Heavy Rain Alert In Punjab : ਪੰਜਾਬ ਦੇ ਕਈ ਇਲਾਕਿਆਂ ’ਚ ਪੈ ਰਿਹਾ ਮੀਂਹ; ਤਾਪਮਾਨ ’ਚ ਗਿਰਾਵਟ, ਜਾਣੋ ਮੌਸਮ ਸਬੰਧੀ ਨਵੀਂ ਅਪਡੇਟ
ਦੱਸ ਦਈਏ ਕਿ ਸਵੇਰ ਤੋਂ ਹੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਮੀਂਹ ਪੈ ਰਿਹਾ ਹੈ ਜਿਸ ਕਾਰਨ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ।
Heavy Rain In Punjab : ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ।
ਦੱਸ ਦਈਏ ਕਿ ਸਵੇਰ ਤੋਂ ਹੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਮੀਂਹ ਪੈ ਰਿਹਾ ਹੈ ਜਿਸ ਕਾਰਨ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਦੂਜੇ ਪਾਸੇ ਲਗਾਤਾਰ ਪੈ ਰਹੇ ਮੀਂਹ ਪ੍ਰਸ਼ਾਸਨ ਦੀਆਂ ਪੋਲਾਂ ਖੋਲ੍ਹ ਕੇ ਰੱਖ ਦਿੱਤੀਆਂ ਹਨ।
ਗੱਲ ਕੀਤੀ ਜਾਵੇ ਰਾਜਪੁਰਾ ਦੇ ਆਸ ਪਾਸ ਖੇਤਰ ਵਿੱਚ ਕਈ ਦਿਨਾਂ ਤੋਂ ਗਰਮੀ ਪੈ ਰਹੀ ਸੀ ਜਿਸ ਤੋਂ ਬੱਚੇ ਬਜ਼ੁਰਗ ਨੌਜਵਾਨ ਕਾਫੀ ਪਰੇਸ਼ਾਨ ਸੀ ਘਰਾਂ ’ਚੋਂ ਬਾਹਰ ਨਿਕਲਣਾ ਬੜਾ ਮੁਸ਼ਕਿਲ ਹੋ ਗਿਆ ਸੀ ਪਰ ਅੱਜ ਸਵੇਰ ਤੋਂ ਹੀ ਲਗਾਤਾਰ ਰਾਜਪੁਰਾ ਦੇ ਆਸ ਪਾਸ ਖੇਤਰ ਵਿੱਚ ਮੀਂਹ ਪੈਣ ਕਾਰਨ ਮੌਸਮ ਵਿੱਚ ਤਬਦੀਲੀ ਆਈ ਹੈ। ਪਰ ਮੀਂਹ ਕਾਰਨ ਸੜਕਾਂ ’ਤੇ ਪਾਣੀ ਖੜ ਗਿਆ ਹੈ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ 3 ਸਤੰਬਰ ਤੋਂ 5 ਸਤੰਬਰ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਸਤੰਬਰ ਮਹੀਨੇ ਦੀ ਸ਼ੁਰੂਆਤ ਤੋਂ ਹੀ ਮੀਂਹ ਕਾਰਨ ਮੌਸਮ ਚ ਕਾਫੀ ਤਬਦੀਲੀ ਆਈ ਹੈ।
ਇਹ ਵੀ ਪੜ੍ਹੋ : SGPC ਵਫ਼ਦ ਨੇ ਰਾਜਪਾਲ ਪੰਜਾਬ ਨੂੰ ਆਉਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਦਿੱਤਾ ਸੱਦਾ ਪੱਤਰ