Punjab Weather: ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ; ਇਨ੍ਹਾਂ ਸੂਬਿਆਂ ’ਚ ਪਵੇਗਾ ਮੀਂਹ, ਪੰਜਾਬ ’ਚ ਅਲਰਟ ਜਾਰੀ

ਦੱਸ ਦਈਏ ਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਖਾਸ ਤੌਰ 'ਤੇ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ 'ਚ ਗੜੇਮਾਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

By  Aarti April 14th 2024 08:42 AM

Punjab Weather Update: ਪੰਜਾਬ ’ਚ ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਲੈ ਲਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ  ਮਿਲੀ ਹੈ। ਸਵੇਰ ਤੋਂ ਹੀ ਪੰਜਾਬ ਦੇ ਕਈ ਇਲਾਕਿਆਂ ’ਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਜਿਸ ਕਾਰਨ ਤਾਪਮਾਨ ’ਚ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। 

ਦੱਸ ਦਈਏ ਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਖਾਸ ਤੌਰ 'ਤੇ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ 'ਚ ਗੜੇਮਾਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਦੇਸ਼ ਦੇ ਵੱਡੇ ਹਿੱਸਿਆਂ 'ਚ ਮਾਨਸੂਨ ਤੋਂ ਪਹਿਲਾਂ ਦੀ ਸਰਗਰਮੀ ਵਧ ਗਈ ਹੈ। ਇਸ ਕਾਰਨ ਕਈ ਰਾਜਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਮੀਂਹ ਪਿਆ ਹੈ।

ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਵਿੱਚ ਬਿਜਲੀ ਦੇ ਨਾਲ ਤੂਫ਼ਾਨ ਆ ਸਕਦਾ ਹੈ। ਇਸ ਸਮੇਂ ਦੌਰਾਨ ਇਨ੍ਹਾਂ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ: Lok Sabha Election 2024: ਕਾਂਗਰਸ ਨੇ 16 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਐਲਾਨਿਆ ਉਮੀਦਵਾਰ

Related Post