਲ ਛਾਏ ਹਨ। ਪੰਜਾਬ ਵਿੱਚ 1 ਜੂਨ ਤੋਂ 13 ਸਤੰਬਰ ਤੱਕ 408 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਇਸ ਸਾਲ ਸਿਰਫ਼ 305 ਮਿਲੀਮੀਟਰ ਮੀਂਹ ਹੀ ਪਿਆ ਹੈ।

ਇਹ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ। ਮੌਸਮ ਵਿਭਾਗ ਨੇ ਵੀ ਪੰਜਾਬ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਆਮ ਤੌਰ ’ਤੇ ਇਨ੍ਹਾਂ ਦਿਨਾਂ ਦੌਰਾਨ 804.5 ਮਿਲੀਮੀਟਰ ਮੀਂਹ ਪੈਂਦਾ ਹੈ, ਜਦੋਂ ਕਿ ਇਸ ਸਾਲ ਸੀਜ਼ਨ ਵਿੱਚ ਸਿਰਫ਼ 623.8 ਮਿਲੀਮੀਟਰ ਹੀ ਬੱਦਲਵਾਈ ਹੋਈ ਹੈ।

ਦੂਜੇ ਪਾਸੇ ਜੇਕਰ ਪਹਾੜਾਂ ਦੀ ਗੱਲ ਕਰੀਏ ਤਾਂ ਉੱਥੇ ਬਦਲੇ ਮੌਸਮ ਦੇ ਕਾਰਨ ਹੜ੍ਹ ਤੱਕ ਦਾ ਖਤਰਾ ਬਣਿਆ ਹੋਇਆ ਹੈ।ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਕਾਰਨ 31 ਸੜਕਾਂ ਬੰਦ ਹੋ ਗਈਆਂ ਹਨ। ਇਸ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਰਾਜ ਦੇ ਕੁਝ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਰਾਜ ਵਿੱਚ ਕੁੱਲ 31 ਸੜਕਾਂ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਕੇਜਰੀਵਾਲ, ਕਿਹਾ- ਸਾਜ਼ਿਸ਼ 'ਤੇ ਸੱਚ ਦੀ ਜਿੱਤ

Related Post