Punjab Fog Cold Wave Alert : ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜਾ ਅਪਡੇਟ; ਜਾਣੋ ਕਿਹੜੇ-ਕਿਹੜੇ ਜ਼ਿਲ੍ਹਿਆਂ ’ਚ ਧੁੰਦ ਤੇ ਸੀਤ ਲਹਿਰ ਦਾ ਯੈਲੋ ਅਲਰਟ ਹੋਇਆ ਜਾਰੀ

ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਹੋਏ ਹਨ। ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਲੱਗ ਰਹੀ ਹੈ।

By  Aarti December 31st 2024 08:27 AM

Punjab Fog Cold Wave Alert :  ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਠੰਢ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚਿਤਾਵਨੀ ਦੇ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਹੋਏ ਹਨ। ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਲੱਗ ਰਹੀ ਹੈ। 

ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ 'ਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੁਹਾਲੀ 'ਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਅਲਰਟ ਜਾਰੀ ਕੀਤਾ ਗਿਆ ਹੈ। 

ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਪਹਿਲੀ ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪਰ 6 ਜਨਵਰੀ ਦੇ ਆਸ-ਪਾਸ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ 'ਤੇ ਦੇਖਣ ਨੂੰ ਮਿਲੇਗਾ।

Related Post