Punjab Weather Update : ਪੰਜਾਬ ’ਚ ਅਜੇ ਹੋਰ ਵਧੇਗੀ ਠੰਢ; ਸੂਬੇ ਦੇ 11 ਜ਼ਿਲ੍ਹਿਆਂ ’ਚ ਸ਼ੀਤ ਲਹਿਰ ਦਾ ਅਲਰਟ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਇਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ।

By  Aarti January 18th 2025 09:46 AM

Punjab Weather Update : ਪੰਜਾਬ ਵਿੱਚ ਅੱਜ (ਸ਼ਨੀਵਾਰ) ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ 'ਚ ਸੀਤ ਲਹਿਰ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। 48 ਘੰਟਿਆਂ ਦੇ ਖੁਸ਼ਕ ਮੌਸਮ ਤੋਂ ਬਾਅਦ ਕੱਲ੍ਹ ਦੁਪਹਿਰ ਨੂੰ ਧੁੱਪ ਨਿਕਲੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਇਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ।

10 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਆਰੇਂਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

11 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ 

ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਮਾਨਸਾ ਅਤੇ ਬਰਨਾਲਾ ਵਿੱਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਹੈ। ਇਸ ਦੇ ਨਾਲ ਹੀ ਰੂਪਨਗਰ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Related Post