Weather Update: ਪੰਜਾਬ ਦੇ 11 ਜ਼ਿਲ੍ਹਿਆਂ 'ਚ ਲਈ ਯੈਲੋ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਪਵੇਗਾ ਮੀਂਹ

ਮੌਸਮ ਵਿਭਾਗ ਨੇ ਪੰਜਾਬ, ਯੂਪੀ, ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦਿੱਲੀ ਦੇ ਕਈ ਇਲਾਕਿਆਂ 'ਚ ਅੱਜ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਹਰ ਪਾਸੇ ਪਾਣੀ-ਪਾਣੀ ਹੋ ਗਿਆ ਹੈ।

By  Dhalwinder Sandhu June 28th 2024 10:24 AM

Punjab weather Update: ਦਿੱਲੀ-ਐੱਨਸੀਆਰ 'ਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਨੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਤਾਂ ਦਿੱਤੀ ਹੀ, ਪਰ ਨਾਲ ਹੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਵੀ ਲੈ ਕੇ ਆਈਆਂ। ਮੀਂਹ ਤੋਂ ਬਾਅਦ ਕਈ ਥਾਵਾਂ 'ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਈ ਪ੍ਰਮੁੱਖ ਸੜਕਾਂ 'ਤੇ ਲੋਕਾਂ ਨੂੰ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਮਾਨਸੂਨ ਅੱਜ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ 'ਚ ਪਿਛਲੇ 2 ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ਦੇ 11 ਜ਼ਿਲ੍ਹਿਆਂ ਲਈ ਯੈਲੋ ਅਲਰਟ

ਮਾਨਸੂਨ ਵੀਰਵਾਰ ਨੂੰ ਪੰਜਾਬ 'ਚ ਦਾਖਲ ਹੋ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2-3 ਦਿਨਾਂ 'ਚ ਪੰਜਾਬ ਭਰ 'ਚ ਮਾਨਸੂਨ ਦੀ ਬਾਰਿਸ਼ ਹੋਵੇਗੀ। ਆਈਐਮਡੀ ਨੇ ਵੀਰਵਾਰ ਤੋਂ 30 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸਮੇਤ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ 30 ਜੂਨ ਤੱਕ ਭਾਰੀ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਹੈ।


ਮਾਨਸੂਨ ਵੀਰਵਾਰ ਸ਼ਾਮ ਨੂੰ ਹਿਮਾਚਲ ਦੇ ਰਸਤੇ ਪੰਜਾਬ ਦੇ ਪਠਾਨਕੋਟ 'ਚ ਦਾਖਲ ਹੋਇਆ। ਅਨੁਮਾਨ ਹੈ ਕਿ ਅੱਜ ਮਾਨਸੂਨ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਵੀ ਦਸਤਕ ਦੇਵੇਗਾ। ਪਿਛਲੇ 6 ਦਿਨਾਂ ਤੋਂ ਝਾਰਖੰਡ ਤੋਂ ਮੌਨਸੂਨ ਅੱਗੇ ਨਹੀਂ ਵਧ ਰਿਹਾ ਸੀ ਪਰ ਇੱਕ ਹੀ ਦਿਨ ਵਿੱਚ ਉੱਤਰਾਖੰਡ, ਜੰਮੂ-ਕਸ਼ਮੀਰ ਤੋਂ ਬਾਅਦ ਮਾਨਸੂਨ ਨੇ ਹਿਮਾਚਲ ਅਤੇ ਪੰਜਾਬ ਵਿੱਚ ਵੀ ਦਸਤਕ ਦਿੱਤੀ।

ਇਹ ਵੀ ਪੜ੍ਹੋ: Delhi Rains: ਦਿੱਲੀ-NCR 'ਚ ਪਹਿਲੇ ਹੀ ਮੀਂਹ ਨਾਲ ਹਰ ਪਾਸੇ ਜਲਥਲ,ਜਾਣੋ ਦਿਨ ਭਰ ਕਿਵੇ ਦਾ ਰਹੇਗਾ ਮੌਸਮ

ਇਹ ਵੀ ਪੜ੍ਹੋ: Delhi Airport: ਭਾਰੀ ਮੀਂਹ ਦੌਰਾਨ ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਛੱਤ ਡਿੱਗਣ ਨਾਲ ਇਕ ਦੀ ਮੌਤ, 8 ਜ਼ਖਮੀ

Related Post