ਹਾਏ ਗਰਮੀ ! ਅੱਤ ਦੀ ਗਰਮੀ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਹੋਇਆ ਮੁਸ਼ਕਿਲ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਪਿਛਲੇ ਦੋ ਦਿਨਾਂ ਤੋਂ ਦਿੱਲੀ ਦਾ ਤਾਪਮਾਨ 44 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਇੱਥੋਂ ਤੱਕ ਕਿ ਦਿੱਲੀ ਦਾ ਸਭ ਤੋਂ ਗਰਮ ਇਲਾਕਾ ਨਜਫਗੜ੍ਹ ਰਿਹਾ , ਜਿੱਥੇ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ।

By  Aarti May 20th 2024 01:30 PM -- Updated: May 20th 2024 01:48 PM

Punjab Weather Update: ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਉੱਤਰੀ ਰਾਜਾਂ ਹਰਿਆਣਾ, ਪੰਜਾਬ ਅਤੇ ਦਿੱਲੀ ਲਈ ਐਤਵਾਰ ਨੂੰ ਹੀਟਵੇਵ "ਰੈੱਡ ਅਲਰਟ" ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਆਈਐਮਡੀ ਨੇ ਇਹ ਵੀ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਹਾਲਾਂਕਿ ਚਿੰਤਾ ਵਾਲੀ ਗੱਲ ਇਹ ਹੈ ਕਿ ਪਿਛਲੇ ਦੋ ਦਿਨਾਂ ਤੋਂ ਦਿੱਲੀ ਦਾ ਤਾਪਮਾਨ 44 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਇੱਥੋਂ ਤੱਕ ਕਿ ਦਿੱਲੀ ਦਾ ਸਭ ਤੋਂ ਗਰਮ ਇਲਾਕਾ ਨਜਫਗੜ੍ਹ ਰਿਹਾ , ਜਿੱਥੇ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ।


ਮੌਮਸ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਦੇ ਕਈ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਹੈ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ 25 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆ ਅਤੇ ਬਜ਼ੁਰਗ ਦੀ ਪੂਰੀ ਦੇਖਭਾਲ ਯਕੀਨੀ ਬਣਾਉਣ। 

ਇਹ ਵੀ ਪੜ੍ਹੋ: Jalandhar: ਸਕੂਲ ਜਾ ਰਹੇ 10 ਸਾਲਾਂ ਮਾਸੂਮ ਨੂੰ ਟਰੱਕ ਨੇ ਦਰੜਿਆ; ਹੋਈ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Related Post