Punjab Weather Update: ਪੰਜਾਬ ’ਚ ਤੜਕਸਾਰ ਬਦਲਿਆ ਮੌਸਮ ਦਾ ਮਿਜਾਜ, ਜਾਣੋ ਮੌਮਸ ਵਿਭਾਗ ਦੀ ਤਾਜਾ ਭਵਿੱਖਬਾਣੀ
ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਦਿੱਤਾ ਗਿਆ ਹੈ।
Punjab Weather Update: ਪੰਜਾਬ ’ਚ ਇੱਕ ਵਾਰ ਫਿਰ ਤੋਂ ਮੌਸਮ ਨੇ ਕਰਵਟ ਲੈ ਲਈ ਹੈ। ਦੱਸ ਦਈਏ ਕਿ ਤੜਕਸਾਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ’ਚ ਤੇਜਡ ਮੀਂਹ ਪੈ ਰਿਹਾ ਹੈ। ਜਿਸ ਦੇ ਚੱਲਦੇ ਤਾਪਮਾਨ ’ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਦਿੱਤਾ ਗਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।
ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਇੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ: Ludhiana Encounter: ਲੁਧਿਆਣਾ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁੱਠਭੇੜ, ਦੋ ਦੀ ਮੌਤ, ਇੱਕ ਏਐਸਆਈ ਜ਼ਖ਼ਮੀ