Punjab Weather Update : ਪੰਜਾਬ ’ਚ 2 ਦਿਨਾਂ ਲਈ ਸੰਘਣੀ ਧੁੰਦ ਦੀ ਚਿਤਾਵਨੀ: 1 ਮਹੀਨੇ ਵਿੱਚ ਚੌਥੀ ਵਾਰ ਪੱਛਮੀ ਗੜਬੜੀ ਸਰਗਰਮ, ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਿਕ ਅਨੁਸਾਰ ਅੱਜ ਪੰਜਾਬ ਦੇ ਮੈਦਾਨੀ ਇਲਾਕਿਆਂ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਮੌਸਮ ਵਿਗਿਆਨ ਕੇਂਦਰ ਨੇ ਬੁੱਧਵਾਰ ਲਈ ਅਲਰਟ ਜਾਰੀ ਕੀਤਾ ਹੈ।

By  Aarti January 21st 2025 10:46 AM

Punjab Weather Update :  ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੱਛਮੀ ਗੜਬੜ ਦੇ ਸਰਗਰਮ ਹੋਣ ਤੋਂ ਬਾਅਦ ਇਸਦਾ ਪ੍ਰਭਾਵ ਪੰਜਾਬ ਵਿੱਚ ਦਿਖਾਈ ਦੇਣ ਲੱਗਾ। ਸੋਮਵਾਰ ਨੂੰ ਦਰਮਿਆਨੇ ਬੱਦਲ ਛਾਏ ਰਹੇ, ਅੱਜ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਮੁਤਾਬਿਕ ਅਨੁਸਾਰ ਅੱਜ ਪੰਜਾਬ ਦੇ ਮੈਦਾਨੀ ਇਲਾਕਿਆਂ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਮੌਸਮ ਵਿਗਿਆਨ ਕੇਂਦਰ ਨੇ ਬੁੱਧਵਾਰ ਲਈ ਅਲਰਟ ਜਾਰੀ ਕੀਤਾ ਹੈ। ਈਰਾਨ ਉੱਤੇ ਇੱਕ ਪੱਛਮੀ ਗੜਬੜੀ ਸਰਗਰਮ ਹੈ ਅਤੇ ਪਾਕਿਸਤਾਨ ਸਰਹੱਦ ਉੱਤੇ ਦੋ ਚੱਕਰਵਾਤੀ ਹਵਾ ਵਾਲੇ ਖੇਤਰ ਸਰਗਰਮ ਹਨ।

ਇਸ ਤੋਂ ਇਲਾਵਾ ਬੁੱਧਵਾਰ ਨੂੰ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਥਾਵਾਂ 'ਤੇ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਕਾਰਨ, ਬੁੱਧਵਾਰ ਤੋਂ ਬਾਅਦ, 23-24 ਜਨਵਰੀ ਨੂੰ ਇੱਕ ਵਾਰ ਫਿਰ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਪੂਰੇ ਰਾਜ ਵਿੱਚ ਦ੍ਰਿਸ਼ਟੀ 50 ਤੋਂ 100 ਮੀਟਰ ਦੇ ਆਸ-ਪਾਸ ਰਹਿ ਸਕਦੀ ਹੈ।

ਇਹ ਵੀ ਪੜ੍ਹੋ : Dera Radha Swami Beas News : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵੱਲੋਂ ਇਤਿਹਾਸਿਕ ਫੈਸਲਾ; VIP ਕਲਚਰ ਕੀਤਾ ਖਤਮ

Related Post