Punjab Weather Alert : ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਤੋਂ ਬਦਲੇਗਾ ਮੌਸਮ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਹਾਲਾਂਕਿ ਸੂਬੇ 'ਚ ਇਹ ਆਮ ਦੇ ਕਰੀਬ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਕਿਸੇ ਵੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਮੀਂਹ ਪੈਣ ਦੀ ਸੰਭਾਵਨਾ ਹੈ।

By  Aarti September 11th 2024 10:23 AM

Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਦਿਨਾਂ ਬਾਅਦ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। 

ਹਾਲਾਂਕਿ ਸੂਬੇ 'ਚ ਇਹ ਆਮ ਦੇ ਕਰੀਬ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਕਿਸੇ ਵੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 14 ਸਤੰਬਰ ਤੱਕ ਮੀਂਹ ਦਾ ਅਲਰਟ ਨਹੀਂ ਹੈ। ਹਾਲਾਂਕਿ ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ 1.3 ਮਿਲੀਮੀਟਰ, ਲੁਧਿਆਣਾ ਵਿੱਚ 0.4 ਮਿਲੀਮੀਟਰ, ਪਠਾਨਕੋਟ ਵਿੱਚ 8.0, ਫਤਿਹਗੜ੍ਹ ਸਾਹਿਬ ਵਿੱਚ 10.0 ਮਿਲੀਮੀਟਰ, ਮੋਗਾ ਵਿੱਚ 1.0 ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। 

ਸੂਬੇ ਵਿੱਚ 1 ਸਤੰਬਰ ਤੋਂ 10 ਸਤੰਬਰ ਤੱਕ 29.1 ਮਿਲੀਮੀਟਰ ਬਾਰਿਸ਼ ਹੋਈ। ਜੋ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 25% ਘੱਟ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਇਹ ਮਲੇਰੀਆ ਲਈ ਆਦਰਸ਼ ਸੀਜ਼ਨ ਹੈ। ਅਜਿਹੇ 'ਚ ਚੌਕਸ ਰਹਿਣ ਦੀ ਲੋੜ ਹੈ।

ਇਹ ਵੀ ਪੜ੍ਹੋ : 100 ਕਰੋੜੀ ਸਾਈਬਰ ਸਕੈਮ ਮਾਮਲਾ : SIT ਕਰੇਗੀ ਮੰਤਰੀ ਹਰਜੋਤ ਬੈਂਸ ਅਤੇ ਉਨ੍ਹਾਂ ਪਤਨੀ ਜਯੋਤੀ ਯਾਦਵ 'ਤੇ ਲੱਗੇ ਦੋਸ਼ਾਂ ਦੀ ਜਾਂਚ

Related Post