ਪੰਜਾਬ 'ਚ ਹੁਣ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ

By  Ravinder Singh December 20th 2022 03:46 PM -- Updated: December 20th 2022 03:47 PM

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਤੇ ਅੱਤ ਦੀ ਪੈ ਰਹੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।


ਉਨ੍ਹਾਂ ਨੇ ਲਿਖਿਆ ਕਿ 21 ਦਸੰਬਰ ਤੋਂ 21 ਜਨਵਰੀ ਤੱਕ ਸਰਕਾਰੀ ,ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਖੁੱਲ੍ਹਣ ਦਾ ਸਮਾਂ  ਸਵੇਰੇ 10 ਵਜੇ ਹੋਵੇਗਾ ਤੇ ਛੁੱਟੀ ਪਹਿਲਾਂ ਵਾਲੇ ਨਿਰਧਾਰਤ ਸਮੇਂ ਉਤੇ ਹੀ ਹੋਵੇਗੀ।

ਇਹ ਵੀ ਪੜ੍ਹੋ : CM ਮਾਨ ਨੇ ਚੇਨਈ ਵਿੱਚ ਸਨਅਤਕਾਰਾਂ ਨਾਲ ਕੀਤੀ ਮੀਟਿੰਗ, ਦਿੱਤਾ ਨਿਵੇਸ਼ ਸੰਮੇਲਨ ’ਚ ਸ਼ਾਮਲ ਹੋਣ ਦਾ ਸੱਦਾ

Related Post