MP Channi Controversy : MP ਚੰਨੀ ਦਾ ਔਰਤਾਂ ਨੂੰ ਲੈ ਕੇ ਵਿਵਾਦਤ ਬਿਆਨ, ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ

Charanjit Channi Controversy on Women : ਦੋਵਾਂ ਪਾਰਟੀਆਂ ਵੱਲੋਂ ਇਲਜ਼ਾਮ ਲਾਇਆ ਗਿਆ ਹੈ ਕਿ ਸਾਬਕਾ ਸੀਐਮ ਵੱਲੋਂ ਦੋ ਕੁੱਤਿਆਂ ਦੀ ਕਹਾਣੀ ਰਾਹੀਂ ਔਰਤਾਂ 'ਤੇ ਵਿਵਾਦਤ ਟਿੱਪਣੀਆਂ ਕੀਤੀਆਂ ਹਨ।

By  KRISHAN KUMAR SHARMA November 18th 2024 11:33 AM -- Updated: November 18th 2024 02:07 PM

MP Channi Controversy Over Women : ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਗਿੱਦੜਬਾਹਾ 'ਚ ਚੋਣ ਪ੍ਰਚਾਰ ਦੌਰਾਨ ਔਰਤਾਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਇਸ ਬਿਆਨ ਨੂੰ ਲੈ ਕੇ ਕਾਰਵਾਈ ਦੀ ਮੰਗ 'ਤੇ ਪੰਜਾਬ ਮਹਿਲਾ ਕਮਿਸ਼ਨ ਨੇ ਸਾਬਕਾ ਸੀਐਮ ਨੂੰ ਨੋਟਿਸ ਜਾਰੀ ਕੀਤਾ ਹੈ। ਦੋਵਾਂ ਪਾਰਟੀਆਂ ਵੱਲੋਂ ਇਲਜ਼ਾਮ ਲਾਇਆ ਗਿਆ ਹੈ ਕਿ ਸਾਬਕਾ ਸੀਐਮ ਵੱਲੋਂ ਦੋ ਕੁੱਤਿਆਂ ਦੀ ਕਹਾਣੀ ਰਾਹੀਂ ਔਰਤਾਂ 'ਤੇ ਵਿਵਾਦਤ ਟਿੱਪਣੀਆਂ ਕੀਤੀਆਂ ਹਨ।

ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਦੀ ਵਾਇਰਲ ਹੋ ਰਹੀ ਇਹ ਵੀਡੀਓ ਗਿੱਦੜਬਾਹਾ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਦੀ ਹੈ, ਜਦੋਂ ਸਾਬਕਾ ਸੀਐਮ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ 'ਚ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਦੋ ਕੁੱਤਿਆਂ ਦੀ ਕਹਾਣੀ ਦੀ ਇੱਕ ਉਦਾਹਰਨ ਦਿੱਤੀ। ਵੀਡੀਓ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਟਵਿੱਟਰ ਅਕਾਊਂਟ ਐਕਸ 'ਤੇ ਸਾਂਝਾ ਵੀ ਕੀਤਾ ਗਿਆ, ਪਰ ਕੁੱਝ ਸਮੇਂ ਪਿੱਛੋਂ ਇਸ ਨੂੰ ਬੈਨ ਕਰ ਦਿੱਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਸਮੇਤ ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਇਸ ਵੀਡੀਓ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਕੋਲੋਂ ਤੁਰੰਤ ਮਾਫੀ ਦੀ ਮੰਗ ਕੀਤੀ ਗਈ ਸੀ ਅਤੇ ਨਾਲ ਹੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ, ਜਿਸ 'ਤੇ ਹੁਣ ਸਾਬਕਾ ਸੀਐਮ ਚੰਨੀ ਨੂੰ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਸਪੱਸ਼ਟੀਕਰਨ ਦੇਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

Related Post