ਪੰਜਾਬ ਦੇ ਕਈ ਇਲਾਕਿਆਂ ’ਚ ਹਲਕੀ ਬੁੰਦਾਬਾਦੀ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Rain In Punjab: ਪੰਜਾਬ ਅਤੇ ਹਰਿਆਣਾ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਦੁਪਹਿਰ ਵੇਲੇ ਗਰਮੀ ਵੀ ਵੱਧ ਰਹੀ ਹੈ। ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਢ ਵੀ ਮਹਿਸੂਸ ਕੀਤੀ ਜਾ ਰਹੀ ਹੈ। ਦੇਸ਼ ਦੇ ਕਈ ਸੂਬਿਆਂ 'ਚ ਹਲਕੀ ਤੋਂ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਦੀ ਇਹ ਸਥਿਤੀ 26 ਮਾਰਚ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਤਾਪਮਾਨ ਵਧਣ ਦੀ ਸੰਭਾਵਨਾ ਜਤਾਈ ਗਈ ਹੈ।
ਭਾਰਤ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੱਛਮੀ ਗੜਬੜ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਜਾ ਰਹੀ ਹੈ। ਇਸ ਕਾਰਨ 22 ਤੋਂ 24 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। 22 ਮਾਰਚ ਨੂੰ ਹਿਮਾਚਲ ਪ੍ਰਦੇਸ਼ ਵਿੱਚ ਵੀ ਗੜੇ ਪੈਣ ਦੀ ਸੰਭਾਵਨਾ ਹੈ।
ਉਨ੍ਹਾਂ ਇਹ ਵੀ ਕਿਹਾ ਹੈ ਕਿ 22-26 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਨਾਲ-ਨਾਲ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਅਲੱਗ-ਥਲੱਗ ਥਾਵਾਂ 'ਤੇ ਤੂਫ਼ਾਨ ਆਇਆ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਇਹ ਵੀ ਕਿਹਾ ਹੈ ਕਿ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਨਾਲ-ਨਾਲ ਕੇਰਲ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਗ੍ਰਿਫਤਾਰੀ ਮਗਰੋਂ ED ਲਾਕਅੱਪ ’ਚ ਕੇਜਰੀਵਾਲ ਨੇ ਬਿਤਾਈ ਰਾਤ; ਅੱਜ ਕੋਰਟ ’ਚ ਹੋਵੇਗੀ ਪੇਸ਼ੀ, AAP ਕਰੇਗੀ ਪ੍ਰਦਰਸ਼ਨ