Dense Fog Alert: ਪੰਜਾਬ ’ਚ ਹੋਰ ਵਧੇਗੀ ਠੰਢ; ਸੰਘਣੀ ਧੁੰਦ ਦਾ ਅਲਰਟ ਜਾਰੀ, ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਕਈ ਰਾਜਾਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। 19 ਦਸੰਬਰ ਤੱਕ ਸੰਘਣੀ ਧੁੰਦ ਅਤੇ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ। ਧੁੰਦ ਕਾਰਨ ਵਿਜ਼ੀਬਿਲਟੀ ਵੀ ਘੱਟ ਜਾਂਦੀ ਹੈ। ਜਿਸ ਕਾਰਨ ਸੜਕਾਂ ’ਤੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੁੰਦੀ ਹੈ।
Dense Fog Alert: ਪਹਾੜੀ ਇਲਾਕਿਆਂ 'ਚ ਹੋਈ ਬਾਰਿਸ਼ ਦਾ ਅਸਰ ਮੈਦਾਨੀ ਇਲਾਕਿਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਨੂੰ ਵੀ ਧੁੰਦ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਹੀ ਕਾਰਨ ਹੈ ਕਿ ਲੋਕ ਸਵੇਰੇ-ਸ਼ਾਮ ਆਪਣੇ ਘਰਾਂ ਵਿੱਚ ਪੈਕ ਕਰ ਰਹੇ ਹਨ। ਅੱਜ ਵੀ ਦਿਨ ਵੇਲੇ ਧੁੱਪ ਦੇ ਨਾਲ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਕਈ ਰਾਜਾਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। 19 ਦਸੰਬਰ ਤੱਕ ਸੰਘਣੀ ਧੁੰਦ ਅਤੇ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ। ਧੁੰਦ ਕਾਰਨ ਵਿਜ਼ੀਬਿਲਟੀ ਵੀ ਘੱਟ ਜਾਂਦੀ ਹੈ, ਜਿਸ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਜੇਕਰ ਗੱਲ ਕੀਤੀ ਜਾਵੇ ਪੰਜਾਬ ਅਤੇ ਹਰਿਆਣਾ ਦੀ ਤਾਂ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਦੇ ਕੁਝ ਖੇਤਰਾਂ ਵਿੱਚ ਸਵੇਰ ਦੀ ਸੰਘਣੀ ਧੁੰਦ ਛਾਈ ਰਹੇਗੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਠੰਢ ਹੋਰ ਵਧਣ ਵਾਲੀ ਹੈ।
ਇਹ ਵੀ ਪੜ੍ਹੋ: ਕੈਨੇਡਾ ਨੇ ਇਸ ਭਾਰਤੀ ਨੂੰ 16 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਦੇਸ਼ ਛੱਡਣ ਦਾ ਦਿੱਤਾ ਹੁਕਮ