Punjab Weather Update : ਅਜੇ ਹੋਰ ਵਧੇਗੀ ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਠੰਢ ; ਮੌਸਮ ਵਿਭਾਗ ਨੇ ਸੰਘਣੀ ਧੁੰਦ ਤੇ ਮੀਂਹ ਦਾ ਅਲਰਟ ਕੀਤਾ ਜਾਰੀ

ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਠੰਢ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਧੁੰਦ ਕਾਰਨ ਵਿਜ਼ੀਬਿਲਟੀ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਨੇ ਯਾਤਰੀਆਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

By  Aarti January 6th 2025 08:53 AM

Punjab Weather Update : ਪੱਛਮੀ ਗੜਬੜੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਐਤਵਾਰ ਨੂੰ ਪਹਾੜਾਂ 'ਚ ਭਾਰੀ ਬਰਫਬਾਰੀ ਹੋਈ, ਜਦਕਿ ਸ਼ਾਮ ਨੂੰ ਮੈਦਾਨੀ ਇਲਾਕਿਆਂ 'ਚ ਹਲਕੀ ਬੂੰਦਾਬਾਂਦੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਨੇ ਪੰਜਾਬ ’ਚ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ ਕੀਤੀ ਹੈ ਜਿਸ ਨਾਲ ਆਉਣ ਵਾਲੇ ਦਿਨਾਂ ’ਚ ਹੋਰ ਵੀ ਜਿਆਦਾ ਠੰਢ ਵੱਧਣ ਦੇ ਆਸਾਰ ਹਨ। 

ਮੌਸਮ ਵਿਭਾਗ ਮੁਤਾਬਿਕ ਹਰਿਆਣਾ ਦੇ ਸਿਰਸਾ, ਹਿਸਾਰ, ਫਤਿਹਾਬਾਦ ਅਤੇ ਜੀਂਦ ਵਰਗੇ ਜ਼ਿਲ੍ਹਿਆਂ ਵਿੱਚ ਕੋਲਡ ਡੇਅ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਠਿੰਡਾ, ਬਰਨਾਲਾ ਅਤੇ ਚੰਡੀਗੜ੍ਹ ਵਰਗੇ ਸਥਾਨ ਸੰਘਣੀ ਧੁੰਦ ਅਤੇ ਸੀਤ ਲਹਿਰ ਨਾਲ ਪ੍ਰਭਾਵਿਤ ਹੋਣਗੇ। ਕੁਝ ਥਾਵਾਂ 'ਤੇ ਬਾਰਿਸ਼ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ 'ਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਅਤੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਦਿੱਲੀ, ਯੂਪੀ, ਪੰਜਾਬ ਅਤੇ ਹਰਿਆਣਾ ਵਿੱਚ ਠੰਡੀਆਂ ਹਵਾਵਾਂ ਅਤੇ ਧੁੰਦ ਦਾ ਪ੍ਰਭਾਵ ਜਾਰੀ ਰਹੇਗਾ।

ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਠੰਢ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਧੁੰਦ ਕਾਰਨ ਵਿਜ਼ੀਬਿਲਟੀ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਨੇ ਯਾਤਰੀਆਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : PRTC And PunBus Bus Strike 1 Day : ਪੰਜਾਬ ’ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ; ਅੱਜ ਤੋਂ ਸੜ’ਕਾਂ ਤੇ ਨਹੀਂ ਦੌੜਣਗੀਆਂ ਸਰਕਾਰੀ ਬੱਸਾਂ

Related Post