Punjab Temperature Rises : ਪੰਜਾਬ ਦੇ 11 ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਪਾਰ; ਬਦਲਣ ਵਾਲਾ ਹੈ ਯੂਪੀ-ਦਿੱਲੀ ਸਣੇ ਇਨ੍ਹਾਂ ਰਾਜਾਂ ਦਾ ਮੌਸਮ
ਇਸ ਹਫਤੇ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਵੀ ਮੌਸਮ ਬਦਲ ਸਕਦਾ ਹੈ। ਤੂਫਾਨੀ ਹਵਾਵਾਂ ਅਤੇ ਹਲਕੀ ਬਾਰਿਸ਼ ਤੋਂ ਲੋਕਾਂ ਨੂੰ ਰਾਹਤ ਮਿਲੇਗੀ। 24 ਤੋਂ 26 ਮਾਰਚ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

Punjab Temperature Rises : ਉੱਤਰੀ ਭਾਰਤ ਵਿੱਚ ਮੀਂਹ ਅਤੇ ਹਨੇਰੀ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹੁਣ ਜ਼ਿਆਦਾਤਰ ਇਲਾਕਿਆਂ 'ਚ ਮੌਸਮ ਖੁਸ਼ਕ ਰਹੇਗਾ ਅਤੇ ਇਸ ਕਾਰਨ ਗਰਮੀ ਵਧੇਗੀ। ਇਸ ਦੇ ਨਾਲ ਹੀ ਪੂਰਬੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਹਫਤੇ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਵੀ ਮੌਸਮ ਬਦਲ ਸਕਦਾ ਹੈ। ਤੂਫਾਨੀ ਹਵਾਵਾਂ ਅਤੇ ਹਲਕੀ ਬਾਰਿਸ਼ ਤੋਂ ਲੋਕਾਂ ਨੂੰ ਰਾਹਤ ਮਿਲੇਗੀ। 24 ਤੋਂ 26 ਮਾਰਚ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅਤੇ 26 ਮਾਰਚ ਨੂੰ ਮੌਸਮ ਅਚਾਨਕ ਬਦਲ ਸਕਦਾ ਹੈ। ਬੱਦਲਾਂ ਦੀ ਹਲਚਲ ਅਤੇ ਬਾਰਿਸ਼ 29 ਮਾਰਚ ਤੱਕ ਜਾਰੀ ਰਹਿ ਸਕਦੀ ਹੈ।
4 ਡਿਗਰੀ ਵਧੇਗਾ ਪਾਰਾ
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਨਹੀਂ ਪਿਆ। ਮੀਂਹ ਨਾ ਪੈਣ ਕਾਰਨ ਗਰਮੀ ਲਗਾਤਾਰ ਵੱਧ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਹੈ। ਅੰਕੜਿਆਂ ਮੁਤਾਬਕ ਸੂਬੇ ਦੇ ਕਿਸੇ ਵੀ ਜ਼ਿਲੇ 'ਚ 24 ਘੰਟਿਆਂ 'ਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਮੌਸਮ ਵਿਗਿਆਨੀਆਂ ਮੁਤਾਬਕ ਅਗਲੇ ਕੁਝ ਦਿਨਾਂ 'ਚ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : Sangrur Teacher Protest : ਪੁਲਿਸ ਤੇ ਟੀਚਰਾਂ ਵਿਚਾਲੇ ਧੱਕਾਮੁੱਕੀ; ਮਹਿਲਾ ਅਧਿਆਪਕਾਂ ਦੀ ਖਿੱਚਧੂਹ, CM ਮਾਨ ਦੀ ਰਿਹਾਇਸ਼ ਨੇੜੇ ਹੋਇਆ ਹੰਗਾਮਾ